ETV Bharat / bharat

1984 Sikh Riots: ਸੀਬੀਆਈ ਨੇ ਰਿਕਾਰਡ ਕੀਤਾ ਜਗਦੀਸ਼ ਟਾਇਟਲਰ ਦਾ ਵਾਇਸ ਸੈਂਪਲ, ਜਾਣੋ ਪੂਰਾ ਮਾਮਲਾ - Sikh Riots Kyu Huye

1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸੀਬੀਆਈ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸੀਬੀਆਈ ਦਫ਼ਤਰ ਬੁਲਾ ਕੇ ਉਸ ਦੀ ਆਵਾਜ਼ ਰਿਕਾਰਡ ਕੀਤੀ ਹੈ। ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਜਗਦੀਸ਼ ਟਾਇਟਲਰ ਦਾ ਵਾਇਸ ਸੈਂਪਲ ਜਾਂਚ ਲਈ ਲੈਬ ਵਿੱਚ ਭੇਜਿਆ ਗਿਆ ਹੈ।

1984 Sikh Riots, Jagdish Tytler
1984 Sikh Riots
author img

By

Published : Apr 11, 2023, 1:21 PM IST

ਨਵੀਂ ਦਿੱਲੀ: ਦਿੱਲੀ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਨੇਤਾ ਜਗਦੀਸ਼ ਟਾਇਟਲਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸਿੱਖ ਵਿਰੋਧੀ ਦੰਗਿਆਂ ਦੇ 39 ਸਾਲ ਬੀਤ ਜਾਣ ਤੋਂ ਬਾਅਦ ਵੀ ਕਾਰਵਾਈ ਕਰਦੇ ਹੋਏ ਸੀਬੀਆਈ ਵੱਲੋਂ ਜਗਦੀਸ਼ ਟਾਇਟਲਰ ਦਾ ਵਾਇਸ ਸੈਂਪਲ (ਆਵਾਜ਼ ਦਾ ਨਮੂਨਾ) ਜਾਂਚ ਲਈ ਕੇਂਦਰੀ ਫੋਰੇਂਸਿਕ ਵਿਗਿਆਨ ਪ੍ਰਯੋਗਸ਼ਾਲਾ (CFSL) ਲੈਬ ਵਿੱਚ ਲਿਆਂਦਾ ਗਿਆ ਹੈ। ਇੱਥੇ ਜਗਦੀਸ਼ ਦੀ ਆਵਾਜ਼ ਦੇ ਸੈਂਪਲ ਦੀ ਰਿਕਾਰਡਿੰਗ ਰਾਹੀਂ ਜਾਂਚ ਕਰਦੇ ਹੋਏ, ਬਾਕੀ ਹੋਰ ਪੁਰਾਣੇ ਮਾਮਲਿਆਂ ਵਿੱਚ ਉਸ ਦੀ ਭੂਮਿਕਾ ਦੀ ਤਫਤੀਸ਼ ਕੀਤੀ ਜਾਵੇਗੀ।

ਜ਼ਰੂਰੀ ਹੋਇਆ ਸੈਂਪਲ ਲੈਣਾ: ਮੀਡੀਆ ਰਿਪਰੋਟਾਂ ਮੁਤਾਬਕ, ਏਜੰਸੀ ਨੂੰ ਪੁਰਾਣੇ ਦੰਗਾ ਮਾਮਲਿਆਂ ਵਿੱਚ ਨਵੇਂ ਸਬੂਤ ਮਿਲੇ ਹਨ। ਇਸ ਕਾਰਨ ਆਵਾਜ਼ ਦਾ ਸੈਂਪਲ ਲੈਣਾ ਜ਼ਰੂਰੀ ਹੋ ਗਿਆ ਹੈ। ਟਾਈਟਲਰ ਨੂੰ ਰਾਸ਼ਟਰੀ ਰਾਜਧਾਨੀ ਦੇ ਪੁਲ ਬੰਗਸ਼ ਇਲਾਕੇ 'ਚ 1984 'ਚ ਹੋਈ ਹਿੰਸਾ ਦੇ ਮਾਮਲੇ 'ਚ ਸੀਬੀਆਈ ਨੇ ਤਲਬ ਕੀਤਾ ਸੀ ਜਿਸ 'ਚ ਤਿੰਨ ਹਜ਼ਾਰ ਲੋਕ ਮਾਰੇ ਗਏ ਸਨ। ਟਾਈਟਲਰ 'ਤੇ ਪੀੜਤਾਂ ਦੀ ਹੱਤਿਆ ਕਰਨ ਵਾਲੀ ਭੀੜ ਨੂੰ ਭੜਕਾਉਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਪਹਿਲਾਂ ਹੀ ਜਗਦੀਸ਼ ਟਾਇਟਲਰ ਨੂੰ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ।

