ETV Bharat / bharat

ਸੁਪਰੀਮ ਕੋਰਟ ਕਾਲਜੀਅਮ ਨੇ 3 ਮਹਿਲਾ ਜੱਜਾਂ ਸਮੇਤ 9 ਨਾਵਾਂ ਦੀ ਕੀਤੀ ਸਿਫਾਰਸ਼ - ਸੀਜੇਆਈ

ਸੁਪਰੀਮ ਕੋਰਟ ਕਾਲਜੀਅਮ (Supreme Court Collegium) ਨੇ ਸੁਪਰੀਮ ਕੋਰਟ (Supreme Court) ਦੇ ਜੱਜਾਂ ਵਜੋਂ ਤਰੱਕੀ ਲਈ ਕਈ ਨਾਵਾਂ ਦੀ ਸਿਫਾਰਸ਼ ਕੀਤੀ ਹੈ।

ਸੁਪਰੀਮ ਕੋਰਟ ਕਾਲਜੀਅਮ ਨੇ 3 ਮਹਿਲਾ ਜੱਜਾਂ ਸਮੇਤ 9 ਨਾਵਾਂ ਦੀ ਕੀਤੀ ਸਿਫਾਰਸ਼

author img

By

Published : Aug 18, 2021, 10:52 AM IST

ਨਵੀਂ ਦਿੱਲੀ: ਭਾਰਤ ਦੇ ਚੀਫ ਜਸਟਿਸ (ਸੀਜੇਆਈ) ਐਨਵੀ ਰਮਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲਜੀਅਮ (Supreme Court Collegium) ਨੇ ਸੁਪਰੀਮ ਕੋਰਟ (Supreme Court) ਵਿੱਚ ਜੱਜ ਵਜੋਂ ਨਿਯੁਕਤੀ ਲਈ ਤਿੰਨ ਮਹਿਲਾ ਜੱਜਾਂ ਸਮੇਤ ਨੌਂ ਨਾਵਾਂ ਦੀ ਸਿਫਾਰਸ਼ ਕੀਤੀ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ।

ਇਹ ਵੀ ਪੜੋ: ਹਰਿਆਣਾ ਕਲਰਕ ਭਰਤੀ ਪ੍ਰੀਖਿਆ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

12 ਅਗਸਤ ਨੂੰ ਜਸਟਿਸ ਆਰਐਫ ਨਰੀਮਨ ਦੀ ਸੇਵਾਮੁਕਤੀ ਦੇ ਨਾਲ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਘੱਟ ਕੇ 25 ਰਹਿ ਜਾਵੇਗੀ, ਜਦੋਂ ਕਿ ਸੀਜੇਆਈ ਸਮੇਤ ਜੱਜਾਂ ਦੀ ਮਨਜ਼ੂਰਸ਼ੁਦਾ ਗਿਣਤੀ 34 ਹੈ। 19 ਮਾਰਚ 2019 ਨੂੰ ਤਤਕਾਲੀ ਸੀਜੇਆਈ ਰੰਜਨ ਗੋਗੋਈ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੁਪਰੀਮ ਕੋਰਟ (Supreme Court) ਵਿੱਚ ਕੋਈ ਨਿਯੁਕਤੀ ਨਹੀਂ ਕੀਤੀ ਗਈ ਸੀ।

ਸੂਤਰਾਂ ਨੇ ਦੱਸਿਆ ਕਿ ਪੰਜ ਮੈਂਬਰੀ ਕਾਲਜੀਅਮ ਨੇ ਕਰਨਾਟਕ ਹਾਈ ਕੋਰਟ ਦੇ ਜਸਟਿਸ ਬੀਵੀ ਨਾਗਰਥਨਾ ਸਮੇਤ ਤਿੰਨ ਮਹਿਲਾ ਜੱਜਾਂ ਦੇ ਨਾਂ ਭੇਜੇ ਹਨ, ਜੋ ਪਹਿਲੀ ਮਹਿਲਾ ਸੀਜੇਆਈ ਬਣ ਸਕਦੀਆਂ ਹਨ। ਜਸਟਿਸ ਯੂ ਯੂ ਲਲਿਤ, ਜਸਟਿਸ ਏ ਐਮ ਖਾਨਵਿਲਕਰ, ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਐਲ ਨਾਗੇਸ਼ਵਰ ਰਾਓ ਵੀ ਪੰਜ ਮੈਂਬਰੀ ਕਾਲਜੀਅਮ ਦਾ ਹਿੱਸਾ ਹਨ।

