ETV Bharat / bharat

13 ਸਾਲ ਦੇ ਬੱਚੇ ਨੇ ਕੀਤਾ 8 ਸਾਲਾ ਬੱਚੇ ਦਾ ਕਤਲ, ਪੁਲਿਸ ਨੇ ਹਿਰਾਸਤ 'ਚ ਲਿਆ - ਰੋਹਿਣੀ 8 ਸਾਲਾ ਬੱਚੇ ਹੱਤਿਆ

ਸ਼ਨੀਵਾਰ ਨੂੰ ਰੋਹਿਣੀ ਜ਼ਿਲ੍ਹੇ ਦੇ ਕਾਂਝਵਾਲਾ ਥਾਣਾ ਖੇਤਰ 'ਚ 13 ਸਾਲ ਦੇ ਨਾਬਾਲਗ ਨੇ 8 ਸਾਲਾ ਬੱਚੇ ਦਾ ਕਤਲ ਕਰ ਦਿੱਤਾ। ਨਾਬਾਲਗ ਨੇ ਪਹਿਲਾਂ ਉਸ ਨੂੰ ਅਗਵਾ ਕੀਤਾ ਅਤੇ ਫਿਰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਮਾਮਲੇ 'ਚ ਪੁਲਿਸ ਨੇ ਐਤਵਾਰ ਨੂੰ ਮੁਜਲਿਮ ਨਾਬਾਲਗ ਨੂੰ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

13 year old minor in police custody for murder of 8 year old child in delhi
13 ਸਾਲ ਦੇ ਬੱਚੇ ਨੇ ਕੀਤਾ 8 ਸਾਲਾ ਬੱਚੇ ਦਾ ਕਤਲ, ਪੁਲਿਸ ਨੇ ਹਿਰਾਸਤ 'ਚ ਲਿਆ
author img

By

Published : Apr 5, 2022, 12:31 PM IST

ਨਵੀਂ ਦਿੱਲੀ: ਰੋਹਿਣੀ ਜ਼ਿਲ੍ਹੇ ਦੇ ਕਾਂਝਵਾਲਾ ਥਾਣਾ ਖੇਤਰ 'ਚ 13 ਸਾਲ ਦੇ ਨਾਬਾਲਗ ਮੁੰਡੇ ਨੇ 8 ਸਾਲਾ ਬੱਚੇ ਦਾ ਕਤਲ ਕਰ ਦਿੱਤਾ। ਨਾਬਾਲਗ ਨੇ ਪਹਿਲਾਂ ਮਾਸੂਮ ਬੱਚੇ ਨੂੰ ਅਗਵਾ ਕੀਤਾ। ਅਗਵਾ ਕਰਕੇ ਉਸ ਨੂੰ ਸੁੰਨਸਾਨ ਜੰਗਲ ਵਿੱਚ ਲੈ ਗਿਆ ਅਤੇ ਬੱਚੇ ਦੇ ਸਿਰ 'ਤੇ ਪੱਥਰਾਂ ਨਾਲ ਕਈ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ।

ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬੱਚਾ ਪੁਰਾਣੇ ਝਗੜੇ ਨੂੰ ਲੈ ਕੇ ਕਾਫੀ ਗੁੱਸੇ 'ਚ ਸੀ, ਜਿਸ ਕਾਰਨ ਉਸ ਨੇ ਪਹਿਲਾਂ ਮਾਸੂਮ ਨੂੰ ਅਗਵਾ ਕੀਤਾ ਅਤੇ ਫਿਰ ਜੰਗਲ 'ਚ ਲਿਜਾ ਕੇ ਉਸ ਦਾ ਕਤਲ ਕਰ ਦਿੱਤਾ। ਜਦੋਂ ਕਾਫੀ ਦੇਰ ਤੱਕ ਬੱਚਾ ਘਰ ਦੇ ਆਲੇ-ਦੁਆਲੇ ਨਜ਼ਰ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਨੂੰ ਵੀ ਸੂਚਨਾ ਦਿੱਤੀ। ਬੱਚੇ ਦੇ ਪਰਿਵਾਰ ਵਾਲਿਆਂ ਨੇ ਸ਼ਨੀਵਾਰ ਦੇਰ ਰਾਤ ਪੁਲਿਸ ਨੂੰ ਫੋਨ ਕੀਤਾ ਅਤੇ ਬੱਚੇ ਦੇ ਗੁੰਮ ਹੋਣ ਦੀ ਰਿਪੋਰਟ ਦਰਜ ਕਰਵਾਈ। ਪੁਲਿਸ ਨੇ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਜਾਂਚ ਕਰਦੇ ਹੋਏ ਪੁਲਿਸ ਨੇ ਇਲਾਕੇ ਦੇ ਕਈ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ, ਜਿਸ 'ਚ ਬੱਚਾ ਮੁਜ਼ਲਮ ਦੇ ਨਾਲ ਜਾਂਦਾ ਦੇਖਿਆ ਗਿਆ। ਪੁਲਿਸ ਨੇ ਉਸ ਤੋਂ ਵੀ ਪੁੱਛਗਿੱਛ ਕੀਤੀ। ਜਾਣਕਾਰੀ ਅਨੁਸਾਰ ਮੁੱਢਲੀ ਪੁੱਛਗਿੱਛ 'ਚ 13 ਸਾਲਾ ਬੱਚੇ ਨੇ ਪਹਿਲਾਂ ਤਾਂ ਪੁਲਿਸ ਨੂੰ ਗੁੰਮਰਾਹ ਕੀਤਾ, ਪਰ ਜਦੋਂ ਉਸ ਨੇ ਕਈ ਵਾਰ ਆਪਣੀ ਗੱਲ ਬਦਲੀ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਤੋਂ ਵੱਖ-ਵੱਖ ਤਰੀਕਿਆਂ ਨਾਲ ਪੁੱਛਗਿੱਛ ਕੀਤੀ, ਜਿਸ ਤੋਂ ਸਾਰਾ ਮਾਮਲਾ ਸਾਹਮਣੇ ਆਇਆ। ਫਿਲਹਾਲ ਪੁਲਸ ਨੇ 13 ਸਾਲਾ ਬੱਚੇ ਨੂੰ ਹਿਰਾਸਤ 'ਚ ਲੈ ਕੇ ਬਾਲ ਸੁਧਾਰ ਘਰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮ੍ਰਿਤਕ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਮੋਟਰਸਾਈਕਲ ਸਵਾਰਾਂ ਨੇ 'ਆਪ' ਵਰਕਰ ‘ਤੇੇ ਚਲਾਈਆਂ ਗੋਲੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.