ਭੱਲਕੇ 12:30 ਵਜੇ ਪੰਜਾਬ ਕਾਂਗਰਸ ,ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਚੰਡੀਗੜ੍ਹ ਦੇ ਸੈਕਟਰ 3 ਸਥਿਤ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰੇਗੀ। ਇਸ ਤੋਂ ਪਹਿਲਾਂ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਦੀ ਅਗਵਾਈ 'ਚ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾ ਚੁੱਕਿਆ ਹੈ।
ਕਿਸਾਨ ਅੰਦੋਲਨ ਦਾ 32ਵਾਂ ਦਿਨ: ਕਿਸਾਨ ਅੰਦੋਲਨ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ
18:03 December 27
ਭੱਲਕੇ ਕਾਂਗਰਸ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦੇ ਘਰ ਦਾ ਕਰੇਗੀ ਘਿਰਾਓ
18:03 December 27
ਸ਼ਹੀਦੀ ਜੋੜ ਮੇਲ ਮੌਕੇ 'ਆਪ’ ਨੇ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ
ਸ਼ਹੀਦੀ ਜੋੜ ਮੇਲ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਾਰੇ ਆਗੂ ਸ੍ਰੀ ਫਤਹਿਗੜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੰਸਦ ਮੈਂਬਰ ਭਗਵੰਤ ਮਾਨ ਤੇ ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਮੂਚੀ ਲੀਡਰਸ਼ਿਪ ਨੇ ਕਿਸਾਨਾਂ ਦੀ ਜਿੱਤ ਲਈ ਅਰਦਾਸ ਕੀਤੀ। ਉਨ੍ਹਾਂ ਗੁਰੂ ਵੱਲੋਂ ਦਿਖਾਏ ਗਏ ਜ਼ਬਰ ਜ਼ੁਲਮ ਵਿਰੁੱਧ ਲੜਨ ਲਈ ਹਿੰਮਤ ਬਰਕਰਾਰ ਰੱਖਣ ਤੇ ਡੱਟੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਰਤੀ ਲੋਕਾਂ ਉੱਤੇ ਜ਼ੁਲਮ ਢਾਹਉਣ ਤੋਂ ਪਹਿਲਾਂ ਪੰਜਾਬ ਦਾ ਇਤਿਹਾਸ ਚੰਗੀ ਤਰਾਂ ਪੜ ਲਵੇ। ਕਿਉਂਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਰਹਿਣਗੇ।
18:02 December 27
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਖ਼ਦਸ਼ੇ ਪੰਜਾਬ 'ਚ ਸੱਚੇ ਸਾਬਿਤ ਹੋਏ : ਹਰਸਿਮਰਤ ਕੌਰ ਬਾਦਲ
