ਮਦੁਰੈ (ਤਾਮਿਲਨਾਡੂ) : ਤਾਮਿਲਨਾਡੂ 'ਚ ਮਦੁਰਾਈ ਨੇੜੇ ਅਜੂਗੁਸੀਰਾਈ ਪਿੰਡ 'ਚ ਇਕ ਪਟਾਕਾ ਫੈਕਟਰੀ 'ਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 11 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਪਲਾਂਟ ਦੇ ਪਹਿਲੇ ਬਲਾਕ ਵਿੱਚ ਹੋਇਆ, ਜਿਸ ਤੋਂ ਬਾਅਦ ਇਹ ਦੂਜੇ ਬਲਾਕ ਵਿੱਚ ਵੀ ਫੈਲ ਗਿਆ। ਲਾਸ਼ਾਂ ਦੇ ਟੁਕੜੇ-ਟੁਕੜੇ ਹੋਣ ਕਾਰਨ ਮ੍ਰਿਤਕਾਂ ਦੀ ਪਛਾਣ ਕਰਨ 'ਚ ਕੁਝ ਸਮਾਂ ਲੱਗਾ।News of a firecracker factory near Madurai.
ਮਰਨ ਵਾਲਿਆਂ ਦੀ ਪਛਾਣ ਕਰ ਲਈ ਗਈ ਹੈ: ਹੁਣ ਧਮਾਕੇ 'ਚ ਮਰਨ ਵਾਲਿਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ। ਮ੍ਰਿਤਕਾਂ ਦੀ ਪਛਾਣ ਰਘੁਪਤੀ ਕੋਂਡਮਲ, ਵਡਾਕਮਪੱਟੀ ਦੇ ਵਲਾਰਸੂ, ਕਾਲਗੂ ਪੱਟੀ ਦੇ ਵਿੱਕੀ, ਅੰਮਾਸੀ ਅਤੇ ਅਜ਼ਗੁਸੀਰਾਈ ਦੇ ਗੋਪੀ ਵਜੋਂ ਹੋਈ ਹੈ। ਪੁਲਿਸ ਅਨੁਸਾਰ ਦੁਪਹਿਰ ਦੇ ਖਾਣੇ ਦੀ ਬਰੇਕ ਦੌਰਾਨ ਵਾਪਰੀ ਘਟਨਾ ਕਾਰਨ ਜਾਨੀ ਤੇ ਮਾਲੀ ਨੁਕਸਾਨ ਕਾਫੀ ਹੱਦ ਤੱਕ ਟਲ ਗਿਆ।
ਜੇਸੀਬੀ ਗੱਡੀ ਰਾਹੀਂ ਕੀਤਾ ਜਾ ਰਿਹਾ ਹੈ ਬਚਾਅ: ਇਮਾਰਤ ਡਿੱਗਣ ਕਾਰਨ ਇਸ ਵਿੱਚ ਕਿਸੇ ਦੇ ਫਸੇ ਹੋਣ ਦਾ ਖ਼ਦਸ਼ਾ ਵੀ ਹੋ ਸਕਦਾ ਹੈ, ਜਿਸ ਨੂੰ ਬਚਾਉਣ ਲਈ ਜੇਸੀਬੀ ਗੱਡੀ ਰਾਹੀਂ ਬਚਾਅ ਕੀਤਾ ਜਾ ਰਿਹਾ ਹੈ। ਮੰਤਰੀ ਪੀ ਮੂਰਤੀ ਅਤੇ ਸਾਬਕਾ ਮੰਤਰੀ ਆਰ ਬੀ ਉਦੈਕੁਮਾਰ, ਜ਼ਿਲ੍ਹਾ ਕੁਲੈਕਟਰ ਅਨੀਸ਼ ਸ਼ੇਖਰ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਨਾਲ ਹੀ, ਉਨ੍ਹਾਂ ਨੇ ਬਚਾਅ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਸਲਾਹ ਕੀਤੀ। ਤਾਮਿਲਨਾਡੂ ਦੇ ਰਾਜਪਾਲ ਆਰ. ਐਨ. ਰਵੀ, ਮੁੱਖ ਮੰਤਰੀ ਐਮ.ਕੇ. ਸਟਾਲਿਨ ਅਤੇ ਕਈ ਹੋਰਾਂ ਨੇ ਧਮਾਕੇ 'ਤੇ ਦੁੱਖ ਪ੍ਰਗਟਾਇਆ।
ਇਹ ਵੀ ਪੜ੍ਹੋ: ਇੱਕੋ ਪਰਿਵਾਰ ਦੇ 6 ਮੈਂਬਰਾਂ ਨੇ ਖਾਧਾ ਜ਼ਹਿਰ, 5 ਦੀ ਮੌਤ