ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਹੋਈ ਮੌਤ, ਇੱਕ ਮਹੀਨਾ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਵਾਪਿਸ - YOUNG MAN DIES DRUG OVERDOSE
🎬 Watch Now: Feature Video


Published : Feb 26, 2025, 6:32 PM IST
|Updated : Feb 26, 2025, 8:28 PM IST
ਤਰਨਤਾਰਨ: ਤਰਨਤਾਰਨ ਦੇ ਅਧੀਨ ਆਉਦੇ ਪਿੰਡ ਮੁਗਲਾਣੀ ਤੋਂ ਸਾਹਮਣੇ ਆਇਆ ਹੈ। ਜਿੱਥੇ 30 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਬਲਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਮੁਗਲਾਨੀ ਵਜੋਂ ਹੋਈ ਹੈ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਮ੍ਰਿਤਕ ਨੌਜਵਾਨ ਦੇ ਭਰਾ ਨਿਸ਼ਾਨ ਸਿੰਘ ਅਤੇ ਭੈਣ ਰਾਜ ਕੌਰ ਨੇ ਦੱਸਿਆ ਮ੍ਰਿਤਕ ਨੌਜਵਾਨ ਬਲਦੇਵ ਸਿੰਘ ਤਕਰੀਬਨ ਇੱਕ ਮਹੀਨਾ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ ਅਤੇ ਦੁਬਈ ਤੋਂ ਵਾਪਸ ਪੰਜਾਬ ਆਪਣੇ ਪਿੰਡ ਆਉਣ ਤੋਂ ਬਾਅਦ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ। ਉਨ੍ਹਾਂ ਨੇ ਦੱਸਿਆ ਬੀਤੇ ਕੱਲ੍ਹ ਸ਼ਾਮ ਪਿੰਡ ਦੇ ਕੁਝ ਨੌਜਵਾਨ ਉਸ ਨੂੰ ਘਰੋਂ ਬੁਲਾਕੇ ਬਾਹਰ ਲੈ ਗਏ। ਉਨ੍ਹਾਂ ਦੱਸਿਆ ਕਿ ਬਲਦੇਵ ਸਿੰਘ ਨੂੰ ਉਕਤ ਨੌਜਵਾਨਾਂ ਵੱਲੋਂ ਨਸ਼ੇ ਦੀ ਜ਼ਿਆਦਾ ਓਵਰਡੋਜ ਦੇਣ ਕਾਰਨ ਜਦੋਂ ਬਲਦੇਵ ਸਿੰਘ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਕਤ ਸਾਰੇ ਨੌਜਵਾਨ ਮਿਲ ਕੇ ਬਲਦੇਵ ਸਿੰਘ ਨੂੰ ਘਰ ਵਿੱਚ ਸੁੱਟ ਕੇ ਚਲੇ ਗਏ।