ਨਵੀਂ ਦਿੱਲੀ: ਭਾਰਤ ਵਿੱਚ ਕੋਵਿਡ 19 ਦੇ 44,879 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦੇਸ਼ ਵਿੱਚ ਸੰਕਰਮਣ ਦੇ ਮਾਮਲੇ ਵੱਧ ਕੇ 87,28,795 ਹੋ ਗਏ ਹਨ। ਜਦੋਂ ਕਿ 547 ਹੋਰ ਲੋਕਾਂ ਦੀ ਮੌਤ ਤੋਂ ਬਾਅਦ, ਮ੍ਰਿਤਕਾਂ ਦੀ ਗਿਣਤੀ 1,28,668 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ 8 ਵੱਜੇ ਇਹ ਆੰਕੜੇ ਜਾਰੀ ਕੀਤਾ ਹੈ।
ਕੇਂਦਰੀ ਸਿਹਤ ਮੰਤਰਾਲੇ ਦੇ ਮੁਤਾਬਕ ਦੇਸ਼ ਵਿੱਚ 4,84,547 ਕੋਰੋਨਾ ਕੇਸ ਸਰਗਰਮ ਹਨ। ਯਾਨੀ ਇਨ੍ਹਾਂ ਲੋਕਾਂ ਦਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦਾ ਇਲਾਜ ਕੀਤਾ ਜਾ ਰਿਹਾ ਹੈ। ਸਰਕਾਰ ਦੇ ਮੁਤਾਬਕ, ਕੋਰੋਨਾ ਦੀ ਲਾਗ ਤੋਂ ਮੁੱਕਤ ਹੋਣ ਵਾਲੇ ਲੋਕਾਂ ਦੀ ਗਿਣਤੀ 81,15,580 ਹੋ ਚੁੱਕੀ ਹੈ। ਸਰਕਾਰ ਦਾ ਦਾਅਵਾ ਹੈ ਕਿ ਭਾਰਤ ਵਿੱਚ ਲਾਗ-ਰਹਿਤ ਲੋਕਾਂ ਦੀ ਦਰ ਵਿਸ਼ਵ ਵਿੱਚ ਸਭ ਤੋਂ ਵਧੀਆ ਹੈ।