ਗਾਂਧੀ ਨਗਰ: ਵੀਰਵਾਰ ਰਾਤ ਗੁਜਰਾਤ ਦੇ ਰਾਜਕੋਟ ਜ਼ਿਲ੍ਹੇ ਦੇ ਕੋਵਿਡ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਇਸ ਹਾਦਸੇ ਵਿੱਚ ਕੁੱਲ 6 ਲੋਕਾਂ ਦੀ ਝੁਲਸਣ ਨਾਲ ਮੌਤ ਹੋ ਗਈ। ਰਾਜਕੋਟ ਦੇ ਸ਼ਿਵਾਨੰਦ ਹਸਪਤਾਲ ਦੇ ਆਈਸੀਯੂ ਸਭ ਤੋਂ ਪਹਿਲਾਂ ਅੱਗ ਲੱਗੀ। ਕੋਵਿਡ ਹਸਪਤਾਲ ਹੋਣ ਕਾਰਨ ਕੁੱਲ 11 ਮਰੀਜ਼ਾਂ ਨੂੰ ਆਈਸੀਯੂ ਵਿੱਚ ਇਲਾਜ ਅਧੀਨ ਸਨ , ਜਿਨ੍ਹਾਂ ਵਿੱਚੋਂ ਪੰਜ ਲੋਕਾਂ ਦੀ ਮੌਤ ਹੋ ਗਈ ਸੀ। ਉਸੇ ਸਮੇਂ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਇਸ ਹਸਪਤਾਲ ਵਿੱਚ ਕੁੱਲ 33 ਮਰੀਜ਼ਾਂ ਨੂੰ ਦਾਖ਼ਲ ਕੀਤਾ ਗਿਆ ਸੀ। ਅੱਗ ਬੁਝਾਉਣ ਲਈ ਅੱਗ ਬੁਝਾਓ ਦਸਤਾ ਮੌਕੇ 'ਤੇ ਪਹੁੰਚ ਗਿਆ, ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ।
ਅੱਗ ਦੀਆਂ ਲਪਟਾਂ ਵੱਧਣ ਕਾਰਨ ਕਈ ਮਰੀਜ਼ ਝੁਲਸ ਗਏ ਹਨ। ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਇੱਕ ਹੋਰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸ਼ਿਵਾਨੰਦ ਹਸਪਤਾਲ ਵਿੱਚ ਦਾਖ਼ਲ ਸਾਰੇ ਮਰੀਜ਼ਾਂ ਨੂੰ ਇੱਕ ਹੋਰ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਫਿਲਹਾਲ ਕੋਈ ਅਧਿਕਾਰੀ ਅੱਗ ਲੱਗਣ ਦੇ ਕਾਰਨਾਂ ਬਾਰੇ ਗੱਲ ਨਹੀਂ ਕਰ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ ਬਾਕੀ ਮਰੀਜ਼ਾਂ ਨੂੰ ਹੋਰ ਹਸਪਤਾਲਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਹੋਰ ਕੰਮਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਬਾਅਦ ਵਿੱਚ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਹੁਣ ਤੱਕ ਮਿਲੀ ਜਾਣਕਾਰੀ ਦੇ ਅਨੁਸਾਰ ਅੱਗ ਦੀ ਸ਼ੁਰੂਆਤ ਆਈ.ਸੀ.ਯੂ. ਤੋਂ ਹੋਈ ਸੀ।