ਇਨ੍ਹਾਂ ਘਟਨਾਵਾਂ ਤੋਂ ਜਾਣੂ ਲੋਕਾਂ ਨੇ ਦੱਸਿਆ ਕਿ ਜਸਟਿਸ ਨਾਗਰਤਨ ਤੋਂ ਇਲਾਵਾ ਦੋ ਹੋਰ ਮਹਿਲਾ ਜੱਜਾਂ ਦੇ ਨਾਂ ਵੀ ਭੇਜੇ ਗਏ ਹਨ। ਇਨ੍ਹਾਂ ਵਿੱਚ ਤੇਲੰਗਾਨਾ ਹਾਈ ਕੋਰਟ ਦੀ ਮੁੱਖ ਜੱਜ ਹਿਮਾ ਕੋਹਲੀ ਅਤੇ ਗੁਜਰਾਤ ਹਾਈ ਕੋਰਟ ਦੀ ਜਸਟਿਸ ਬੇਲਾ ਤ੍ਰਿਵੇਦੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਕਾਲਜੀਅਮ ਨੇ ਬਾਰ ਤੋਂ ਸਿੱਧੀ ਨਿਯੁਕਤੀ ਲਈ ਸੀਨੀਅਰ ਵਕੀਲ ਅਤੇ ਸਾਬਕਾ ਵਧੀਕ ਸਾਲਿਸਿਟਰ ਜਨਰਲ ਪੀਐਸ ਨਰਸਿਮ੍ਹਾ ਦੀ ਚੋਣ ਵੀ ਕੀਤੀ ਹੈ।

ਸੂਤਰਾਂ ਅਨੁਸਾਰ ਹੋਰ ਨਾਂ ਜਸਟਿਸ ਅਭੈ ਸ੍ਰੀਨਿਵਾਸ ਓਕਾ (ਕਰਨਾਟਕ ਹਾਈ ਕੋਰਟ ਦੇ ਚੀਫ ਜਸਟਿਸ), ਜਸਟਿਸ ਵਿਕਰਮ ਨਾਥ (ਗੁਜਰਾਤ ਹਾਈ ਕੋਰਟ ਦੇ ਚੀਫ ਜਸਟਿਸ), ਜਸਟਿਸ ਜਿਤੇਂਦਰ ਕੁਮਾਰ ਮਹੇਸ਼ਵਰੀ (ਸਿੱਕਮ ਹਾਈ ਕੋਰਟ ਦੇ ਚੀਫ ਜਸਟਿਸ), ਜਸਟਿਸ ਸੀਟੀ ਰਵੀ ਕੁਮਾਰ (ਕੇਰਲਾ ਹਾਈ ਕੋਰਟ) ਅਤੇ ਜਸਟਿਸ ਐਮ ਐਮ ਸੁੰਦਰੇਸ਼ (ਕੇਰਲਾ ਹਾਈ ਕੋਰਟ) ਹਨ।

ਜੇ ਇਨ੍ਹਾਂ ਸਿਫਾਰਸ਼ਾਂ ਨੂੰ ਸਵੀਕਾਰ ਕਰ ਲਿਆ ਜਾਂਦਾ ਹੈ ਤਾਂ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 33 ਹੋ ਜਾਵੇਗੀ। ਜਸਟਿਸ ਨਵੀਨ ਸਿਨਹਾ ਦੇ ਸੇਵਾਮੁਕਤ ਹੋਣ 'ਤੇ ਬੁੱਧਵਾਰ ਨੂੰ ਇਕ ਹੋਰ ਅਹੁਦਾ ਖਾਲੀ ਹੋ ਜਾਵੇਗਾ।

ਇਹ ਵੀ ਪੜੋ: ਇਹ ਕਿਸ ਤਰ੍ਹਾਂ ਵੰਡੀ ਜਾ ਰਹੀ ਹੈ ਕਣਕ !

ETV Bharat Logo

Copyright © 2024 Ushodaya Enterprises Pvt. Ltd., All Rights Reserved.