ETV Bharat / bharat

ਕੋਰੋਨਾ: ਭਾਰਤ ’ਚ ਪਿਛਲੇ 24 ਘੰਟੇ ’ਚ 47,092 ਨਵੇਂ ਕੇਸ, 509 ਲੋਕਾਂ ਦੀ ਮੌਤ - ਕੋਰੋਨਾ ਦੇ ਮਾਮਲੇ

ਭਾਰਤ ਵਿੱਚ ਸਭ ਤੋਂ ਤੇਜ਼ੀ ਨਾਲ ਕੋਰੋਨਾ ਦੇ ਮਾਮਲੇ ਕੇਰਲ ਵਿੱਚ ਵੱਧ ਰਹੇ ਹਨ। ਬੁੱਧਵਾਰ ਨੂੰ ਕੇਰਲਾ ਵਿੱਚ ਕੋਵਿਡ ਮਹਾਂਮਾਰੀ ਦੇ 32,803 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 173 ਹੋਰ ਲੋਕਾਂ ਦੀ ਮੌਤ ਹੋ ਗਈ ਹੈ।

ਭਾਰਤ ’ਚ ਪਿਛਲੇ 24 ਘੰਟੇ ’ਚ 47,092 ਨਵੇਂ ਕੇਸ

author img

By

Published : Sep 2, 2021, 11:00 AM IST

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਵਿਚਕਾਰ ਮਹਾਮਾਰੀ ਦਾ ਸੰਕਟ ਇੱਕ ਵਾਰ ਫਿਰ ਵਧਦਾ ਹੋਇਆ ਦਿਖਾਈ ਦੇ ਰਿਹਾ ਹੈ। ਵੀਰਵਾਰ ਨੂੰ ਕੋਰੋਨਾ ਦੇ 12 ਫੀਸਦੀ ਤੋਂ ਜਿਆਦਾ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।

  • " class="align-text-top noRightClick twitterSection" data="">

ਸਿਹਤ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 47,092 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਕ ਦਿਨ ਪਹਿਲਾਂ, ਬੁੱਧਵਾਰ ਨੂੰ 41,965 ਮਾਮਲੇ ਸਾਹਮਣੇ ਆਏ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਮਹਾਂਮਾਰੀ ਕਾਰਨ 509 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 35,181 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ, ਯਾਨੀ ਕਿ 11,402 ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ।

ਭਾਰਤ ਵਿੱਚ ਸਭ ਤੋਂ ਤੇਜ਼ੀ ਨਾਲ ਕੋਰੋਨਾ ਦੇ ਮਾਮਲੇ ਕੇਰਲ ਵਿੱਚ ਵੱਧ ਰਹੇ ਹਨ। ਬੁੱਧਵਾਰ ਨੂੰ ਕੇਰਲਾ ਵਿੱਚ ਕੋਵਿਡ -19 ਦੇ 32,803 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ 173 ਹੋਰ ਲੋਕਾਂ ਦੀ ਕੋਰੋਨਾ ਮਹਾਂਮਾਰੀ ਕਾਰਨ ਮੌਤ ਹੋ ਗਈ ਹੈ। ਨਵੇਂ ਮਾਮਲਿਆਂ ਤੋਂ ਬਾਅਦ, ਸੰਕਰਮਿਤਾਂ ਦੀ ਕੁੱਲ ਗਿਣਤੀ 40 ਲੱਖ 90 ਹਜ਼ਾਰ 36 ਹੋ ਗਈ ਜਦਕਿ ਮ੍ਰਿਤਕਾਂ ਦੀ ਗਿਣਤੀ 20,961 ਤੱਕ ਪਹੁੰਚ ਗਈ।

ਭਾਰਤ ’ਚ ਕੋਰੋਨਾ ਦੇ ਕੁੱਲ ਮਾਮਲੇ

ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 28 ਲੱਖ 57 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 39 ਹਜ਼ਾਰ 529 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 20 ਲੱਖ 28 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ ਤੋਂ ਵੱਧ ਹੈ। ਕੁੱਲ 3 ਲੱਖ 89 ਹਜ਼ਾਰ ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜੋ: ਭਾਰਤ-ਪਾਕਿ ਸਰਹੱਦ 'ਤੇ ਇੱਕ ਪਾਕਿਸਤਾਨੀ ਨਸ਼ਾ ਤਸਕਰ ਕਾਬੂ

  • ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 28 ਲੱਖ 57 ਹਜ਼ਾਰ 937
  • ਕੁੱਲ ਡਿਸਚਾਰਜ - ਤਿੰਨ ਕਰੋੜ 20 ਲੱਖ 28 ਹਜ਼ਾਰ 825
  • ਕੁੱਲ ਐਕਟਿਵ ਮਾਮਲੇ - ਤਿੰਨ ਲੱਖ 89 ਹਜ਼ਾਰ 583
  • ਕੁੱਲ ਮੌਤ- ਚਾਰ ਲੱਖ 39 ਹਜ਼ਾਰ 529
  • ਕੁੱਲ ਟੀਕਾਕਰਨ - 66 ਕਰੋੜ 30 ਲੱਖ 37 ਹਜ਼ਾਰ ਖੁਰਾਕਾਂ ਦਿੱਤੀਆਂ ਗਈਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.