ਫਿਰੋਜ਼ਪੁਰ: 30 ਜੁਲਾਈ ਨੂੰ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਭਾਰਤੀ ਸਰਹੱਦ 'ਤੇ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਢੇਰ ਕਰ ਦਿੱਤਾ ਗਿਆ। ਸੀਮਾ ਸੁਰੱਖਿਆ ਬਲ ਪੰਜਾਬ ਫਰੰਟੀਅਰ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਨੇੜਲੇ ਦੇ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਸੀਮਾ ਸੁਰੱਖਿਆ ਬਲ ਵੱਲੋਂ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਦਿੱਤਾ ਗਿਆ ਹੈ। ਸੀਮਾ ਸੁਰੱਖਿਆ ਬਲ ਦੇ ਮੁਤਾਬਕ, BSF ਦੇ ਜਵਾਨਾਂ ਨੇ ਸ਼ੁੱਕਰਵਾਰ ਰਾਤ 8.48 ਮਿੰਟ ਤੇ ਸਰਹੱਦੀ ਵਾੜ ਦੇ ਕੋਲ ਸ਼ੱਕੀ ਗਤੀਵਿਧੀਆਂ ਨੂੰ ਦੇਖਿਆ।
BSF ਦੇ ਜਵਾਨਾਂ ਨੇ ਘੁਸਪੈਠੀਆਂ ਨੂੰ ਰੁਕਣ ਲਈ ਕਿਹਾ, ਪਰ ਉਨ੍ਹਾਂ ਨੇ ਵਾਰ-ਵਾਰ ਦਿੱਤੀਆਂ ਗਈਆਂ ਚੇਤਾਵਨੀਆਂ ਵੱਲ ਧਿਆਨ ਨਹੀਂ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਧਮਕੀ ਨੂੰ ਭਾਂਪਦਿਆਂ BSF ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਜਿਸ ਕਾਰਨ ਦੋਵੇਂ ਘੁਸਪੈਠੀਏ ਮਾਰੇ ਗਏ।
ਇਹ ਵੀ ਪੜੋ: ਜੰਮੂ-ਕਸ਼ਮੀਰ: ਹਾਈਵੇਅ 'ਤੇ ਵਿਸਫੋਟਕ ਮਿਲਿਆ, ਬੰਬ ਨਿਰੋਧਕ ਦਸਤੇ ਨੇ ਕੀਤਾ ਨਾਕਾਮ