ETV Bharat / bharat

ਯਮੁਨਾ ਐਕਸਪ੍ਰੈਸ ਵੇਅ 'ਤੇ ਟੈਂਕਰ ਨੇ ਕਾਰ ਨੂੰ ਮਾਰੀ ਟੱਕਰ, 7 ਲੋਕਾਂ ਦੀ ਮੌਤ - ਕਾਰ ਨੂੰ ਟੱਕਰ ਮਾਰ ਦਿੱਤੀ

ਯਮੁਨਾ ਐਕਸਪ੍ਰੈਸ ਵੇਅ 'ਤੇ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ। ਬੇਕਾਬੂ ਟੈਂਕਰ ਨੇ ਇਨੋਵਾ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਸਾਰੇ ਮ੍ਰਿਤਕ ਹਰਿਆਣਾ ਦੇ ਵਸਨੀਕ ਸਨ।

ਯਮੁਨਾ ਐਕਸਪ੍ਰੈਸ ਵੇਅ 'ਤੇ ਟੈਂਕਰ ਨੇ ਕਾਰ ਨੂੰ ਮਾਰੀ ਟੱਕਰ, 7 ਲੋਕਾਂ ਦੀ ਮੌਤ

author img

By

Published : Feb 24, 2021, 7:02 AM IST

ਮਥੁਰਾ: ਯਮੁਨਾ ਐਕਸਪ੍ਰੈਸ ਵੇਅ 'ਤੇ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਇਥੇ ਇੱਕ ਤੇਜ਼ ਰਫਤਾਰ ਟੈਂਕਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 7 ​​ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨੋਵਾ ਕਾਰ ਆਗਰਾ ਤੋਂ ਨੋਇਡਾ ਜਾ ਰਹੀ ਸੀ। ਹਾਦਸੇ ਦੀ ਸੂਚਨਾ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਾਰ ਵਿਚੋਂ ਬਾਹਰ ਕੱਢ ਲਿਆ ਗਿਆ। ਜਿਸ ਤੋਂ ਬਾਅਦ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ।

ਯਮੁਨਾ ਐਕਸਪ੍ਰੈਸ 'ਤੇ ਸੱਤ ਲੋਕਾਂ ਦੀ ਮੌਤ

ਮੰਗਲਵਾਰ ਰਾਤ ਨੂੰ ਤੇਜ਼ ਰਫ਼ਤਾਰ ਟੈਂਕਰ ਨੌਜੀਲ ਥਾਣਾ ਖੇਤਰ ਦੇ ਯਮੁਨਾ ਐਕਸਪ੍ਰੈਸ ਵੇਅ 'ਤੇ ਬੇਕਾਬੂ ਹੋ ਕੇ ਡਿਵਾਈਡਰ 'ਤੇ ਟਕਰਾਅ ਗਿਆ। ਟੈਂਕਰ ਦੀ ਰਫ਼ਤਾਰ ਏਨੀ ਤੇਜ਼ ਸੀ ਕਿ ਇਸ ਨੇ ਦੂਜੇ ਪਾਸਿਓਂ ਆ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ 7 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੈਂਕਰ ਵਿੱਚ ਤੇਲ ਹੋਣ ਕਾਰਨ ਤੇਲ ਲੀਕ ਹੋਣਾ ਸ਼ੁਰੂ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ।

ਯਮੁਨਾ ਐਕਸਪ੍ਰੈਸ ਵੇਅ 'ਤੇ ਟੈਂਕਰ ਨੇ ਕਾਰ ਨੂੰ ਮਾਰੀ ਟੱਕਰ, 7 ਲੋਕਾਂ ਦੀ ਮੌਤ

ਯਮੁਨਾ ਐਕਸਪ੍ਰੈਸ ਵੇਅ 'ਤੇ ਰੋਕਿਆ ਗਿਆ ਟ੍ਰੈਫਿਕ

ਟੈਂਕਰ 'ਚ ਲੀਕ ਹੋਣ ਕਾਰਨ ਯਮੁਨਾ ਐਕਸਪ੍ਰੈਸ ਵੇਅ 'ਤੇ ਟ੍ਰੈਫਿਕ ਰੋਕਿਆ ਗਿਆ ਸੀ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਜਿਸ ਤੋਂ ਬਾਅਦ ਅੱਗ ਬੁਝਾਊ ਵਿਭਾਗ ਦੀ ਮਦਦ ਨਾਲ ਕਾਰ ’ਤੇ ਪਾਣੀ ਦਾ ਛਿੜਕਾਅ ਕੀਤਾ ਗਿਆ। ਹਾਦਸੇ ਤੋਂ ਬਾਅਦ ਯਮੁਨਾ ਐਕਸਪ੍ਰੈਸ ਵੇਅ ਜਾਮ ਹੋ ਗਿਆ।

ਮ੍ਰਿਤਕਾਂ ਦੀ ਹੋਈ ਪਛਾਣ

ਹਰਿਆਣਾ ਵਾਸੀ ਇਨੋਵਾ ਕਾਰ ਰਾਹੀਂ ਦਿੱਲੀ ਵੱਲ ਜਾ ਰਹੇ ਸਨ। ਫਿਰ ਬੇਕਾਬੂ ਟੈਂਕਰ ਨੇ ਇਨੋਵਾ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਸਮੇਂ ਸੱਤ ਲੋਕ ਕਾਰ ਵਿੱਚ ਸਵਾਰ ਸਨ। ਜਿਸ ਵਿੱਚ ਕਾਰ ਸਵਾਰ ਮਨੋਜ ਆਪਣੀ ਪਤਨੀ ਬਬੀਤਾ, ਬੇਟੇ ਅਭੈ, ਹੇਮੰਤ, ਅੰਨੂ ਅਤੇ ਬੇਟੀ ਹਿਮਾਦਰੀ, ਡਰਾਈਵਰ ਰਾਕੇਸ਼ ਦੇ ਨਾਲ ਮੌਜੂਦ ਸੀ।

ਟੈਂਕਰ ਦੇ ਪਲਟ ਜਾਣ ਕਾਰਨ ਹੋਇਆ ਹਾਦਸਾ

ਸੀਨੀਅਰ ਪੁਲਿਸ ਕਪਤਾਨ ਡਾ. ਗੌਰਵ ਗਰੋਵਰ ਨੇ ਦੱਸਿਆ ਕਿ ਇਹ ਘਟਨਾ ਯਮੁਨਾ ਐਕਸਪ੍ਰੈਸ ਵੇਅ 'ਤੇ ਤੇਲ ਦੇ ਟੈਂਕਰ ਦੇ ਪਲਟ ਜਾਣ ਕਾਰਨ ਹੋਈ ਹੈ। ਜਿਸ ਵਿੱਚ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਰੇ ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ।

ਇਹ ਵੀ ਪੜ੍ਹੋ: ਸਿੰਘੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ETV Bharat Logo

Copyright © 2025 Ushodaya Enterprises Pvt. Ltd., All Rights Reserved.