ਭਾਰਤੀ ਯੂਥ ਕਾਂਗਰਸ ਨੇ ਸੋਮਵਾਰ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਨਵੀਂ ਦਿੱਲੀ ਦੇ ਖੇਤੀਬਾੜੀ ਭਵਨ ਵਿਖੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਲਈ ਇਨਸਾਫ ਦੀ ਮੰਗ ਕੀਤੀ। ਭਾਰਤੀ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਬੀ ਵੀ ਸ੍ਰੀਨਿਵਾਸ ਨੇ ਕਿਹਾ ਕਿ ਇਸ ਕੜਾਕੇ ਦੀ ਠੰਢ 'ਚ ਜਦੋਂ ਕੋਵਿਡ- 19 ਕਾਰਨ ਆਮ ਲੋਕ ਦਿੱਲੀ ਛੱਡ ਰਹੇ ਹਨ। ਅਜਿਹੇ ਹਲਾਤਾਂ 'ਚ ਦੇਸ਼ ਭਰ ਦੇ ਕਿਸਾਨ ਕੌਮੀ ਰਾਜਧਾਨੀ ਦੇ ਬਾਰਡਰਾਂ ‘ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਖ਼ਤੀ ਨਾਲ ਡੱਟੇ ਹੋਏ ਹਨ।
ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਜਾਰੀ - farmer protest

18:04 December 21
ਕਿਸਾਨਾਂ ਦੇ ਹੱਕ 'ਚ ਭਾਰਤੀ ਯੂਥ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ
15:56 December 21
ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ
ਸੰਤ ਬਾਬਾ ਰਾਮ ਸਿੰਘ ਤੋਂ ਬਾਅਦ ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਕਿਸਾਨ ਦੀ ਪਛਾਣ 65 ਸਾਲਾ ਨਿਰੰਜਨ ਸਿੰਘ ਪੁੱਤਰ ਕਿਸ਼ਨ ਸਿੰਘ, ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਵਸਨੀਕ ਵਜੋਂ ਹੋਈ ਹੈ। ਫਿਲਹਾਲ ਗੰਭੀਰ ਹਾਲਤ ਦੇ ਚਲਦੇ ਕਿਸਾਨ ਨੂੰ ਇਲਾਜ ਲਈ ਪੀਜੀਆਈ ਰੋਹਤਕ ਵਿਖੇ ਰੈਫਰ ਕੀਤਾ ਗਿਆ ਹੈ। ਇਥੇ ਡਾਕਟਰਾ ਵੱਲੋਂ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
15:30 December 21
ਬੁਰਾੜੀ 'ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ

