ਨਵੀਂ ਦਿੱਲੀ: ਦਿੱਲੀ ਵਿੱਚ ਕੋਵਿਡ 19 ਦੇ ਨਾਲ ਨਵੇਂ ਵੇਰੀਐਂਟ ਓਮੀਕਰੋਨ (New variant Omicron) ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਵਿੱਚ ਓਮੀਕਰੋਨ ਦੇ 63 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਹੁਣ ਓਮੀਕਰੋਨ ਦੇ ਕੁੱਲ ਮਾਮਲਿਆਂ ਦੀ ਗਿਣਤੀ 142 ਹੋ ਗਈ ਹੈ। ਇਸ ਦੇ ਨਾਲ ਹੀ ਕੋਵਿਡ 19 ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੀ 290 ਤੱਕ ਪਹੁੰਚ ਗਈ ਹੈ।
ਦੱਸ ਦੇਈਏ ਕਿ ਐਤਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 290 ਮਾਮਲੇ ਸਾਹਮਣੇ ਆਏ ਹਨ ਜਿੰਨਾਂ ਵਿੱਚ ਇੱਕ ਵਿਅਕਤੀ ਦੀ ਵੀ ਮੌਤ ਹੋ ਗਈ। ਇਸ ਤੋਂ ਇਲਾਵਾ 583 ਮਰੀਜ਼ ਆਈਸੋਲੇਸ਼ਨ ਵਿੱਚ ਹਨ। ਇਸ ਦੇ ਨਾਲ ਹੀ ਕੋਵਿਡ-19 ਦੀ ਲਾਗ ਦੀ ਦਰ 0.55 ਫੀਸਦੀ ਹੋ ਗਈ ਹੈ। ਨਾਲ ਹੀ, ਐਕਟਿਵਾਂ ਮਰੀਜ਼ਾਂ ਦੀ ਕੁੱਲ ਸੰਖਿਆ 1,103 ਹੈ।
ਦੱਸ ਦਈਏ ਕਿ ਵਧਦੇ ਕੋਵਿਡ 19 ਅਤੇ ਓਮੀਕਰੋਨ ਦੇ ਮਾਮਲੇ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਵੱਲੋਂ ਅੱਜ ਰਾਤ ਤੋਂ ਨਾਇਟ ਕਰਫਿਊ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਨਾਇਟ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ।
ਇਹ ਵੀ ਪੜ੍ਹੋ: Corona Update: ਦਿੱਲੀ 'ਚ ਸੋਮਵਾਰ ਤੋਂ ਲੱਗੇਗਾ ਨਾਇਟ ਕਰਫਿਊ