ਸ਼੍ਰੀਨਗਰ: ਜੰਮੂ-ਕਸ਼ਮੀਰ ਪੁਲਿਸ ਨੇ ਸ੍ਰੀਨਗਰ ਦੇ ਪੰਥਾ ਚੌਕ (Panthachowk Encounter) ਇਲਾਕੇ ਵਿੱਚ ਇੱਕ ਮੁਕਾਬਲੇ ਦੌਰਾਨ ਤਿੰਨ ਅਣਪਛਾਤੇ ਅੱਤਵਾਦੀਆਂ ਨੂੰ ਢੇਰ (encounter in Srinagar's Pantha Chowk) ਕਰ ਦਿੱਤਾ। ਇਸ ਦੌਰਾਨ ਤਿੰਨ ਪੁਲਿਸ ਮੁਲਾਜ਼ਮ ਅਤੇ ਇੱਕ ਸੀਆਰਪੀਐਫ ਜਵਾਨ ਵੀ ਜ਼ਖ਼ਮੀ ਹੋ ਗਏ।
ਕਸ਼ਮੀਰ ਜ਼ੋਨ ਪੁਲਿਸ ਨੇ ਆਈਜੀਪੀ ਕਸ਼ਮੀਰ ਵਿਜੇ ਕੁਮਾਰ ਦੇ ਹਵਾਲੇ ਨਾਲ ਟਵੀਟ ਕੀਤਾ। ਜਿਸ ’ਚ ਤਿੰਨ ਅਣਪਛਾਤੇ ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ ਕੋਲੋਂ ਹਥਿਆਰ ’ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।
ਆਈਜੀਪੀ ਕਸ਼ਮੀਰ ਅਨੁਸਾਰ ਮਾਰੇ ਗਏ ਤਿੰਨ ਅੱਤਵਾਦੀਆਂ 'ਚੋਂ ਇੱਕ ਸੁਹੇਲ ਰਾਥਰ ਹੈ ਅਤੇ ਉਹ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਲਈ ਕੰਮ ਕਰਦਾ ਸੀ। ਇਸ ਤੋਂ ਪਹਿਲਾਂ ਪੰਥਾ ਚੌਕ ਦੇ ਗੋਮੰਦਰ ਮੁਹੱਲੇ 'ਚ ਅੱਤਵਾਦੀਆਂ ਦੀ ਮੌਜੂਦਗੀ ਸਬੰਧੀ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਸੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਈਟੀਵੀ ਭਾਰਤ ਨੂੰ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਜਦੋਂ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਇੱਕ ਘਰ ਵਿੱਚ ਦਾਖਲ ਹੋਈ ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਭੱਜਣ ਦੀ ਕੋਸ਼ਿਸ਼ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਬਦਕਿਸਮਤੀ ਨਾਲ, ਗੋਲੀਬਾਰੀ ਦੌਰਾਨ ਤਿੰਨ ਪੁਲਿਸ ਕਰਮਚਾਰੀ ਅਤੇ ਇੱਕ ਸੀਆਰਪੀਐਫ ਜਵਾਨ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਇਲਾਕੇ ਦੀ ਮੌਜੂਦਾ ਸਥਿਤੀ ਬਾਰੇ ਉਨ੍ਹਾਂ ਕਿਹਾ ਕਿ ਤਿੰਨ ਅੱਤਵਾਦੀ ਇੱਕ ਘਰ ਵਿੱਚ ਲੁਕੇ ਹੋਏ ਸੀ। ਫਿਲਹਾਲ ਮੁਕਾਬਲਾ ਖਤਮ ਹੋ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਤਲਾਸ਼ੀ ਮੁਹਿੰਮ ਖਤਮ ਹੋਣ ਤੋਂ ਬਾਅਦ ਅੱਤਵਾਦੀਆਂ ਦੀ ਪਛਾਣ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ 13 ਨਵੰਬਰ ਨੂੰ ਸ਼੍ਰੀਨਗਰ ਦੇ ਜੇਵਾਨ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਦੇ ਵਾਹਨ 'ਤੇ ਹਮਲਾ ਕਰ ਦਿੱਤਾ ਸੀ, ਜਿਸ 'ਚ ਤਿੰਨ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਸੀ ਅਤੇ 11 ਹੋਰ ਜ਼ਖਮੀ ਹੋ ਗਏ ਸੀ। ਜੇਵਾਨ ਪੰਥਾ ਚੌਂਕ ਦੇ ਬਿੱਲਕੁਲ ਨੇੜੇ ਹੈ। ਇਸ ਦੇ ਨਾਲ ਹੀ ਦੱਖਣੀ ਕਸ਼ਮੀਰ 'ਚ ਦੋ ਵੱਖ-ਵੱਖ ਮੁਕਾਬਲਿਆਂ 'ਚ 6 ਅੱਤਵਾਦੀ ਮਾਰੇ ਗਏ, ਜਿਸ 'ਚ ਇਕ ਜਵਾਨ ਸ਼ਹੀਦ ਹੋ ਗਿਆ ਸੀ।
ਇਹ ਵੀ ਪੜੋ: Corona Case In India :ਮੁੰਬਈ ਵਿੱਚ 3,671 ਨਵੇਂ ਮਾਮਲੇ, ਦਿੱਲੀ ’ਚ ਮਈ ਤੋਂ ਬਾਅਦ ਸਭ ਤੋਂ ਵੱਡਾ ਉਛਾਲ