ਦਿੱਲੀ ਦੇ ਬੁਰਾੜੀ ਵਿਖੇ ਸੰਤ ਨਿਰੰਕਾਰੀ ਗਰਾਊਂਡ ਵਿੱਚ ਵੀ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਕਿਸਾਨ ਸੰਯੂਕਤ ਮੋਰਚੇ ਦੇ ਆਗੂ ਰਾਮਪਾਲ ਸਿੰਘ ਨੇ ਦੱਸਿਆ ਕਿ ਇਸ ਸੰਘਰਸ਼ ਨੂੰ ਤਿੰਨ ਤੋਂ ਚਾਰ ਮਹੀਨੇ ਬੀਤ ਚੁੱਕੇ ਹਨ। ਪਹਿਲਾਂ ਅਸੀਂ ਇਹ ਸੰਘਰਸ਼ ਪੰਜਾਬ ਵਿੱਚ ਕੀਤਾ ਤੇ ਹੁਣ ਦਿੱਲੀ 'ਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤੱਕ ਅਸੀਂ ਇਥੋਂ ਨਹੀਂ ਹੱਟਾਂਗੇ।
15:14 December 21
ਕੇਂਦਰ ਸਰਕਾਰ ਨਾਲ ਗੱਲਬਾਤ 'ਤੇ ਫੈਸਲਾ ਲੈਣਗੇ ਕਿਸਾਨ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਕਰਨ ਲਈ ਮੁੜ ਸੱਦਾ ਦਿੱਤਾ ਗਿਆ ਹੈ। ਇਸ ਦੇ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਇੱਕ ਪੱਤਰ ਰਾਹੀਂ ਉਨ੍ਹਾਂ ਦੀਆਂ ਸਮੱਸਿਆਂ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ। ਕੇਂਦਰ ਦੇ ਇਸ ਸੱਦੇ 'ਤੇ ਸਿੰਘੂ ਬਾਰਡਰ 'ਤੇ ਮੌਜੂਦ ਕਿਸਾਨ ਨੇਤਾ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹੋ ਸਕਦੇ ਹਨ। ਸਰਕਾਰ ਵੱਲੋਂ ਪੱਤਰ ਭੇਜੇ ਜਾਣ ਮਗਰੋਂ ਕਿਸਾਨ ਆਗੂਆਂ ਨੇ ਬੈਠਕ ਸੱਦੀ ਹੈ। ਇਸ ਬੈਠਕ 'ਚ ਕੇਂਦਰ ਸਰਕਾਰ ਨਾਲ ਗੱਲਬਾਤ 'ਤੇ ਫੈਸਲਾ ਹੋਵੇਗਾ।
15:13 December 21
ਸਾਡੀਆਂ ਮੰਗਾਂ ਨਹੀਂ ਮੰਨ ਰਹੀ ਸਰਕਾਰ :ਕਿਸਾਨ ਆਗੂ

ਖੇਤੀ ਕਾਨੂੰਨਾਂ ਦੇ ਖਿਲਾਫ ਸਿੰਘੂ ਬਾਰਡਰ 'ਤੇ ਕਿਸਾਨਾਂ ਵਿਰੋਧ ਲਗਾਤਾਰ ਜਾਰੀ ਹੈ। ਬੀਕੇਯੂ ਉਗਰਾਹਾਂ ਤੋਂ ਕਿਸਾਨ ਆਗੂ ਬਲਵੰਤ ਸਿੰਘ ਨੇ ਦੱਸਿਆ ਕਿ ਇਥੇ ਹਰ ਰੋਜ਼ 11 ਲੋਕ ਭੁੱਖ ਹੜਤਾਲ 'ਤੇ ਬੈਠਣਗੇ। ਕਿਉਂਕਿ ਅਸੀਂ ਦੱਸਣਾ ਚਾਹੁੰਦੇ ਹਾਂ ਕਿ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਰਹੀ, ਜਿਸ ਕਾਰਨ ਅਸੀਂ ਇੰਝ ਆਪਣੀਆਂ ਮੰਗਾਂ ਮੰਨਵਾਵਾਂਗੇ
15:13 December 21
ਕਿਸਾਨਾਂ ਦੇ ਹੱਕ 'ਚ ਨਿੱਤਰੇ ਕਵਾਲੀ ਗਾਇਕ

