ਸੁਖਬੀਰ ਬਾਦਲ ਨੇ ਕਿਉ ਕੀਤੀ ਸੀਐਮ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ? ਦੇਖੋ ਵੀਡੀਓ - Sukhbir Badal Targets CM Mann
🎬 Watch Now: Feature Video
Published : Mar 26, 2024, 10:23 AM IST
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਨੇ ਜ਼ਹਿਰੀਲੀ ਸ਼ਰਾਬ ਕਾਰਨ 21 ਲੋਕਾਂ ਦੀ ਮੌਤਾਂ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ 'ਚ ਜ਼ਹਿਰੀਲੇ ਪਦਾਰਥਾਂ ਨਾਲ ਲੋਕ ਮਰ ਰਹੇ ਹਨ। ਨਕਲੀ ਸ਼ਰਾਬ ਘਰ-ਘਰ ਖੁੱਲ੍ਹੇਆਮ ਵਿਕ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਨਸ਼ਾ ਵਿਕਵਾ ਰਹੇ ਹਨ ਅਤੇ ਉਨ੍ਹਾਂ ਨੂੰ ਮਹੀਨਾ ਮਿਲ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਰਵਿੰਦ ਕੇਜਰੀਵਾਲ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ ਅਤੇ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਜਦੋਂ ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੀ ਮੌਤ ਹੋਈ ਸੀ, ਤਾਂ ਭਗਵੰਤ ਮਾਨ ਨੇ ਪੰਜਾਬ ਦਾ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ, ਪਰ ਅੱਜ ਉਨ੍ਹਾਂ ਦੇ ਹੀ ਜ਼ਿਲ੍ਹੇ ਵਿੱਚ ਨਕਲੀ ਸ਼ਰਾਬ ਨਾਲ ਲੋਕ ਮਰ ਰਹੇ ਹਨ, ਉਹ ਅਸਤੀਫਾ ਕਿਉਂ ਨਹੀਂ ਦਿੰਦੇ।