thumbnail

ਬਠਿੰਡਾ 'ਚ ਸ਼ਰਾਬ ਦਾ ਠੇਕਾ ਲੁੱਟਣ ਵਾਲੇ ਦੋਵੇਂ ਨੌਜਵਾਨ ਚੜ੍ਹੇ ਪੁਲਿਸ ਅੜਿੱਕੇ

By ETV Bharat Punjabi Team

Published : 2 hours ago

ਬਠਿੰਡਾ: ਪਿਛਲੇ ਦਿਨੀਂ ਬਠਿੰਡਾ ਦੇ ਕਸਬਾ ਤਲਵੰਡੀ ਸਾਬੋ ਨੇੜਲੇ ਪਿੰਡ ਕਮਾਲੂ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਕਰਿੰਦੇ 'ਤੇ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ ਅਤੇ ਠੇਕੇ ਦੇ ਗੱਲੇ ਨੂੰ ਲੁੱਟ ਕੇ ਫਰਾਰ ਹੋ ਗਏ ਸਨ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਵੇਂ ਨੌਜਵਾਨਾਂ ਨੂੰ ਥਾਣਾ ਰਾਮਾ ਅਤੇ ਸੀਆਈ ਸਟਾਫ ਦੀ ਟੀਮ ਵੱਲੋਂ ਬਠਿੰਡਾ ਦੇ ਇੰਡਸਟਰੀ ਏਰੀਏ ਵਿੱਚੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਮਨੀਤ ਕੋਂਡਲ ਨੇ ਦੱਸਿਆ ਕਿ ਇਸ ਹਮਲੇ ਵਿੱਚ ਸ਼ਰਾਬ ਠੇਕੇ ਦਾ ਕਰਿੰਦਾ ਹਰਿਓਮ ਗੁਪਤਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਤਲਵੰਡੀ ਸਾਬੋ ਤੋਂ ਬਾਅਦ ਬਠਿੰਡਾ ਦੇ ਏਮਸ ਹਸਪਤਾਲ ਰੈਫਰ ਕੀਤਾ ਗਿਆ ਸੀ। ਸ਼ਰਾਬ ਠੇਕੇਦਾਰ ਵੱਲੋਂ ਹਮਲਾਵਰ ਸਬੰਧੀ ਦਿੱਤੀ ਗਈ ਸੂਚਨਾ ਤੋਂ ਬਾਅਦ ਪੁਲਿਸ ਥਾਣਾ ਰਾਮਾ ਅਤੇ ਸੀਆਈ ਸਟਾਫ ਵੱਲੋਂ ਇੰਡਸਟਰੀਅਲ ਏਰੀਆ ਮਾਨਸਾ ਰੋਡ ਤੋਂ ਬੁਗਨੀ ਵਾਸੀ ਤਲਵੰਡੀ ਸਾਬੋ, ਦੀਪੂ ਵਾਸੀ ਲੇਲੇਵਾਲਾ ਰੋਡ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸ਼ਰਾਬ ਦੇ ਠੇਕੇ ਤੋਂ ਲੁੱਟੇ ਗਏ 4000 ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਖਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹਨਾਂ ਵੱਲੋਂ ਹੋਰ ਕਿਸੇ ਘਟਨਾ ਨੂੰ ਅੰਜਾਮ ਤਾਂ ਨਹੀਂ ਦਿੱਤਾ ਗਿਆ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.