ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 224 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,990, 278 ਹੋ ਚੁੱਕੇ ਹਨ। 224 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ 4,503 ਹੋ ਗਏ ਹਨ। ਉੱਥੇ ਹੀ, ਕੋਰੋਨਾ ਨਾਲ ਭਾਰਤ ਵਿੱਚ ਤਾਜ਼ਾ 1 ਕੋਰੋਨਾ ਪੀੜਤ ਦੀ ਮੌਤ ਦਰਜ ਹੋਈ ਹੈ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31,867 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 429 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 53, 908 ਰਿਕਵਰੀਆਂ ਦਰਜ ਹੋਈਆਂ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,695 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 3 ਮਰੀਜ਼ ਹੀ ਸਾਹਮਣੇ ਆਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.12 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਦਕਿ ਲੈਵਲ-3 ਉੱਤੇ ਇਕ ਹੋਰ ਮਰੀਜ਼ ਹਸਪਤਾਲ ਭਰਤੀ ਹੈ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਦੇ ਕੁੱਲ 39 ਐਕਟਿਵ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 9 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 2, 600 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 2, 498 ਟੈਸਟਾਂ ਦੀ ਜਾਂਚ ਕੀਤੀ ਗਈ।
- World No Tobacco Day 2023: ਜਾਣੋ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਤੰਬਾਕੂ ਰਹਿਤ ਦਿਵਸ ਅਤੇ ਇਸ ਸਾਲ ਦਾ ਥੀਮ
- Fish Farming: ਬਡਬਰ ਦਾ ਕਿਸਾਨ ਸੁਖਪਾਲ ਸਿੰਘ ਪੰਗਾਸ ਮੱਛੀ ਪਾਲਣ ਰਾਹੀਂ ਕਰ ਰਿਹੈ ਲੱਖਾਂ ਦੀ ਕਮਾਈ
- Punjab Cabinet Reshuffle: ਵਜ਼ਾਰਤ ਵਿੱਚ ਫੇਰਬਦਲ; ਬਲਕਾਰ ਸਿੰਘ ਅਤੇ ਗੁਰਮੀਤ ਖੁੱਡੀਆਂ ਅੱਜ ਮੰਤਰੀ ਵਜੋਂ ਲੈਣਗੇ ਹਲਫ਼
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 30 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 571 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 39 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 966 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।