ਪ੍ਰਯਾਗਰਾਜ: ਜ਼ਿਲ੍ਹੇ ਦੇ ਥਰਵਈ ਥਾਣਾ ਖੇਤਰ ਦੇ ਸ਼ਿਵਰਾਜਪੁਰ ਪਿੰਡ ਵਿੱਚ ਇੱਕੋ ਪਰਿਵਾਰ ਦੇ 5 ਲੋਕਾਂ ਦਾ ਕਤਲ ਕਰ ਦਿੱਤਾ ਗਿਆ। ਜਦਕਿ ਪਰਿਵਾਰ ਦੀ ਔਰਤ ਗੰਭੀਰ ਜ਼ਖਮੀ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਘਟਨਾ ਥਰਵਾਈ ਦੇ ਸ਼ਿਵਰਾਜਪੁਰ ਇਲਾਕੇ ਦੀ ਹੈ। ਜਿੱਥੇ ਪੂਰੇ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਮਲੇ 'ਚ ਰਾਜਕੁਮਾਰ, ਉਨ੍ਹਾਂ ਦੀਆਂ 2 ਬੇਟੀਆਂ ਤੇ ਨੂੰਹ ਦੀ ਮੌਤ ਹੋ ਗਈ ਸੀ।
ਇਸ ਦੇ ਨਾਲ ਹੀ ਰਾਜਕੁਮਾਰ ਦੀ ਪਤਨੀ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ- PM ਮੋਦੀ ਜੰਮੂ-ਕਸ਼ਮੀਰ ਦੇ ਦੌਰੇ 'ਤੇ 20 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