ETV Bharat / bharat

ਹਰਿਆਣਾ ਸਰਕਾਰ ਦੀ ਉੱਚ ਪੱਧਰੀ ਬੈਠਕ, ਸਿੰਘੂ ਬਾਡਰ ਖੁਲਵਾਉਣ ਨੂੰ ਲੈ ਕੇ ਹੋਵੇਗੀ ਚਰਚਾ - chandigarh

ਕਿਸਾਨ ਅੰਦੋਲਨ ਕਾਰਨ ਸਿੰਘੂ ਬਾਰਡਰ ਕਈ ਮਹੀਨਿਆਂ ਤੋਂ ਬੰਦ ਹੈ। ਸਰਹੱਦ 'ਤੇ ਇੱਕ ਪਾਸੇ ਸੜਕ ਖੋਲ੍ਹਣ ਲਈ ਹਰਿਆਣਾ ਸਰਕਾਰ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕਰ ਰਹੀ ਹੈ।

ਹਰਿਆਣਾ ਸਰਕਾਰ ਦੀ ਉੱਚ ਪੱਧਰੀ ਬੈਠਕ, ਸਿੰਘੂ ਬਾਡਰ ਖੁਲਵਾਉਣ ਨੂੰ ਲੈ ਕੇ ਹੋਵੇਗੀ ਚਰਚਾ

author img

By

Published : Sep 15, 2021, 2:11 PM IST

ਚੰਡੀਗੜ੍ਹ: ਹਰਿਆਣਾ ਸਰਕਾਰ(Government of Haryana) ਦੀ ਉੱਚ ਪੱਧਰੀ ਮੀਟਿੰਗ ਅੱਜ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਮੁੱਖ ਮੰਤਰੀ ਮਨੋਹਰ ਲਾਲ(Chief Minister Manohar Lal) ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਵਿੱਚ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਚਰਚਾ ਹੋਵੇਗੀ।

ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਰਸਤਾ ਖੋਲ੍ਹਣ ਲਈ ਕਿਹਾ ਹੈ। ਹਰਿਆਣਾ ਸਰਕਾਰ ਇਸ ਸਬੰਧੀ ਮੀਟਿੰਗ ਕਰੇਗੀ। ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਉਹ ਰਾਹ ਖੋਲ੍ਹਣ ਅਤੇ ਹੱਲ ਲੱਭਣ ਲਈ ਕਿਸਾਨਾਂ ਨਾਲ ਗੱਲਬਾਤ ਕਰੇ।

9 ਮਹੀਨੇ ਤੋਂ ਵੱਧ ਸਮਾਂ ਬੀਤ ਗਿਆ ਹੈ। ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਸਿੰਘੂ ਅਤੇ ਟਿਕਰੀ ਬਾਰਡਰ 'ਤੇ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਬਾਰਡਰ ਦੇ ਦੋਵੇਂ ਪਾਸੇ ਸੜਕ ਬੰਦ ਕਰ ਦਿੱਤੀ ਹੈ।

ਮੋਨਿਕਾ ਅਗਰਵਾਲ ਦੀ ਜਨਹਿੱਤ ਪਟੀਸ਼ਨ (ਸਿਵਲ) ਨੰਬਰ -249/2021 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਕੁੰਡਲੀ-ਸਿੰਘੂ ਸਰਹੱਦ 'ਤੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਇੱਕ ਰਾਹ ਨੂੰ ਖ਼ਾਲੀ ਕਰਵਾਇਆ ਜਾਵੇ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਇਸ ਮਾਮਲੇ 'ਤੇ ਸਕਾਰਾਤਮਕ ਵਿਚਾਰ ਕਰਨਗੇ।

ਇਸ ਦੇ ਲਈ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਹੋਰ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਜਲਦੀ ਹੀ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ। ਕੁਝ ਕਿਸਾਨ ਨੁਮਾਇੰਦਿਆਂ ਨੇ ਕਿਹਾ ਕਿ ਜੇ ਉਹ ਸੜਕ ਨੂੰ ਇੱਕ ਪਾਸੇ ਛੱਡ ਦਿੰਦੇ ਹਨ, ਤਾਂ ਉਨ੍ਹਾਂ ਨੂੰ ਇੱਕ ਬਦਲਵੀਂ ਜਗ੍ਹਾ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ:ਅਨਿਲ ਵਿਜ ਨੇ ਕਿਸਾਨੀ ਅੰਦੋਲਨ ਨੂੰ ਕਿਹਾ 'ਗਦਰ', ਗੁੱਸੇ 'ਚ ਕਿਸਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.