ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਕੇਸ ਇੱਕ ਵਾਰ ਫਿਰ ਤੋਂ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ‘ਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 18,711 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।
ਕੋਰੋਨਾ ਕਾਰਨ 100 ਲੋਕਾਂ ਦੀ ਮੌਤ ਹੋ ਗਈ ਹੈ।
ਮਿਜ਼ੋਰਮ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦਾ ਇੱਕ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ 14,392 ਲੋਕ ਸਿਹਤਯਾਬ ਹੋ ਕੇ ਘਰਾਂ ਨੂੰ ਵੀ ਪਰਤੇ ਹਨ। ਦੇਸ਼ ‘ਚ ਕੁੱਲ ਪੌਜ਼ੀਟਿਵ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ 1,84,523 ਲੋਕ ਪੌਜ਼ੀਟਿਵ ਹਨ। ਹੁਣ ਤੱਕ ਸੰਕਰਮਣ ਦੇ 1,12,10,799 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 1,08,68,520 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਹੁਣ ਤੱਕ ਕੋਰੋਨਾ ਕਾਰਨ ਕੁੱਲ 1,57,756 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ, 2,09,22,344 ਲੋਕਾਂ ਨੂੰ ਟੀਕਾਕਰਨ ਕੀਤਾ ਜਾ ਚੁੱਕਿਆ ਹੈ।
ਦੂਜੇ ਪਾਸੇ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਦੇ ਅਨੁਸਾਰ, ਭਾਰਤ ‘ਚ ਕੋਰੋਨਾ ਵਾਇਰਸ ਦੇ ਲਈ ਹੁਣ ਤੱਕ ਕੁੱਲ 22,14,30,507 ਨਮੂਨੇ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ ਬੀਤੇ ਕੱਲ੍ਹ 7,37,830 ਨਮੂਨਿਆਂ ਦੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ:ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ: ਕੋਲਕਾਤਾ 'ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਅੱਜ