ਹੈਦਰਾਬਾਦ: ਭਾਰਤ ਦੇ ਚਾਰ ਰਾਜਾਂ ਵਿੱਚ ਭਾਜਪਾ ਨੇ ਬੇਸ਼ੱਕ ਜਿੱਤ ਪ੍ਰਾਪਤ ਕਰ ਲਈ ਹੈ, ਪਰ ਪੰਜਾਬ ਵਿੱਚ ਭਾਜਪਾ ਦਾ ਮਿਸ਼ਨ ਸਫ਼ਲ ਨਹੀ ਹੋ ਸਕਿਆ। ਪਰ ਅਜਿਹੀ ਵਿੱਚ ਮੀਡਿਆ ਰਿਪੋਰਟਾਂ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੱਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਲ ਕਿਲੇ ਵਿਖੇ ਮਨਾਇਆ ਜਾਵੇਗਾ।
ਦੱਸ ਦਈਏ ਕਿ ਇਹ ਪ੍ਰੋੋਗਰਾਮ ਲਾਲ ਕਿਲ੍ਹੇ ਵਿਚ 2 ਦਿਨਾਂ ਲਈ ਰੱਖਿਆ ਜਾਵੇਗਾ। ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਕੇਂਦਰ ਸਰਕਾਰ ਵੱਲੋਂ ਰੱਖਿਆ ਗਿਆ ਹੈ। ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਤੇ ਇਹ ਪ੍ਰੋਗਰਾਮ 20 ਅਤੇ 21 ਅਪ੍ਰੈਲ ਨੂੰ ਹੋਵੇਗਾ।
ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ 20 ਅਪ੍ਰੈਲ ਨੂੰ ਸ਼ਬਦ ਕੀਰਤਨ ਲਾਈਟ ਸ਼ੋਅ ਕੀਤਾ ਜਾਵੇਗਾ। ਜਿਸ ਦੇ ਅਗਲੇ ਦਿਨ 21 ਅਪ੍ਰੈਲ ਨੂੰ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਦਿਨ ਡਾਕ ਟਿਕਟ ਤੇ ਸਿੱਕਾ ਵੀ ਜਾਰੀ ਕੀਤਾ ਜਾਵੇਗਾ।
ਇਹ ਵੀ ਪੜੋ:- ਭਾਜਪਾ ਸਥਾਪਨਾ ਦਿਵਸ ਦੇ ਮੌਕੇ ਪੀਐਮ ਨਰਿੰਦਰ ਮੋਦੀ ਨੇ ਵਰਕਰਾਂ ਨੂੰ ਸੰਬੋਧਨ ਕੀਤਾ