ਝਾਂਸੀ: ਜ਼ਿਲ੍ਹੇ ਦੇ ਚਿਰਗਾਓਂ ਥਾਣਾ ਖੇਤਰ(Chirgaon police station area) ਵਿੱਚ ਦੁਸਹਿਰੇ ਦੇ ਦਿਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਜਾਨਵਰ ਨੂੰ ਬਚਾਉਂਦੇ ਹੋਏ, ਦੇਵੀ ਦੇ ਭਗਤਾਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਪਲਟ ਗਈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਜਦਕਿ 6 ਤੋਂ ਜ਼ਿਆਦਾ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਝਾਂਸੀ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦਰਅਸਲ, ਸ਼ਰਧਾਲੂ ਟਰੈਕਟਰ-ਟਰਾਲੀ ਵਿੱਚ ਪੰਡੋਖਰ ਤੋਂ ਚਿਰਗਾਓਂ ਜਾ ਰਹੇ ਸਨ। ਇਸ ਦੌਰਾਨ ਅਚਾਨਕ ਰਸਤੇ ਵਿੱਚ ਇੱਕ ਜਾਨਵਰ ਆ ਗਿਆ। ਬਚਾਉਂਦੇ ਸਮੇਂ ਡਰਾਈਵਰ ਨੇ ਟਰੈਕਟਰ ਦਾ ਕੰਟਰੋਲ ਗੁਆ ਦਿੱਤਾ।
ਇਸ ਕਾਰਨ ਟਰੈਕਟਰ-ਟਰਾਲੀ ਪਲਟ ਗਈ ਅਤੇ ਹੰਗਾਮਾ ਮਚ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਬਚਾਅ ਅਤੇ ਰਾਹਤ ਕਾਰਜ ਕੀਤੇ ਅਤੇ ਸਾਰਿਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ।
ਜਿੱਥੇ ਡਾਕਟਰਾਂ ਨੇ 11 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਵਿੱਚ 7 ਔਰਤਾਂ ਅਤੇ 4 ਬੱਚੇ ਸ਼ਾਮਲ ਹਨ। ਇਸ ਦੇ ਨਾਲ ਹੀ 6 ਤੋਂ ਜ਼ਿਆਦਾ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਝਾਂਸੀ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਝਾਂਸੀ ਦੇ ਚਿਰਗਾਓਂ ਪੁਲਿਸ ਸਟੇਸ਼ਨ ਦੇ ਕੋਲ ਇੱਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਰੂਹ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਜ਼ਿਲਾ ਅਧਿਕਾਰੀਆਂ ਨੂੰ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਇਲਾਜ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।