ਨਵੀਂ ਦਿੱਲੀ: ਕੋਰੋਨਾ ਦਾ ਦੂਜੀ ਲਹਿਰ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਰੋਜ਼ਾਨਾਂ ਹੀ ਦੇਸ਼ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਕੋਰੋਨਾ ਦੇ ਸ਼ਿਕਾਰ ਹੋ ਰਹੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 4 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਤੇ 3500 ਦੇ ਵੱਧ ਮਰੀਜ਼ਾਂ ਦੀ ਮੌਤ ਹੋਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨਿਚਰਵਾਰ ਦੀ ਸਵੇਰ ਨੂੰ ਜਾਰੀ ਹੋਏ ਅੰਕੜਿਆ ਮੁਤਾਬਕ ਦੇਸ਼ ਵਿੱਚ ਸਕੰਰਮਣ ਦੇ 4,01,993 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਦੇ ਬਾਅਦ ਦੇਸ਼ ਵਿੱਚ ਕੁੱਲ ਸੰਕਰਮਿਤ ਦਾ ਅੰਕੜਾ 1 ਕਰੋੜ 87 ਲੱਖ ਤੋਂ ਜਿਆਦਾ (1,87,62,976) ਹੋ ਗਈ ਹੈ। ਅਤੇ ਇਨ੍ਹਾਂ 24 ਘੰਟਿਆਂ ਵਿੱਚ 3523 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਦੇਸ਼ ਵਿੱਚ ਕੁੱਲ ਮ੍ਰਿਤਕਾਂ ਦੀ ਗਿਣਤੀ 2 ਲੱਖ ਦੇ ਅੰਕੜੇ ਨੂੰ ਪਾਰ ਕਰਦੇ ਹੋਏ 2,08,330 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਲਾਗ ਦੀ ਦੂਜੀ ਲਹਿਰ ਬੇਹੱਦ ਹੀ ਘਾਤਕ ਰੂਪ ਲੈ ਚੁੱਕੀ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 6,132 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 114 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 5,106 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,70,973 ਹੋ ਗਈ ਹੈ।