14 ਸਾਲਾ ਨਬਾਲਿਗ ਨੂੰ ਵਿਆਹ ਦਾ ਝਾਂਸਾ ਦੇ ਕੇ ਜਿਨਸੀ ਸੋਸ਼ਣ ਦੇ ਇਲਜ਼ਾਮ, ਨੌਜਵਾਨ ਗ੍ਰਿਫਤਾਰ - Amritsar Crime

By ETV Bharat Punjabi Team

Published : Apr 9, 2024, 1:28 PM IST

thumbnail

ਮਾਮਲਾ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਅਧੀਨ ਆਉਂਦੇ ਇਲਾਕੇ ਦਾ ਹੈ, ਜਿੱਥੇ ਇੱਕ 14 ਸਾਲ ਦੀ ਨਬਾਲਿਗ ਲੜਕੀ ਦੀ ਮਾਂ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਕੇ ਦੱਸਿਆ ਗਿਆ ਕਿ ਉਕਤ ਨੌਜਵਾਨ ਵਲੋਂ ਉਸ ਦੀ ਧੀ ਨੂੰ ਵਿਆਹ ਦਾ ਝਾਂਸਾ ਦੇ ਹੋਟਲ ਵਿੱਚ ਲਿਜਾ ਕੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ। ਨੌਜਵਾਨ ਦੀ ਉਮਰ 19 ਸਾਲ ਦੱਸੀ ਜਾ ਰਹੀ ਹੈ, ਜਦਕਿ ਕੁੜੀ ਦੀ ਉਮਰ 13-14 ਸਾਲ ਦੱਸੀ ਗਈ। ਇਸ ਸੰਬਧੀ ਜਾਣਕਾਰੀ ਦਿੰਦਿਆ ਐਸਐਚਓ ਪੁਲਿਸ ਥਾਣਾ ਮੋਹਕਮਪੁਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਇਕ 19 ਸਾਲਾ ਨੌਜਵਾਨ ਵਲੋਂ 14 ਸਾਲ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਸਬੰਧ ਬਣਾਏ ਜਿਸ ਦੇ ਚੱਲਦੇ ਪੁਲਿਸ ਵਲੋਂ ਮਾਪਿਆਂ ਦੇ ਬਿਆਨ ਦੇ ਆਧਾਰ ਉੱਤੇ ਪਰਚਾ ਦਰਜ ਕਰਦੇ ਹੋਏ ਨੌਜਵਾਨ ਦੀ ਗ੍ਰਿਫਤਾਰੀ ਕੀਤੀ ਹੈ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.