ਜਾਣੋ ਕੀ ਹੈ ਮਾਮਲਾ: 31 ਅਕਤੂਬਰ 1984 ਨੂੰ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਦੀ ਹੱਤਿਆ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਦਿੱਲੀ ਵਿੱਚ ਸਿੱਖ ਵਿਰੋਧੀ ਦੰਗੇ ਹੋਏ ਅਤੇ ਹਜ਼ਾਰਾਂ ਲੋਕ ਇਸ ਦੰਗੇ ਵਿੱਚ ਮਾਰੇ ਗਏ ਸਨ। ਕਈ ਦਿਨਾਂ ਤੱਕ ਇਹ ਦੰਗੇ ਦਿੱਲੀ ਦੇ ਕੁਝ ਸਿੱਖ ਰਿਹਾਇਸ਼ੀ ਇਲਾਕਿਆਂ ਵਿੱਚ ਚੱਲਦੇ ਰਹੇ। ਇਨ੍ਹਾਂ ਦੰਗਿਆਂ ਵਿਚ ਦਿੱਲੀ ਵਿਚ ਤਿੰਨ ਹਜ਼ਾਰ ਸਿੱਖ ਮਾਰੇ ਗਏ ਸਨ। ਉਨ੍ਹਾਂ ਦੇ ਘਰ, ਦੁਕਾਨਾਂ ਸਾੜ ਦਿੱਤੀਆਂ ਅਤੇ ਲੁੱਟੀਆਂ ਗਈਆਂ ਅਤੇ ਉਨ੍ਹਾਂ ਨੂੰ ਮਾਰ ਦਿੱਤਾ ਗਿਆ ਸੀ। ਇੱਥੋ ਤੱਕ ਕਿ ਔਰਤਾਂ ਨਾਲ ਬਲਾਤਕਾਰ ਵੀ ਕੀਤੇ ਗਏ ਸਨ।

5 ਜੂਨ 1984, ਨੂੰ ਕੀ ਹੋਇਆ: ਇੰਦਰਾ ਗਾਂਧੀ ਨੇ ਪੰਜਾਬ ਵਿੱਚ ਸਿੱਖ ਅੱਤਵਾਦ ਨੂੰ ਦਬਾਉਣ ਲਈ ਆਪ੍ਰੇਸ਼ਨ ਬਲਿਊ ਸਟਾਰ ਸ਼ੁਰੂ ਕੀਤਾ। ਇਸ ਆਪਰੇਸ਼ਨ ਵਿਚ ਅੱਤਵਾਦੀ ਜਰਨੈਲ ਸਿੰਘ ਭਿੰਡਰਾਂਵਾਲਾ ਸਮੇਤ ਕਈ ਮਾਰੇ ਗਏ ਸਨ ਅਤੇ ਇਸ ਆਪਰੇਸ਼ਨ ਵਿਚ ਹਰਿਮੰਦਰ ਸਾਹਿਬ ਦੇ ਕੁਝ ਹਿੱਸਿਆਂ ਨੂੰ ਨੁਕਸਾਨ ਪਹੁੰਚਿਆ ਸੀ। ਭਿੰਡਰਾਂਵਾਲੇ ਦੀ ਮੌਤ ਅਤੇ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਦੀ ਤਬਾਹੀ ਦਾ ਬਦਲਾ ਲੈਣ ਲਈ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਉਸ ਦੇ ਸਿੱਖ ਅੰਗ ਰੱਖਿਅਕਾਂ ਨੇ ਕਤਲ ਕਰ ਦਿੱਤਾ ਸੀ।

31 ਅਕਤੂਬਰ 1984 ਨੂੰ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ, ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੂਜੇ ਪਾਸੇ, ਵਿਦੇਸ਼ ਦੌਰੇ ਤੋਂ ਪਰਤ ਰਹੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜਦੋਂ ਇੰਦਰਾ ਗਾਂਧੀ ਦੇ ਕਤਲ ਦੀ ਖ਼ਬਰ ਸੁਣ ਕੇ ਸਿੱਧਾ ਏਮਜ਼ ਪਹੁੰਚੇ ਤਾਂ, ਉਨ੍ਹਾਂ ਦੀ ਕਾਰ 'ਤੇ ਹਮਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਦਿੱਲੀ ਦੇ ਕਈ ਇਲਾਕਿਆਂ ਵਿੱਚ ਸਿੱਖਾਂ ਵਿਰੁੱਧ ਦੰਗੇ ਭੜਕ ਗਏ ਜਿਸ ਦੀ ਸ਼ੁਰੂਆਤ ਤ੍ਰਿਲੋਕਪੁਰੀ ਤੋਂ ਹੋਈ। ਪੀਟੀਆਈ ਦੀ ਰਿਪੋਰਟ ਮੁਤਾਬਕ ਦਿੱਲੀ ਵਿੱਚ ਹੀ ਕਰੀਬ 2700 ਲੋਕ ਮਾਰੇ ਗਏ ਸਨ ਅਤੇ ਦੇਸ਼ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ 3500 ਦੇ ਕਰੀਬ ਸੀ।

