ETV Bharat / bharat

ਪੁਲਿਸ ਨੇ ਫਾਇਰਿੰਗ ਕਰਕੇ ਹੇਠਾਂ ਸੁੱਟਿਆ ਡਰੋਨ, 5 ਕਿਲੋ ਹੈਰੋਇਨ ਕੀਤੀ ਬਰਾਮਦ - ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਇੱਕ ਡਰੋਨ

ਅੰਮ੍ਰਿਤਸਰ ਵਿੱਚ ਪੁਲਿਸ ਵੱਲੋਂ ਇੱਕ ਡਰੋਨ ਨੂੰ ਫਾਇਰਿੰਗ ਕਰਕੇ ਹੇਠਾਂ ਸੁੱਟਿਆ ਹੈ। ਇਸ ਦੌਰਾਨ ਨੇੜਲੇ ਖੇਤਾਂ ਵਿਚੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜੋ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਤੋਂ ਬਾਅਦ ਖੇਤਾਂ ਵਿਚ ਕੌਮਾਂਤਰੀ ਸਰਹੱਦ ਦੀ ਵਾੜ ਤੋਂ 2 ਕਿੱਲੋਮੀਟਰ ਦੂਰ ਪਿੰਡ ਕੱਕੜ ਤੋਂ 6 ਖੰਭਾਂ ਵਾਲਾ ਡਰੋਨ ਅਤੇ 5 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

A drone and 5 kg of heroin recovered from Amritsar international border

author img

By

Published : Jan 22, 2023, 6:27 PM IST

Updated : Jan 22, 2023, 8:24 PM IST

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਤਹਿਤ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਬਾਰਡਰ ਚੌਂਕੀ ਕੱਕੜ ਦੇ ਖੇਤਰ ਵਿੱਚ ਚਲਾਈ ਤਲਾਸ਼ੀ ਮੁਹਿੰਮ ਤਹਿਤ 5 ਕਿਲੋ ਹੈਰੋਇਨ ਨਾਲ ਲੱਦੇ ਇੱਕ ਆਧੁਨਿਕ ਹੈਕਸਾਕਾਪਟਰ ਡਰੋਨ ਨੂੰ ਢੇਰ ਕਰ ਦਿੱਤਾ ਹੈ।

'10 ਲੱਖ ਰੁਪਏ ਦੀ ਕੀਮਤ ਵਾਲੇ ਇਸ ਹਾਈਬ੍ਰਿਡ 6-ਵਿੰਗਡ ਡਰੋਨ': ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਨਸ਼ਟ ਕੀਤਾ ਗਿਆ ਇਹ ਛੇਵਾਂ ਡਰੋਨ ਹੈ। ਉਨਾਂ ਦੱਸਿਆ ਕਿ 10 ਲੱਖ ਰੁਪਏ ਦੀ ਕੀਮਤ ਵਾਲੇ ਇਸ ਹਾਈਬ੍ਰਿਡ 6-ਵਿੰਗਡ ਡਰੋਨ ਨੂੰ ਅਮਰੀਕਾ ਅਤੇ ਚੀਨ ਵਿੱਚ ਤਿਆਰ ਕੀਤੇ ਪੁਰਜਿਆਂ ਨਾਲ ਅਸੈਂਬਲ ਕੀਤਾ ਗਿਆ ਅਤੇ ਇਹ ਲੰਬੇ ਸਮੇਂ ਤੱਕ ਚੱਲਣ ਵਾਲੇ ਬੈਟਰੀ ਬੈਕਅਪ ਅਤੇ ਇਨਫਰਾਰੈੱਡ ਅਧਾਰਿਤ ਨਾਈਟ ਵਿਜ਼ਨ ਕੈਮਰਾ ਅਤੇ ਜੀ.ਪੀ.ਐਸ. ਸਿਸਟਮ ਸਮੇਤ ਹਾਈ-ਟੈਕ ਵਿਸ਼ੇਸ਼ਤਾਵਾਂ ਨਾਲ ਲੈਸ ਹੈ।

  • Amritsar, Punjab| Police shot down a drone in the Lopoke area at 4 am, today morning. 5kg heroin recovered during search operation in Kakkar village, 2 suspects arrested who were trying to flee: Police pic.twitter.com/BCxDjyxFo2

    — ANI (@ANI) January 22, 2023 " class="align-text-top noRightClick twitterSection" data=" ">

