ETV Bharat / bharat

ਰਾਜ ਸਭਾ 'ਚ ਆਮ ਆਦਮੀ ਪਾਰਟੀ ਦਾ ਕਲੀਨ ਸਵੀਪ

ਰਿਟਰਨਿੰਗ ਅਫਸਰ ਰਾਜ ਸਭਾ ਚੋਣ ਪੰਜਾਬ 2022-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਦੱਸਿਆ ਕਿ ਦੋ ਸਾਈਕਲਾਂ ਵਿਚ ਹੋ ਰਹੀ ਰਾਜ ਸਭਾ ਚੋਣ ਪੰਜਾਬ 2022 ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਜਿਨ੍ਹਾਂ ਨੂੰ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਲਈ ਆਬਜ਼ਰਬਰ ਨਿਯੁਕਤ ਕੀਤਾ ਗਿਆ ਹੈ, ਦੀ ਨਿਗਰਾਨੀ ਹੇਠ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

ਰਾਜ ਸਭਾ 'ਚ ਆਮ ਆਦਮੀ ਪਾਰਟੀ ਦਾ ਕਲੀਨ ਸਵੀਪ
ਰਾਜ ਸਭਾ 'ਚ ਆਮ ਆਦਮੀ ਪਾਰਟੀ ਦਾ ਕਲੀਨ ਸਵੀਪ
author img

By

Published : Mar 24, 2022, 6:19 PM IST

Updated : Mar 24, 2022, 6:35 PM IST

ਚੰਡੀਗੜ੍ਹ : ਰਾਜ ਸਭਾ ਚੋਣ ਪੰਜਾਬ 2022 ਲਈ ਅੱਜ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ ਸੀ ਅਤੇ ਕਿਸੇ ਵੀ ਉਮੀਦਵਾਰ ਵਲੋਂ ਕਾਗਜ਼ ਵਾਪਸ ਨਹੀਂ ਲਏ ਗਏ। ਇਸ ਤਰ੍ਹਾਂ ਦੋ ਸਾਈਕਲਾਂ (2+3) ਵਿਚ ਜਿਹੜੇ 5 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਸਨ ਉਹ ਬਿਨਾਂ ਮੁਕਾਬਲਾ ਜੇਤੂ ਕਰਾਰ ਦੇ ਦਿੱਤੇ ਗਏ ਹਨ।

ਇਸ ਬਾਬਤ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਰਾਜ ਸਭਾ ਚੋਣ ਪੰਜਾਬ 2022-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਦੱਸਿਆ ਕਿ ਦੋ ਸਾਈਕਲਾਂ ਵਿਚ ਹੋ ਰਹੀ ਰਾਜ ਸਭਾ ਚੋਣ ਪੰਜਾਬ 2022 ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਜਿਨ੍ਹਾਂ ਨੂੰ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਲਈ ਆਬਜ਼ਰਬਰ ਨਿਯੁਕਤ ਕੀਤਾ ਗਿਆ ਹੈ, ਦੀ ਨਿਗਰਾਨੀ ਹੇਠ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 24 ਮਾਰਚ ਸ਼ਾਮ 3 ਵਜੇ ਤੱਕ ਕਾਗਜ਼ ਵਾਪਸ ਲੈਣ ਦੇ ਆਖਰੀ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਕਾਗਜ਼ ਵਾਪਸ ਨਾ ਲੈਣ ਕਰਕੇ ਸੰਦੀਪ ਕੁਮਾਰ ਪਾਠਕ ਅਤੇ ਰਾਘਵ ਚੱਢਾ (ਪਹਿਲਾ ਸਾਈਕਲ), ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ (ਦੂਜਾ ਸਾਈਕਲ) ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਬਾਬਤ ਰਿਪੋਰਟ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।

ਦੂਜੇ ਪਾਸੇ ਅੱਜ ਸਵੇਰੇ ਹੀ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਕਿਉਂਕਿ ਉਨ੍ਹਾਂ ਦਾ ਨਿਰਵਿਰੋਧ ਰਾਜ ਸਭਾ ਮੈਂਬਰ ਚੁਣਿਆ ਜਾਣਾ ਤੈਅ ਸੀ।

ਇਹ ਵੀ ਪੜ੍ਹੋ: ਸੀਐੱਮ ਮਾਨ ਨੇ ਪੀਐੱਮ ਮੋਦੀ ਨਾਲ ਕੀਤੀ ਮੁਲਾਕਾਤ, ਸੂਬੇ ਲਈ ਮੰਗਿਆ ਵਿਸ਼ੇਸ਼ ਪੈਕੇਜ

Last Updated : Mar 24, 2022, 6:35 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.