ਕਟਿਹਾਰ: ਬਿਹਾਰ ਦੇ ਕਟਿਹਾਰ ਤੋਂ ਫਿਲਹਾਲ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਦੇ ਮੁਤਾਬਕ, ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਕਟਿਹਾਰ ਜ਼ਿਲ੍ਹੇ ਦੇ ਕੁਰਸੇਲਾ ਨੇੜੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਟੱਕਰ ਵਿੱਚ 8 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਜਦਕਿ ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੇ ਜ਼ਖਮੀ ਹਨ।
ਵਿਆਹ ਤੋਂ ਆਉਦੇ ਹੋਇਆ ਹਾਦਸਾ
ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ ਸਥਾਨਕ ਥਾਣਾ ਦੀ ਪੁਲਿਸ ਪਹੁੰਚੀ। ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਹੈ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਤੇ ਜ਼ਖਮੀ ਲੋਕ ਪੱਛਮੀ ਬੰਗਾਲ ਦੇ ਰਹਿਣ ਵਾਲੇ ਹਨ। ਸਾਰੇ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਬੰਗਾਲ ਵਾਪਸ ਪਰਤ ਰਹੇ ਸਨ।
ਇਹ ਵੀ ਪੜ੍ਹੋ: ਲੁੱਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ 'ਤੇ ਕੀਤਾ ਹਮਲਾ
ਘਟਨਾ ਸਵੇਰੇ ਪੰਜ ਵਜੇ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਟਰੱਕ ਪੂਰਨੀਆ ਦੇ ਰਹਿਣ ਵਾਲੇ ਕਿਸੇ ਦੇ ਨਾਂਅ 'ਤੇ ਰਜਿਸਟਰਡ ਹੈ। ਜਦੋਂ ਕਿ ਸਕਾਰਪੀਓ ਪੱਛਮੀ ਬੰਗਾਲ ਦੀ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਲੋਕ ਘੰਟੇ ਤੱਕ ਕਾਰ ਵਿੱਚ ਫਸੇ ਰਹੇ। ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸਕਾਰਪੀਓ ਚਾਲਕ ਨੂੰ ਨੀਂਦ ਆ ਗਈ ਸੀ, ਜਿਸ ਨਾਲ ਇਹ ਹਾਦਸਾ ਹੋਇਆ।