ਹੁਣ ਕਵਾਲੀ ਗਾਇਕ ਵੀ ਸਿੰਘੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ 'ਚ ਨਿੱਤਰ ਰਹੇ ਹਨ। ਮਸ਼ਹੂਰ ਕਵਾਲੀ ਗਾਇਕ ਸਾਬਰੀ ਸੂਫੀ ਬ੍ਰਦਰਜ਼ ਗਰੁੱਪ ਆਪਣੇ ਹੋਰਨਾਂ ਕਲਾਕਾਰਾਂ ਨਾਲ ਸਿੰਘੂ ਸਰਹੱਦ 'ਤੇ ਪਹੁੰਚਿਆ ਤੇ ਕਿਸਾਨੀ ਲਹਿਰ ਦਾ ਸਮਰਥਨ ਕੀਤਾ।ਰਾਜਸਥਾਨ ਦੇ ਸਰਦ ਅਜਮੇਰ ਸ਼ਰੀਫ ਦੇ ਕਾਵਾਲ ਸਾਬਰੀ ਸੂਫੀ ਬ੍ਰਦਰਜ਼ ਸਮੂਹ ਨੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਅਤੇ ਠੰਡ ਤੋਂ ਬਚਣ ਲਈ ਖਾਣ ਪੀਣ ਦੀਆਂ ਵਸਤਾਂ ਅਤੇ ਕੰਬਲ ਵੀ ਵੰਡੇ। ਸਾਬਰੀ ਸੂਫੀ ਬ੍ਰਦਰਜ਼ ਦੇ ਨਾਲ ਗਾਇਕ ਪਿੰਕੀ ਪਾਰਸ, ਕਲਾਕਾਰ ਕਮਸਰ ਹਯਾਤ ਨਿਜ਼ਾਮੀ ਅਤੇ ਅਜਮੇਰ ਸ਼ਰੀਫ ਦਰਗਾਹ ਤੋਂ ਨੋਸ਼ਾਦ ਬਾਬਾ ਵੀ ਮੌਜੂਦ ਸਨ।
14:20 December 21
ਬੀਕੇਯੂ ਉਗਰਾਹਾਂ ਨੇ ਲੋਕਾਂ ਨੂੰ ਥਾਲੀਆਂ ਵਜਾਉਣ ਦਾ ਦਿੱਤਾ ਸੱਦਾ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਆਗੂ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ "27 ਦਸੰਬਰ ਨੂੰ ਪੀਐਮ ਮੋਦੀ ਆਪਣੇ " ਮਨ ਕੀ ਬਾਤ " ਕਹਿਣਗੇ ਅਤੇ ਅਸੀਂ ਲੋਕਾਂ ਨੂੰ ਉਨ੍ਹਾਂ ਦੇ ਸਬੰਧਨ ਦੌਰਾਨ ਥਾਲੀਆਂ ਵਜਾਉਣ ਲਈ ਅਪੀਲ ਕਰਨਾ ਚਾਹੁੰਦੇ ਹਾਂ, ਬਿਲਕੁੱਲ ਉਂਝ ਹੀ ਜਿਵੇਂ ਪੀਐਮ ਨੇ ਦੇਸ਼ 'ਚ ਕੋਰੋਨਾ ਵਾਇਰਸ ਦੌਰਾਨ ਭਾਂਡੇ ਵਜਾਉਣ ਲਈ ਕਿਹਾ ਸੀ। "
14:19 December 21
ਕਿਸਾਨਾਂ ਨੇ ਪੀਐਮ ਮੋਦੀ ਤੇ ਖੇਤੀਬਾੜੀ ਮੰਤਰੀ ਦੇ ਨਾਂਅ ਲਿਖਿਆ ਪੱਤਰ

ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਇੱਕ ਸਾਂਝਾ ਖੁੱਲਾ ਪੱਤਰ ਲਿਖਿਆ ਹੈ। ਇਸ 'ਚ ਕਿਸਾਨਾਂ ਨੇ ਵਿਰੋਧੀ ਧਿਰ ਨੂੰ ਗੁੰਮਰਾਹ ਕਰਨ ਦੇ ਦੋਸ਼ਾਂ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਹ ਪੱਤਰ ਪ੍ਰਧਾਨ ਮੰਤਰੀ ਦੇ ਦੋਸ਼ਾਂ ਅਤੇ ਖੇਤੀਬਾੜੀ ਮੰਤਰੀ ਦੇ ਪੱਤਰ ਦੇ ਜਵਾਬ ਵਿੱਚ ਲਿਖਿਆ ਗਿਆ ਹੈ।
13:00 December 21
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੁੜ ਭੇਜਿਆ ਗੱਲਬਾਤ ਲਈ ਸੱਦਾ
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੇ 40 ਕਿਸਾਨ ਸੰਗਠਨਾਂ ਨੂੰ ਇੱਕ ਪੱਤਰ ਲਿਖਿਆ ਹੈ। ਇਹ 'ਚ ਕਿਹਾ ਗਿਆ ਹੈ ਕਿ ਕੇਂਦਰ 'ਖੁੱਲ੍ਹੇ ਮਨ ਨਾਲ 'ਕਿਸਾਨਾਂ ਦੀਆਂ ਸਾਰੀਆਂ ਚਿੰਤਾਵਾਂ ਦਾ ਢੁਕਵਾਂ ਹੱਲ ਲੱਭਣ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।'
13:00 December 21
ਦਿੱਲੀ ਦੇ ਬਾਰਡਰਾਂ 'ਤੇ ਡੱਟੇ ਹਜ਼ਾਰਾਂ ਕਿਸਾਨ

ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਦਿੱਲੀ-ਹਰਿਆਣਾ ਤੇ ਦਿੱਲੀ-ਯੂਪੀ ਦੇ ਬਾਰਡਰਾਂ 'ਤੇ ਡੱਟੇ ਹੋਏ ਹਨ। ਇਹ ਕਿਸਾਨ ਪਿਛਲੇ ਚਾਰ ਹਫ਼ਤਿਆਂ ਤੋਂ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਨਵੇਂ ਖੇਤੀ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
12:29 December 21
ਕਿਸਾਨ ਅੰਦੋਲਨ 'ਚ ਸ਼ਾਮਲ 30 ਤੋਂ ਵੱਧ ਕਿਸਾਨਾਂ ਦੀ ਮੌਤ

ਕਿਸਾਨ ਸੰਗਠਨਾਂ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ 'ਚ ਸ਼ਾਮਲ 30 ਤੋਂ ਵੱਧ ਕਿਸਾਨਾਂ ਦੀ ਦਿੱਲ ਦੌਰਾ ਪੈਣ ਤੇ ਹੋਰਨਾਂ ਕਾਰਨਾਂ ਕਰਕੇ ਮੌਤ ਹੋ ਗਈ ਹੈ। ਕਿਸਾਨਾਂ ਨੇ ਕੁੱਝ ਥਾਵਾਂ 'ਤੇ ਉਨ੍ਹਾਂ ਲਈ " ਅਰਦਾਸ " ਵੀ ਕੀਤੀ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਵੀ ਕਿਸਾਨ ਲਹਿਰ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
11:54 December 21
ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਜਾਰੀ

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਦਿੱਲੀ ਵਿਖੇ ਕਿਸਾਨਾਂ ਦਾ ਅੰਦੋਲਨ ਅੱਜ 26 ਵੇਂ ਦਿਨ ਵੀ ਜਾਰੀ ਹੈ। ਆਪਣੇ ਅੰਦੋਲਨ ਨੂੰ ਤੇਜ ਕਰਿਦਆਂ ਅੱਜ ਕਿਸਾਨਾਂ ਨੇ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ ਹੈ। ਇਸ ਦੇ ਨਾਲ ਹੀ 25 ਤੋਂ 27 ਦਸੰਬਰ ਤੱਕ ਹਰਿਆਣੇ 'ਚ ਸਾਰੇ ਰਾਜਮਾਰਗਾਂ 'ਤੇ ਟੋਲ ਵਸੂਲ ਨਹੀਂ ਕਰਨ ਦਿੱਤੀ ਜਾਵੇਗੀ। ਉਥੇ ਹੀ ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਪ੍ਰਧਾਨ ਨਰਿੰਦਰ ਸਿੰਘ ਤੋਮਰ ਇੱਕ ਜਾਂ ਦੋ ਦਿਨਾਂ ਵਿੱਚ ਕਾਰਜਕਾਰੀ ਸੰਗਠਨਾਂ ਨਾਲ ਉਨ੍ਹਾਂ ਦੀਆਂ ਮੰਗਾਂ 'ਤੇ ਗੱਲਬਾਤ ਕਰ ਸਕਦੇ ਹਨ।