ਕਾਟਨ ਕਾਰਪੋਰੇਸ਼ਨ ਆਫ ਇੰਡੀਆ (ਸੀਸੀਆਈ) ਨੇ ਪੰਜਾਬ ਦੀਆਂ ਮੰਡੀਆਂ 'ਚ ਕਪਾਹ ਦੀ ਰੋਜ਼ਾਨਾ ਖਰੀਦ ਦੀ ਹੱਦ ਤੈਅ ਕਰ ਦਿੱਤੀ ਹੈ। ਇਸ ਨਾਲ ਨਰਮੇ ਦੀ ਖ਼ਰੀਦ 'ਚ ਚਾਰ ਗੁਣਾ ਕਮੀ ਆ ਗਈ ਹੈ। ਇਸ ਬਾਰੇ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੀਐਮ ਮੋਦੀ ਨੂੰ ਸੀਸੀਆਈ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਖ਼ਦਸ਼ੇ ਪੰਜਾਬ 'ਚ ਸੱਚੇ ਸਾਬਿਤ ਹੁੰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੇਲ ਰਹੇ ਮਾਲਵਾ ਖ਼ੇਤਰ ਦੇ ਬਠਿੰਡਾ, ਅਬੋਹਰ, ਮਾਨਸਾ ਤੇ ਮੌੜ ਦੀਆਂ ਪ੍ਰਮੁੱਖ ਮੰਡੀਆਂ ਤੇ ਕਿਸਾਨਾਂ ਬਾਰੇ ਚਿੰਤਾ ਪ੍ਰਗਟਾਈ।
13:53 December 27
ਕਿਸਾਨ ਅੰਦੋਲਨ ਦੀ ਭੇਂਟ ਚੜ੍ਹਿਆ ਇੱਕ ਹੋਰ ਕਿਸਾਨ, ਕੀਤੀ ਖ਼ੁਦਕੁਸ਼ੀ
ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ’ਚ ਸ਼ਾਮਲ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਵਲੋਂ ਟਿਕਰੀ ਬਾਰਡਰ 'ਤੇ ਜ਼ਹਿਰੀਲੀ ਦਵਾਈ ਖਾ ਕੇ ਆਤਮ ਹੱਤਿਆ ਕਰ ਲਈ ਗਈ।
ਮ੍ਰਿਤਕ ਪਿਛਲੇ ਇੱਕ ਹਫਤੇ ਤੋਂ ਧਰਨੇ 'ਚ ਕਰ ਰਿਹਾ ਸੀ ਸ਼ਮੂਲੀਅਤ
ਦੱਸਣਯੋਗ ਹੈ ਕਿ ਅਮਰਜੀਤ ਸਿੰਘ ਰਾਏ ਪਿਛਲੇ ਕਰੀਬ ਇੱਕ ਹਫਤੇ ਤੋਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਆਪਣੀ ਸ਼ਮੂਲੀਅਤ ਦਰਜ ਕਰਵਾ ਰਿਹਾ ਸੀ ਅਤੇ ਲਗਾਤਾਰ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲ ਰੱਦ ਨਾ ਕੀਤੇ ਜਾਣ ਸਬੰਧੀ ਦਿੱਤੇ ਜਾ ਰਹੇ ਬਿਆਨਾਂ ਤੋਂ ਹਤਾਸ਼ ਸੀ। ਆਖਿਰਕਾਰ ਉਸ ਨੇ 27 ਦਸੰਬਰ ਤੜਕਸਾਰ ਕਰੀਬ 9 ਵਜੇ ਸੁਸਾਇਡ ਨੋਟ ਲਿਖ ਕੇ ਜ਼ਹਿਰੀਲੀ ਦਵਾਈ ਖਾ ਲਈ। ਹਾਲਤ ਵਿਗੜਦੀ ਦੇਖ ਕਿਸਾਨਾਂ ਵੱਲੋਂ ਉਸ ਨੂੰ ਜਲਦੀ ਹੀ ਰੋਹਤਕ ਪੀ.ਜੀ.ਆਈ. ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
13:46 December 27
ਥਾਲੀਆਂ ਵਜਾ ਲੋਕਾਂ ਨੇ ਮੋਦੀ ਦੇ ਖਿਲਾਫ ਰੋਸ ਦਾ ਕੀਤਾ ਪ੍ਰਗਟਾਵਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਡਿਓ ਪ੍ਰੋਗਰਾਮ ਰਾਹੀਂ ਅੱਜ ਦੇਸ਼ ਦੇ ਲੋਕਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਵੱਲੋਂ ਕੀਤੀ ਗਈ ਮਨ ਕੀ ਬਾਤ ਦਾ ਦੇਸ਼ ਭਰ 'ਚ ਥਾਲੀਆਂ ਵਜਾ ਕੇ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ।
ਖੇਤੀ ਕਾਨੂੰਨਾਂ ਦੇ ਵਿਰੋਧ ਦਾ ਪ੍ਰਗਟਾਵਾ