ਪੁਲਿਸ ਟੀਮਾਂ ਨੇ ਡਰੋਨ ਨੂੰ ਢੇਰ ਕਰਨ ਲਈ ਏ.ਕੇ.-47 ਤੋਂ ਲਗਭਗ 12 ਬਰਸਟ ਕੀਤੇ ਫਾਇਰ: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ ਨੂੰ ਦੇਖਦਿਆਂ, ਅੰਮ੍ਰਿਤਸਰ ਦਿਹਾਤੀ ਜਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ 'ਤੇ ਪਿੰਡ ਕੱਕੜ, ਜੋ ਭਾਰਤ-ਪਾਕਿ ਸਰਹੱਦ ਤੋਂ ਸਿਰਫ 2 ਕਿਲੋਮੀਟਰ ਦੀ ਦੂਰੀ 'ਤੇ ਹੈ, ਦੇ ਖੇਤਰ ਵਿੱਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ। ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਡਰੋਨ ਨੂੰ ਢੇਰ ਕਰਨ ਲਈ ਏ.ਕੇ.-47 ਤੋਂ ਲਗਭਗ 12 ਬਰਸਟ ਫਾਇਰ ਕੀਤੇ।

'ਦੋ ਵਿਅਕਤੀਆਂ ਨੂੰ ਕੀਤਾ ਕਾਬੂ': ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਇਸ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਉਨਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ ਨੇ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਇਹ ਖੇਪ ਪ੍ਰਾਪਤ ਕਰਨੀ ਸੀ, ਬਾਰੇ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਥਾਣਾ ਲੋਪੋਕੇ ਅੰਮਿ੍ਰਤਸਰ ਦਿਹਾਤੀ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 23 ਅਤੇ 28 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 12 ਮਿਤੀ 22/1/2023 ਦਰਜ ਕੀਤਾ ਗਿਆ ਹੈ।

ਦੋ ਮਹੀਨਿਆਂ ਵਿੱਚ 6 ਡਰੋਨ ਬਰਾਮਦ

29 ਨਵੰਬਰ 2022: ਤਰਨਤਾਰਨ ਦੇ ਖੇਮਕਰਨ ਵਿੱਚ ਬਾਰਡਰ ਚੌਂਕੀ (ਬੀ.ਓ.ਪੀ.) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋ ਹੈਰੋਇਨ ਦੇ ਛੇ ਪੈਕੇਟ ਲਿਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ।

30 ਨਵੰਬਰ 2022: ਤਰਨਤਾਰਨ ਦੇ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ।

2 ਦਸੰਬਰ 2022: ਤਰਨਤਾਰਨ ਦੇ ਖੇਮਕਰਨ ਖੇਤਰ ਤੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ ਲਿਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ।

4 ਦਸੰਬਰ 2022: ਤਰਨਤਾਰਨ ਵਿੱਚ ਬਾਰਡਰ ਚੌਂਕੀ (ਬੀਓਪੀ) ਕਾਲੀਆ ਦੇ ਖੇਤਰ ਵਿੱਚੋਂ 3.06 ਕਿਲੋ ਵਜ਼ਨੀ ਹੈਰੋਇਨ ਦੇ ਤਿੰਨ ਪੈਕੇਟ ਨਾਲ ਲੱਦਿਆ ਇੱਕ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ।

ਦਸੰਬਰ 25 2022: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਯੂਐਸਏ ਦਾ ਬਣਿਆ 20 ਲੱਖ ਰੁਪਏ ਦੀ ਕੀਮਤ ਦਾ ਡੀਜੇਆਈ ਸੀਰੀਜ ਹਾਈ-ਟੈਕ ਡਰੋਨ ਕੀਤਾ ਬਰਾਮਦ।

22 ਜਨਵਰੀ 2023: ਅੰਮ੍ਰਿਤਸਰ ਦਿਹਾਤੀ ਦੇ ਬੀਓਪੀ ਕੱਕੜ ਦੇ ਇਲਾਕੇ ਤੋਂ 5 ਕਿਲੋ ਹੈਰੋਇਨ ਲੈ ਕੇ ਜਾ ਰਿਹਾ ਹੈਕਸਾਕਾਪਟਰ ਹਾਈਟੈਕ ਡਰੋਨ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬੀ ਫਿਲਮ ਇੰਡਸਟਰੀ ਦੇ ਬਦਲਣਗੇ ਦਿਨ, ਮਾਨ ਸਰਕਾਰ ਬਣਾਵੇਗੀ ਸੂਬੇ 'ਚ ਫਿਲਮ ਸਿਟੀ

Last Updated : Jan 22, 2023, 8:24 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.