ਗਾਜ਼ੀਪੁਰ: ਮੁਹੰਮਦਾਬਾਦ ਕੋਤਵਾਲੀ ਇਲਾਕੇ ਦੇ ਅਹਿਰੋਲੀ ਨੇੜੇ ਹਾਦਸਾ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੁਝ ਲੋਕ ਸੜਕ ਦੇ ਕਿਨਾਰੇ ਬਣੇ ਡੰਪ ਕੋਲ ਬੈਠੇ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸੀ। ਇਸੇ ਦੌਰਾਨ ਇਕ ਟਰੱਕ ਅਚਾਨਕ ਬੇਕਾਬੂ ਹੋ ਕੇ ਡੰਪ ਵਿਚ ਜਾ ਵੜਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ, ਉਦੋਂ ਤੱਕ ਸਥਾਨਕ ਲੋਕਾਂ ਨੇ ਸਾਰਿਆਂ ਨੂੰ ਬਾਹਰ ਕੱਢ ਲਿਆ ਸੀ। ਪੁਲਿਸ ਜ਼ਖਮੀਆਂ ਨੂੰ ਹਸਪਤਾਲ ਲੈ ਗਈ। ਹਸਪਤਾਲ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਈ ਲੋਕ ਜ਼ਖਮੀ ਵੀ ਹੋ ਗਏ ਹਨ।
ਜ਼ਿਲ੍ਹੇ ਦੀ ਮੁਹੰਮਦਾਬਾਦ ਤਹਿਸੀਲ ਦੇ ਅਹਿਰੋਲੀ ਪਿੰਡ ਵਿੱਚ ਅੱਜ ਸਵੇਰੇ ਉਸ ਸਮੇਂ ਇੱਕ ਵੱਡਾ ਹਾਦਸਾ ਵਾਪਰਿਆ ਜਦੋਂ ਲੋਕ ਸੜਕ ਦੇ ਕਿਨਾਰੇ ਬੈਠੇ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸੀ। ਉਸੀ ਸਮੇਂ ਐਨਐਚਆਈ ਵੱਲੋਂ ਬਣਾਈ ਸੜਕ ਦੇ ਕਿਨਾਰੇ ਪਏ ਟੋਏ ਕਾਰਨ ਇੱਕ ਟਰੱਕ ਦਾ ਇੱਕ ਪਹੀਆ ਸੜਕ ਤੋਂ ਉਤਰ ਗਿਆ। ਇਸ ਤੋਂ ਬਾਅਦ ਟਰੱਕ ਸੜਕ ਦੇ ਕਿਨਾਰੇ ਰੱਖੇ ਡੰਪ ਅਤੇ ਉੱਥੇ ਬੈਠੇ ਲੋਕਾਂ ਨੂੰ ਦਰੜਦੇ ਹੋਏ ਕਰੀਬ 50 ਮੀਟਰ ਤੱਕ ਅੱਗੇ ਵਧ ਗਿਆ।
ਇਸ ਦੌਰਾਨ ਸੜਕ ਕਿਨਾਰੇ ਬੈਠੇ ਸਾਰੇ ਲੋਕਾਂ ਨੂੰ ਟਰੱਕ ਨੇ ਦਰੜ ਦਿੱਤਾ। ਇਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਗਈ, ਫਿਰ ਵੀ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜ਼ਿਲਾ ਹਸਪਤਾਲ ਭੇਜਿਆ ਗਿਆ। ਜਿੱਥੇ ਉਨ੍ਹਾਂ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਯਾਨੀ ਅੱਜ ਇਸ ਘਟਨਾ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਪੁਲਿਸ ਸੁਪਰਡੈਂਟ ਪੂਰੇ ਲਸ਼ਕਰ ਸਮੇਤ ਮੌਕੇ 'ਤੇ ਪਹੁੰਚ ਗਏ | ਇਸ ਦੌਰਾਨ ਪਿੰਡ ਵਾਸੀਆਂ ਨੇ ਲਾਸ਼ ਨੂੰ ਸੜਕ ’ਤੇ ਰੱਖ ਕੇ ਜਾਮ ਲਗਾ ਦਿੱਤਾ। ਜਿਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਪਿੰਡ ਵਾਸੀਆਂ ਵੱਲੋਂ ਉਠਾਈਆਂ ਗਈਆਂ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਲੋਕਾਂ ਨੇ ਮੰਗ ਕੀਤੀ ਕਿ ਮ੍ਰਿਤਕ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਜਾਵੇ। ਜਿਸ ’ਤੇ ਉਨ੍ਹਾਂ ਨੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।
ਹਾਲਾਂਕਿ ਇਸ ਦੌਰਾਨ ਪਿੰਡ ਵਾਸੀਆਂ ਦੇ ਦੁਆਰਾ ਕਹਿਣ ’ਤੇ ਐਨਐਚਆਈ ਦੇ ਬਣਾਈ ਗਈ ਸੜਕ ਦਾ ਮੁਆਇਨਾ ਕੀਤਾ ਤਾਂ ਉਨ੍ਹਾਂ ਮੰਨਿਆ ਕਿ ਇਹ ਸੜਕ ਮਿਆਰ ਦੇ ਉਲਟ ਬਣੀ ਹੋਈ ਹੈ। ਅਜਿਹੇ 'ਚ ਉਨ੍ਹਾਂ ਨੇ ਐਨਐਚਆਈ (NHAI) ਦੇ ਅਧਿਕਾਰੀਆਂ ਤੋਂ ਫਾਈਲ ਤਲਬ ਕੀਤੀ ਹੈ। ਉਨ੍ਹਾਂ ਜ਼ਿੰਮੇਵਾਰ ਅਧਿਕਾਰੀਆਂ ਅਤੇ ਠੇਕੇਦਾਰ ਖ਼ਿਲਾਫ਼ ਕੇਸ ਦਰਜ ਕਰਕੇ ਵਿਭਾਗੀ ਕਾਰਵਾਈ ਦਾ ਭਰੋਸਾ ਵੀ ਦਿੱਤਾ ਹੈ।
ਇਹ ਵੀ ਪੜੋ: ਪੰਜਾਬ ਸਰਕਾਰ ਬਿਜਲੀ ਦਰਾਂ ਘਟਾ ਕੇ ਲੋਕਾਂ ਨੂੰ ਲੁਭ ਰਹੀ ਹੈ: ਰਾਘਵ ਚੱਡਾ