ਹੈਦਰਾਬਾਦ: ਕਿਸੇ ਵੀ ਵਿਦਿਆਰਥੀ ਦੇ ਜੀਵਨ ਵਿੱਚ ਇੱਕ ਅਧਿਆਪਕ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ।ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਸਕੂਲਾਂ 'ਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ ਅਧਿਆਪਕ ਇੱਕ ਬੱਚੇ ਦੇ ਭਵਿੱਖ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਅਧਿਆਪਕ ਤੋਂ ਬਿਨਾਂ ਵਿਦਿਆਰਥੀ ਦਾ ਜੀਵਨ ਅਧੂਰਾ ਰਹਿੰਦਾ ਹੈ।
ਅਧਿਆਪਕ ਦਿਵਸ ਦਾ ਇਤਿਹਾਸ
ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ।ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮਦਿਨ 1962 ਤੋਂ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਵਿਦਿਆਰਥੀਆਂ ਨੂੰ ਜਨਮਦਿਨ ਨੂੰ ਅਧਿਆਪਕ ਦਿਵਸ ਵਜੋਂ ਮਨਾਉਣ ਦੀ ਇੱਛਾ ਪ੍ਰਗਟਾਈ ਸੀ। ਅਧਿਆਪਕ ਦਿਵਸ ਦੁਨੀਆ ਦੇ 100 ਤੋਂ ਵੱਧ ਦੇਸ਼ਾਂ ਵਿੱਚ ਵੱਖ -ਵੱਖ ਤਰੀਕਾਂ ਨੂੰ ਮਨਾਇਆ ਜਾਂਦਾ ਹੈ।
ਡਾ. ਸਰਵਪੱਲੀ ਰਾਧਾਕ੍ਰਿਸ਼ਨਨ
ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਡਾ.ਰਾਧਾਕ੍ਰਿਸ਼ਨਨ ਦਾ ਜਨਮ 5 ਸਤੰਬਰ 1888 ਨੂੰ ਤਾਮਿਲਨਾਡੂ ਦੇ ਤਿਰੂਮਣੀ ਪਿੰਡ ਦੇ ਇੱਕ ਬ੍ਰਾਹਮਣ ਪਰਿਵਾਰ ਵਿੱਚ ਹੋਇਆ ਸੀ। ਉਹ ਬਚਪਨ ਤੋਂ ਹੀ ਕਿਤਾਬਾਂ ਪੜ੍ਹਨ ਦੇ ਸ਼ੌਕੀਨ ਸਨ। ਉਹ ਸਵਾਮੀ ਵਿਵੇਕਾਨੰਦ ਤੋਂ ਬੇਹਦ ਪ੍ਰਭਾਵਤ ਸਨ। 17 ਅਪ੍ਰੈਲ 1975 ਨੂੰ ਚੇਨਈ ਵਿੱਚ ਡਾ. ਰਾਧਾਕ੍ਰਿਸ਼ਨਨ ਦਾ ਦੇਹਾਂਤ ਹੋ ਗਿਆ।
ਜਦੋਂ ਡਾ. ਐਸ. ਰਾਧਾਕ੍ਰਿਸ਼ਨਨ ਭਾਰਤ ਦੇ ਰਾਸ਼ਟਰਪਤੀ ਬਣੇ, ਤਾਂ ਉਨ੍ਹਾਂ ਦੇ ਕੁੱਝ ਵਿਦਿਆਰਥੀਆਂ ਅਤੇ ਦੋਸਤਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਆਪਣਾ ਜਨਮਦਿਨ ਮਨਾਉਣ ਦੀ ਇਜਾਜ਼ਤ ਦੇਣ। ਉਨ੍ਹਾਂ ਨੇ ਜਵਾਬ ਦਿੱਤਾ ਕਿ ਮੇਰਾ ਜਨਮਦਿਨ ਵੱਖਰੇ ਤੌਰ 'ਤੇ ਮਨਾਉਣ ਦੀ ਬਜਾਏ, ਇਹ ਮੇਰੇ ਲਈ ਮਾਣ ਵਾਲੀ ਗੱਲ ਹੋਵੇਗੀ ਜੇ ਇਹ 5 ਸਤੰਬਰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਦੋਂ ਤੋਂ, ਅਧਿਆਪਕ ਦਿਵਸ ਉਨ੍ਹਾਂ ਦੀ ਜਨਮ ਵਰ੍ਹੇਗੰਢ ਮੌਭਾਵ 5 ਸਤੰਬਰ ਨੂੰ ਮਨਾਇਆ ਜਾਂਦਾ ਸੀ।
ਵੱਖ-ਵੱਖ ਦੇਸ਼ਾਂ 'ਚ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ
ਅਧਿਆਪਕ ਦਿਵਸ ਭਾਰਤ ਤੋਂ ਇਲਾਵਾ ਚੀਨ ,ਅਮਰੀਕਾ, ਆਸਟ੍ਰੇਲੀਆ, ਅਲਬਾਨੀਆ, ਇੰਡੋਨੇਸ਼ੀਆ, ਈਰਾਨ, ਮਲੇਸ਼ੀਆ, ਬ੍ਰਾਜ਼ੀਲ ਅਤੇ ਪਾਕਿਸਤਾਨ ਸ਼ਾਮਲ ਹਨ। ਹਾਲਾਂਕਿ ਇਸ ਦਿਨ ਨੂੰ ਮਨਾਉਣ ਦੀ ਤਾਰੀਕ ਹਰ ਦੇਸ਼ ਵਿੱਚ ਵੱਖਰੀ ਹੁੰਦੀ ਹੈ। ਉਦਾਹਰਣ ਵਜੋਂ, ਅਧਿਆਪਕ ਦਿਵਸ ਚੀਨ ਵਿੱਚ 10 ਸਤੰਬਰ, ਅਮਰੀਕਾ ਵਿੱਚ 6 ਮਈ,ਆਸਟ੍ਰੇਲੀਆ ਵਿੱਚ ਅਕਤੂਬਰ ਦੇ ਆਖਰੀ ਸ਼ੁੱਕਰਵਾਰ, ਬ੍ਰਾਜ਼ੀਲ ਵਿੱਚ 15 ਅਕਤੂਬਰ ਅਤੇ ਪਾਕਿਸਤਾਨ ਵਿੱਚ 5 ਅਕਤੂਬਰ ਨੂੰ ਮਨਾਇਆ ਜਾਂਦਾ ਹੈ।