ETV Bharat / bharat

3 ਨੌਜਵਾਨਾਂ ਨੇ ਅਸ਼ਲੀਲ ਵੀਡੀਓ ਬਣਾ ਕੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਸਮੂਹਿਕ ਬਲਾਤਕਾਰ, ਤਲਾਸ਼ ਜਾਰੀ - ਵਿਦਿਆਰਥਣ ਨਾਲ 3 ਲੋਕਾਂ ਨੇ ਸਮੂਹਿਕ ਬਲਾਤਕਾਰ

ਗ੍ਰੇਟਰ ਨੋਇਡਾ 'ਚ 12ਵੀਂ ਜਮਾਤ ਦੀ ਵਿਦਿਆਰਥਣ ਨਾਲ 3 ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ। ਤੰਗ ਆ ਕੇ ਪੀੜਤਾ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਚਾ ਲਿਆ। ਜਦੋਂ ਸਾਰੀ ਗੱਲ ਸਾਹਮਣੇ ਆਈ ਤਾਂ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ।

3 ACCUSED GANG RAPED 12TH CLASS STUDENT BY MAKING OBSCENE VIDEO IN GREATER NOIDA

author img

By

Published : Jan 20, 2023, 6:18 PM IST

ਨਵੀਂ ਦਿੱਲੀ/ਗ੍ਰੇਟਰ ਨੋਇਡਾ: ਗ੍ਰੇਟਰ ਨੋਇਡਾ ਦੇ ਥਾਣਾ ਬੀਟਾ 2 ਇਲਾਕੇ 'ਚ ਰਹਿਣ ਵਾਲੀ 12ਵੀਂ ਜਮਾਤ ਦੀ ਵਿਦਿਆਰਥਣ ਦੀ ਅਸ਼ਲੀਲ ਵੀਡੀਓ ਬਣਾ ਕੇ 3 ਲੜਕਿਆਂ ਵੱਲੋਂ ਸਮੂਹਿਕ ਬਲਾਤਕਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮੁਲਜ਼ਮਾਂ ਨੇ ਪੀੜਤਾ ਨਾਲ 5 ਮਹੀਨੇ ਤੱਕ ਬਲਾਤਕਾਰ ਕੀਤਾ। ਇਸ ਤੋਂ ਦੁਖੀ ਹੋ ਕੇ ਪੀੜਤਾ ਨੇ ਘਰ ਜਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਚਾ ਲਿਆ। ਜਿਸ ਤੋਂ ਬਾਅਦ ਵਿਦਿਆਰਥਣ ਨੇ ਪਰਿਵਾਰ ਵਾਲਿਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਤਿੰਨਾਂ ਮੁਲਜ਼ਮਾਂ ਖਿਲਾਫ ਗੈਂਗਰੇਪ ਦਾ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

'ਹੋਰ ਦੋਸਤਾਂ ਨਾਲ ਵੀ ਸਬੰਧ ਬਣਾਉਣ ਲਈ ਪਾ ਰਹੇ ਸਨ ਦਬਾਅ': ਇੰਨਾ ਹੀ ਨਹੀਂ ਤਿੰਨੋਂ ਮੁਲਜ਼ਮ ਪੀੜਤ ਵਿਦਿਆਰਥਣ 'ਤੇ ਆਪਣੇ ਹੋਰ ਦੋਸਤਾਂ ਨਾਲ ਵੀ ਸਬੰਧ ਬਣਾਉਣ ਲਈ ਦਬਾਅ ਪਾ ਰਹੇ ਸਨ। ਜਿਸ ਕਾਰਨ ਵਿਦਿਆਰਥਣ ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸਨੂੰ ਖੁਦਕੁਸ਼ੀ ਕਰਦਾ ਦੇਖ ਕੇ ਘਰ 'ਚ ਮੌਜੂਦ ਛੋਟੀ ਭੈਣ ਨੇ ਰੌਲਾ ਪਾ ਦਿੱਤਾ। ਇਸ ਤੋਂ ਬਾਅਦ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਜਾਨ ਬਚਾਈ। ਜਦੋਂ ਰਿਸ਼ਤੇਦਾਰਾਂ ਨੇ ਵਿਦਿਆਰਥਣ ਤੋਂ ਇਸ ਦਾ ਕਾਰਨ ਪੁੱਛਿਆ ਤਾਂ ਉਸ ਨੇ ਆਪਣਾ ਸਾਰਾ ਬੀਤਿਆ ਦੱਸਿਆ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਬਣਾਈਆਂ ਗਈਆਂ ਹਨ ਕਈ ਟੀਮਾਂ: ਵਿਦਿਆਰਥਣ ਨੇ ਦੱਸਿਆ ਕਿ ਕਈ ਲੋਕਾਂ ਵੱਲੋਂ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਹ ਬਹੁਤ ਹਤਾਸ਼ ਅਤੇ ਨਿਰਾਸ਼ ਹੋ ਗਈ ਹੈ। ਜਿਸ ਕਾਰਨ ਉਹ ਖੁਦਕੁਸ਼ੀ ਕਰਨਾ ਚਾਹੁੰਦੀ ਹੈ। ਇਸ ਤੋਂ ਬਾਅਦ ਪੀੜਤਾ ਦੀ ਮਾਂ ਨੇ ਮਾਮਲੇ ਦੀ ਸ਼ਿਕਾਇਤ ਥਾਣਾ ਬੀਟਾ-2 ਦੀ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਭਾਲ ਜਾਰੀ ਹੈ। ਮਾਮਲੇ 'ਚ ਗ੍ਰੇਟਰ ਨੋਇਡਾ ਜ਼ੋਨ ਦੇ ਏਡੀਸੀਪੀ ਦਿਨੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਬਲਾਤਕਾਰ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਅਤੇ ਉਸ ਦੇ ਦੋਸਤਾਂ ਦੀ ਭਾਲ ਕਰ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ: ਇਸ ਸੂਬੇ ਨੇ ਔਰਤਾਂ ਲਈ ਕੀਤਾ ਵੱਡਾ ਐਲਾਨ, ਹੁਣ ਵਿਦਿਆਰਥਣਾਂ ਨੂੰ ਮਿਲੇਗੀ ਜਣੇਪਾ ਛੁੱਟੀ

ETV Bharat Logo

Copyright © 2024 Ushodaya Enterprises Pvt. Ltd., All Rights Reserved.