ਪੋਹ ਦੇ ਮਹੀਨੇ ਦੀ ਕੜਾਕੇ ਦੀ ਠੰਢ 'ਚ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰਦੇ ਇੱਕ ਮਹੀਨਾ ਪੂਰਾ ਹੋ ਗਿਆ ਹੈ ਪਰ ਅੱਜੇ ਤੱਕ ਸੰਘਰਸ਼ ਦਾ ਮੰਤਵ ਪੂਰਾ ਨਹੀਂ ਹੋਇਆ ਹੈ। ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਇਸੇ ਵਿਰੋਧ ਦੇ ਪ੍ਰਗਟਾਵੇ 'ਚ ਲੋਕਾਂ ਨੇ ਮੋਦੀ ਸਾਬ੍ਹ ਦੀ 'ਮਨ ਕੀ ਬਾਤ' ਨੂੰ ਨਾਂਹ ਸੁਣਦੇ ਹੋਏ, ਥਾਲੀਆਂ ਵਜਾਈਆਂ ਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ।
13:41 December 27
ਭਗਵੰਤ ਮਾਨ ਨੇ ਵੀ ਖੜ੍ਹਕਾਈਆਂ ਥਾਲੀਆਂ
'ਮਨ ਕੀ ਬਾਤ' ਦੇ ਵਿਰੋਧ ਦੇ ਤਹਿਤ ਆਪ ਪਾਰਟੀ ਦੇ ਵਿਧਾਇਕ ਭਗਵੰਤ ਮਾਨ ਵੀ ਸ਼ਾਮਿਲ ਸੀ। ਉਨ੍ਹਾਂ ਨੇ ਵੀ ਆਪਣੇ ਵਿਰੋਧ ਦਾ ਪ੍ਰਗਟਾਵਾ ਥਾਲੀਆਂ ਵੱਜਾ ਕੇ ਕੀਤਾ। ਹਾਲ ਹੀ 'ਚ ਭਗਵੰਤ ਮਾਨ ਨੇ ਸੰਸਦ ਭਵਨ 'ਚ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਹੱਥਾਂ 'ਚ ਤਖ਼ਤੀਆਂ ਫੜ੍ਹ ਕੀਤਾ ਸੀ ਤੇ ਪੀਐਮ ਇਸ ਨੂੰ ਅਣਦੇਖਾ ਕਰ ਅੱਗੇ ਵੱਧ ਗਏ ਸਨ।
11:52 December 27
ਭਾਰਤੀ ਕਿਸਾਨ ਯੂਨੀਅਨ ਦਾ ਐਲਾਨ, ਕਾਨੂੰਨ ਰੱਦ ਹੋਣ ਤੱਕ ਹਰਿਆਣਾ ਦੇ ਟੋਲ ਪਲਾਜ਼ਾ ਰਹਿਣਗੇ ਮੁਫ਼ਤ
ਨਵੀਂ ਦਿੱਲੀ: ਕਿਸਾਨੀ ਅੰਦੋਲਨ ਅੱਜ 32ਵੇਂ ਦਿਨ 'ਚ ਦਾਖਿਲ ਹੋ ਗਿਆ ਹੈ ਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀ ਮੰਗ ਨੂੰ ਮਨਵਾਉਣ ਖਾਤਿਰ ਹਰਿਆਣਾ ਦੇ ਟੋਲ ਵੀ ਫ੍ਰੀ ਕਰਨ ਦਾ ਐਲਾਨ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਇਹ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਜੱਦ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਹਰਿਆਣਾ ਦੇ ਟੋਲ ਵੀ ਮੁਫ਼ਤ ਰਹਿਣਗੇ।
ਲੋਕਾਂ ਦੀ ਰਾਏ ਨਾਲ ਲਿਆ ਇਹ ਫੈਸਲਾ
ਉਨ੍ਹਾਂ ਨੇ ਕਿਹਾ ਕਿ ਉਹ ਜੀਂਦ ਦੇ ਟੋਲ 'ਤੇ ਹੋਰਨਾਂ ਟੋਲ 'ਤੇ ਗਏ ਸੀ ਤੇ ਉਨ੍ਹਾਂ ਨੇ ਲੋਕਾਂ ਕੋਲੋਂ ਇਸ ਬਾਬਤ ਸਲਾਹ ਲਈ। ਇਸ ਦੇ ਨਾਲ ਹੀ ਉੇਨ੍ਹਾਂ ਨੇ ਸ਼ੋਸ਼ਲ ਮੀਡੀਆ ਦੀ ਮਦਦ ਨਾਲ ਵੀ ਲੋਕਾਂ ਕੋਲੋਂ ਉਨ੍ਹਾਂ ਦੀ ਰਾਏ ਪੁੱਛੀ।
ਜਿਸ ਤੋਂ ਬਾਅਦ ਹੀ ਕਾਰਜਕਾਰੀ ਲੋਕਾਂ ਨੇ ਇਹ ਫੈਸਲਾ ਲਿਆ। ਉਨ੍ਹਾਂ ਨੇ ਕਿਹਾ ਕਿ ਟੋਲ ਮੁਫ਼ਤ ਕਰਵਾਉਣ ਲਈ ਕਿਸਾਨਾਂ ਦੇ ਸੰਗਠਨ ਲਗਾਤਾਰ ਧਰਨਾ ਦੇਣਗੇ।