ਦੰਗਾ ਮਾਮਲੇ ਦੀ ਜਾਂਚ ਲਈ ਟੀਮ ਦਾ ਗਠਨ: ਮਈ 2000 ਵਿੱਚ, ਸਿੱਖ ਦੰਗਿਆਂ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਜੀ. ਟੀ. ਨਾਨਾਵਤੀ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਦਸੰਬਰ 2007 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਹੋਰ ਗਵਾਹ ਦੁਸ਼ਯੰਤ ਕੁਮਾਰ ਨੇ ਕਈ ਟੀਵੀ ਚੈਨਲਾਂ ਨੂੰ ਇੰਟਰਵਿਊ ਦਿੱਤੀ ਸੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਸੀਬੀਆਈ ਕਦੇ ਵੀ ਉਨ੍ਹਾਂ ਕੋਲ ਜਾਂਚ ਲਈ ਨਹੀਂ ਆਈ। ਤਤਕਾਲੀ ਮੁੱਖ ਵਿਰੋਧੀ ਪਾਰਟੀ ਭਾਜਪਾ ਨੇ ਇਸ ਮਾਮਲੇ ਵਿੱਚ ਤਤਕਾਲੀ ਸੀਬੀਆਈ ਮੁਖੀ ਸੁਰੇਸ਼ ਪਚੌਰੀ ਤੋਂ ਪੁੱਛਗਿੱਛ ਕੀਤੀ, ਪਰ ਉਨ੍ਹਾਂ ਨੇ ਇਸ ਮਾਮਲੇ 'ਚ ਕੁਝ ਵੀ ਬੋਲਣ ਤੋਂ ਮਨਾ ਕਰ ਦਿੱਤਾ ਸੀ।

1 ਫਰਵਰੀ 2010 ਨੂੰ ਹੇਠਲੀ ਅਦਾਲਤ ਨੇ ਕਾਂਗਰਸੀ ਆਗੂਆਂ ਸੱਜਣ ਕੁਮਾਰ, ਬਲਵਾਨ ਖੋਖਰ, ਮਹਿੰਦਰ ਯਾਦਵ, ਕੈਪਟਨ ਭਾਗਮਲ, ਗਿਰਧਾਰੀ ਲਾਲ, ਕਿਸ਼ਨ ਖੋਖਰ, ਮਹਾ ਸਿੰਘ ਅਤੇ ਸੰਤੋਸ਼ ਰਾਣੀ ਨੂੰ ਮੁਲਜ਼ਮ ਵਜੋਂ ਸੰਮਨ ਜਾਰੀ ਕੀਤੇ ਸਨ।

30 ਅਪ੍ਰੈਲ 2013 ਨੂੰ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ ਜਿਸ ਤੋਂ ਬਾਅਦ 19 ਜੁਲਾਈ 2013 ਨੂੰ ਸੀਬੀਆਈ ਨੇ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖ਼ਿਲਾਫ਼ ਹਾਈ ਕੋਰਟ ਵਿੱਚ ਅਪੀਲ ਕੀਤੀ ਅਤੇ 22 ਜੁਲਾਈ 2013 ਨੂੰ ਹਾਈ ਕੋਰਟ ਨੇ ਸੀਬੀਆਈ ਵੱਲੋਂ ਦਾਇਰ ਪਟੀਸ਼ਨ ’ਤੇ ਸੱਜਣ ਕੁਮਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ।

17 ਦਸੰਬਰ 2018 ਨੂੰ ਹਾਈ ਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਦੂਜੇ ਪਾਸੇ, ਅਦਾਲਤ ਨੇ ਬਲਵਾਨ ਖੋਖਰ, ਭਾਗਮਲ ਅਤੇ ਗਿਰਧਾਰੀ ਲਾਲ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ ਅਤੇ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਦੀ ਸਜ਼ਾ ਨੂੰ ਘਟਾ ਕੇ 10 ਸਾਲ ਕਰ ਦਿੱਤਾ।

ਇਹ ਵੀ ਪੜ੍ਹੋ: Jagdish Tytler Member of AICC: ਜਗਦੀਸ਼ ਟਾਈਟਲਰ ਨੂੰ ਥਾਪਿਆ ਕਾਂਗਰਸ ਕਮੇਟੀ ਦਾ ਮੈਂਬਰ, ਵਿਰੋਧੀ ਬੋਲੇ-ਨਫਰਤ ਫੈਲਾਉਣ ਵਾਲੇ ਕਾਂਗਰਸ ਦੀ ਰੀੜ੍ਹ ਦੀ ਹੱਡੀ

ETV Bharat Logo

Copyright © 2025 Ushodaya Enterprises Pvt. Ltd., All Rights Reserved.