ਤੇਜ਼ ਰਫ਼ਤਾਰ ਬੱਸ ਨੇ ਮਾਰੀ ਟ੍ਰੈਕਟਰ ਟਰਾਲੀ ਨੂੰ ਟੱਕਰ, ਦੋ ਫਾੜ ਹੋਇਆ ਟ੍ਰੈਕਟਰ - Beas road accident
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/15-03-2024/640-480-20991532-828-20991532-1710496228199.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Mar 15, 2024, 3:34 PM IST
ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇਅ 'ਤੇ ਬਿਆਸ ਨੇੜੇ ਅਣਪਛਾਤੇ ਬੱਸ ਚਾਲਕ ਵੱਲੋਂ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੌਰਾਨ ਟਰੈਕਟਰ ਦੇ ਦੋ ਟੁਕੜੇ ਹੋ ਗਏ। ਜਦਕਿ ਇਸ ਹਾਦਸੇ ਦੌਰਾਨ ਟਰੈਕਟਰ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਐੱਸ.ਐੱਸ.ਐੱਫ (ਰੋਡ ਸੇਫਟੀ ਫੋਰਸ) ਦੇ ਇੰਚਾਰਜ ਸਤਨਾਮ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਗੰਭੀਰ ਜ਼ਖਮੀ ਟਰੈਕਟਰ ਚਾਲਕ ਨੂੰ ਇਲਾਜ ਲਈ ਨਜ਼ਦੀਕੀ ਚੈਰੀਟੇਬਲ ਹਸਪਤਾਲ 'ਚ ਦਾਖਲ ਕਰਵਾਇਆ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐੱਸਐੱਸਐੱਫ ਟੀਮ ਦੇ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਟਰੈਕਟਰ ਚਾਲਕ ਦੀ ਪਛਾਣ ਮੱਸਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਅਲੋਦੀਨ ਜ਼ਿਲ੍ਹਾ ਕਪੂਰਥਲਾ ਵੱਜੋਂ ਹੋਈ ਹੈ। ਉਸ ਨੇ ਦੱਸਿਆ ਕਿ ਫਿਲਹਾਲ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਸੂਚਨਾ ਥਾਣਾ ਬਿਆਸ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਅਣਪਛਾਤੇ ਬੱਸ ਅਤੇ ਬੱਸ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਿੰਡ ਤੋਂ ਮੌਕੇ 'ਤੇ ਪੁੱਜੇ ਕਰਮਬੀਰ ਸਿੰਘ ਨੇ ਦੱਸਿਆ ਕਿ ਉਹ ਮੱਕੇ 'ਤੇ ਪਹੁੰਚ ਗਏ ਸਨ।ਉਨ੍ਹਾਂ ਦਾ ਡਰਾਈਵਰ ਬੁੱਟਰ ਤੋਂ ਆ ਰਿਹਾ ਸੀ ਜਦੋਂ ਉਕਤ ਹਾਦਸਾ ਵਾਪਰਿਆ।ਉਸ ਵੱਲੋਂ ਫਿਲਹਾਲ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਹੈ।