ਔਰੰਗਾਬਾਦ: ਦੇਸ਼ ਵਿੱਚ ਸੜਕ ਹਾਦਸਿਆਂ (road accidents) ਦੀ ਗਿਣਤੀ ਲਗਾਤਾਰ ਵੱਧ ਦੀ ਜਾ ਰਹੀ ਹੈ। ਜਿਸ ਦੀ ਇੱਕ ਤਸਵੀਰ ਪਾਲਘਰ ਔਰੰਗਾਬਾਦ (Palghar Aurangabad) ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ ਹੈ। ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਇਸ ਹਾਦਸੇ ਵਿੱਚ ਕਈ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਮੌਕੇ ਸਵਾਰੀਆਂ ਦਾ ਇਲਜ਼ਾਮ ਹੈ ਕਿ ਬੱਸ ਦਾ ਡਰਾਈਵਰ ਸ਼ਰਾਬ ਦੇ ਨਸ਼ੇ (The bus driver was intoxicated) ਵਿੱਚ ਹੋਣ ਕਰਕੇ ਇਹ ਹਾਦਸਾ ਹੋਇਆ ਹੈ।
ਹਾਦਸੇ ਤੋਂ ਬਾਅਦ ਬੱਸ ਤੋਂ ਬਾਹਰ ਨਿਕਲ ਰਹੀਆਂ ਸਵਾਰੀਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਸਾਫ਼ ਨਜ਼ਰ ਆ ਰਿਹਾ ਹੈ। ਇਸ ਮੌਕੇ ਸਵਾਰੀਆਂ ਵੱਲੋਂ ਇਸ ਸਾਰੀ ਘਟਨਾ ਲਈ ਡਰਾਈਵਰ ਨੂੰ ਜ਼ਿੰਮੇਵਾਰ (The driver responsible for the incident) ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਲੱਦਾਖ : ਜਵਾਨਾਂ ਨੂੰ ਲਿਜਾ ਰਿਹਾ ਵਾਹਨ ਸ਼ਿਓਕ ਨਦੀ 'ਤੇ ਡਿੱਗਿਆ, 7 ਮੌਤਾਂ