ਪਟਨਾ: ਖਾਲਸਾ ਪੰਥ ਦੇ ਬਾਨੀ ਅਤੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਮਹਾਰਾਜ ਦਾ 552ਵਾਂ ਪ੍ਰਕਾਸ਼ ਪੁਰਬ (Guru Nanak Gurpurab 2021) ਦੇਸ਼ ਭਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਕੜੀ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗੁਰਦੁਆਰੇ (Patna Sahib Gurdwara) ਵਿੱਚ ਵੀ ਪ੍ਰਕਾਸ਼ ਪੁਰਬ (Guru Nanak Gurpurab 2021) ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਟਨਾ ਸਾਹਿਬ ਗੁਰਦੁਆਰਾ (Patna Sahib Gurdwara) ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ।
ਇਹ ਵੀ ਪੜੋ: ਗੁਰੂ ਨਾਨਕ ਗੁਰਪੁਰਬ 2021: ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ ਦਾ ਇਤਿਹਾਸ
ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ (Guru Nanak Dev Ji) ਮਹਾਰਾਜ ਦਾ 552ਵਾਂ ਪ੍ਰਕਾਸ਼ ਪੁਰਬ (Guru Nanak Gurpurab 2021) ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (Patna Sahib Gurdwara) ਗੁਰਦੁਆਰਾ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਸ਼ਬਦ-ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ, ਉਥੇ ਹੀ ਗੁਰੂ ਦੇ ਲੰਗਰ ਵੀ ਲਗਾਏ ਗਏ।
ਇਸ ਦੇ ਨਾਲ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗੁਰਦੁਆਰਾ (Patna Sahib Gurdwara) ਨੂੰ ਪ੍ਰਬੰਧਕ ਕਮੇਟੀ ਵੱਲੋਂ ਰੌਸ਼ਨੀਆਂ ਨਾਲ ਸਜਾਇਆ ਗਿਆ। ਜਿੱਥੇ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਕਿਹਾ ਕਿ ਗੁਰੂ ਦੀ ਨਗਰੀ ਪਟਨਾ ਸਾਹਿਬ ਆ ਕੇ ਮੇਰਾ ਜੀਵਨ ਧੰਨ ਹੋ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਇਕ ਵਾਰ ਫਿਰ ਕਰਤਾਰਪੁਰ ਲਾਂਘਾ ਚਾਲੂ ਕਰਵਾ ਕੇ ਸ਼ਰਧਾਲੂਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਹ ਹਮੇਸ਼ਾ ਬਰਕਰਾਰ ਰਹਿਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਸਰਦਾਰ ਪ੍ਰੀਤਮ ਸਿੰਘ ਨੇ ਕਿਹਾ ਕਿ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ (Guru Nanak Dev Ji) ਮਹਾਰਾਜ ਦਾ ਜਨਮ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਹੋਇਆ ਸੀ। ਇਹੀ ਕਾਰਨ ਹੈ ਕਿ ਹਰ ਸਾਲ ਕੱਤਕ ਦੀ ਪੂਰਨਮਾਸ਼ੀ ਵਾਲੇ ਦਿਨ ਉਨ੍ਹਾਂ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸਮਾਜ ਦੀ ਭਲਾਈ ਲਈ ਬਹੁਤ ਕਾਰਜ ਕੀਤੇ। ਉਨ੍ਹਾਂ ਨੇ ਦੇਸ਼ ਭਰ ਵਿੱਚ ਘੁੰਮ ਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਖਤਮ ਕਰਕੇ ਮਨੁੱਖ ਨੂੰ ਮਨੁੱਖ ਨਾਲ ਜੋੜਿਆ।
ਇਹ ਵੀ ਪੜੋ: ਦੱਖਣ ਆਸਟ੍ਰੇਲੀਆ ਦੀ ਸੰਸਦ ’ਚ ਮਨਾਇਆ ਗਿਆ ਪ੍ਰਕਾਸ਼ ਦਿਹਾੜਾ