ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਦੇ 33 ਮਾਮਲੇ ਦਰਜ, ਪੰਜਾਬ ਵਿੱਚ ਕੋਰੋਨਾ ਦੇ 4 ਐਕਟਿਵ ਕੇਸ - ਕੋਰੋਨਾਵਾਇਰਸ

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 33 ਮਾਮਲੇ ਹੀ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦਾ ਇਕ ਹੀ ਨਵਾਂ ਮਾਮਲਾ ਦਰਜ ਹੋਇਆ ਹੈ।

Coronavirus Update
Coronavirus Update
author img

By

Published : Jun 28, 2023, 9:10 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 33 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 994, 032 ਹੋ ਚੁੱਕੇ ਹਨ। 33 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ 1, 606 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 82 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 60, 523 ਰਿਕਵਰੀਆਂ ਦਰਜ ਹੋਈਆਂ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 903 ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 359 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ, ਜਦਕਿ ਕੋਰੋਨਾ ਟੈਸਟ ਲਈ 57, 408 ਸੈਂਪਲ ਲਏ ਹਨ।

Coronavirus Update
ਕੋਰੋਨਾਵਾਇਰਸ ਅਪਡੇਟ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਇਕ ਹੀ ਨਵਾਂ ਮਾਮਲਾ ਦਰਜ ਹੋਇਆ ਹੈ, ਜਿਸ ਦਾ ਮਰੀਜ਼ ਸੰਗਰੂਰ ਤੋਂ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.09 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਦੇ ਕੁੱਲ 4 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 3 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ, ਜੋ ਕਿ ਅੰਮ੍ਰਿਤਸਰ, ਕਪੂਰਥਲਾ ਤੇ ਮਲੇਰਕੋਟਲਾ ਨਾਲ ਸਬੰਧਤ ਹੈ, ਜਦਕਿ ਮੰਗਲਵਾਰ ਨੂੰ ਕੋਈ ਵੀ ਮਰੀਜ਼ ਠੀਕ ਹੋ ਕੇ ਘਰ ਨਹੀਂ ਪਰਤਿਆ ਹੈ। ਕੋਰੋਨਾ ਜਾਂਚ ਲਈ 1152 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1079 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 27 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 625 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 4 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 053 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.