ETV Bharat / bharat

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ 8 ਨੂੰ ਭਾਰਤ ਬੰਦ ਦਾ ਐਲਾਨ - farmers agitation 2020

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਸਿੰਘੂ ਬਾਰਡਰ ਉੱਤੇ ਚੱਲ ਰਹੀ ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਵਿੱਚ ਕਿਸਾਨਾਂ ਨੇ ਕਿਹਾ ਕਿ ਇਹ ਹੁਣ ਆਰ-ਪਾਰ ਦੀ ਲੜਾਈ ਬਣ ਗਈ ਹੈ।

ਸੁਪਰੀਮ ਕੋਰਟ 'ਚ ਕਿਸਾਨਾਂ ਨੂੰ ਹਟਾਉਣ ਲਈ ਲੋਕਹਿੱਤ ਪਟੀਸ਼ਨ ਦਾਇਰ

author img

By

Published : Dec 4, 2020, 5:24 PM IST

Updated : Dec 4, 2020, 5:39 PM IST

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਸਿੰਘੂ ਬਾਰਡਰ ਉੱਤੇ ਬੈਠੇ ਕਿਸਾਨਾਂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਹਾਜ਼ਰ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਹੁਣ ਇੱਕ ਲੋਕ ਅੰਦੋਲਨ ਬਣ ਗਿਆ ਹੈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਆਗੂਆਂ ਦਾ ਸਾਥ ਦੇਣ ਦੇ ਲਈ ਤੇਲੰਗਾਨਾ ਅਤੇ ਪੱਛਮੀ ਬੰਗਾਲ ਦੇ ਕਿਸਾਨ ਆਗੂ ਵੀ ਪਹੁੰਚੇ।

ਕਿਸਾਨ ਆਗੂਆਂ ਨੇ ਇਸ ਦੌਰਾਨ ਕਿਹਾ ਕਿ ਅਸੀਂ ਪਹਿਲੀਆਂ ਮੀਟਿੰਗ ਵਿੱਚ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਦੀਆਂ ਤਰੁੱਟੀਆਂ ਬਾਰੇ ਦੱਸ ਚੁੱਕੇ ਹਾਂ, ਹੁਣ ਸਰਕਾਰ ਨੂੰ ਦੱਸਣ ਦੇ ਲਈ ਕੁੱਝ ਵੀ ਨਹੀਂ ਬਚਿਆ ਹੈ। ਕਿਸਾਨਾਂ ਨੇ ਕਿਹਾ ਹੈ ਕਿ ਹੁਣ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਨਹੀਂ ਕੀਤੀ ਜਾਵੇਗੀ, ਬਸ ਸਾਡੀ ਮੰਗ ਹੈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।

ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 8 ਦਸੰਬਰ ਨੂੰ ਪੂਰੇ ਭਾਰਤ ਨੂੰ ਬੰਦ ਰੱਖਿਆ ਜਾਵੇਗਾ। ਅੰਤ ਦੇ ਵਿੱਚ ਕਿਸਾਨਾਂ ਨੇ ਕਿਹਾ ਕਿ ਉਹ ਸਰਕਾਰ ਨਾਲ ਕੋਈ ਵੀ ਗੱਲਬਾਤ ਨਹੀਂ ਕਰਨਗੇ, ਉਹ ਦਿੱਲੀ ਦੇ ਬਾਰਡਰਾਂ ਤੋਂ ਉਦੋਂ ਹੀ ਉੱਠਣਗੇ ਜਦ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ।

ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਬਾਰਡਰ ਉੱਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਟਾਉਣ ਦੇ ਲਈ ਇੱਕ ਲੋਕਹਿੱਤ ਪਟੀਸ਼ਨ ਸੁਪਰੀਮ ਕੋਰਟ ਵਿੱਚ ਪਾਈ ਹੈ।

ਇਹ ਪਟੀਸ਼ਨ ਲਾਅ ਦੇ ਇੱਕ ਵਿਦਿਆਰਥੀ ਰਿਸ਼ਭ ਸ਼ਰਮਾ ਵੱਲੋਂ ਪਾਈ ਗਈ ਹੈ, ਜਿਸ ਦਾ ਤਰਕ ਹੈ ਕਿ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਦਿੱਲੀ ਦੇ ਨਿਰੰਕਾਰੀ ਮੈਦਾਨ, ਬੁਰਾੜੀ ਵਿੱਚ ਸ਼ਾਂਤੀ ਪੂਰਵਕ ਧਰਨਾ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਦੇ ਬਾਵਜੂਦ, ਕਿਸਾਨਾਂ ਨੇ ਸਾਰੀਆਂ ਐਮਰਜੈਂਸੀ /ਮੈਡੀਕਲ ਸੇਵਾਵਾਂ ਨੂੰ ਬੰਦ ਕਰ ਦਿੱਤਾ ਹੈ। ਜਦਕਿ, ਵਾਇਰਸ ਅਤੇ ਇਸ ਦੇ ਇਲਾਜ਼ ਦੇ ਲਈ ਸਾਰੀਆਂ ਮੈਡੀਕਲ ਜ਼ਰੂਰਤਾਂ ਦੀ ਪੂਰਤੀ ਬਹੁਤ ਜ਼ਰੂਰੀ ਹੈ।

Last Updated : Dec 4, 2020, 5:39 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.