ETV Bharat / bharat

ਮਾਨ ਸਰਕਾਰ ਦਾ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਨ ਵੱਲ ਵਧਦਾ ਕਦਮ

Chief Minister Bhagwant maan ਦੇ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਅਨੁਸਾਰ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 12 ਨੌਜਵਾਨਾਂ ਨੂੰ ਵਾਰਡ ਅਟੈਂਡੈਂਟਾਂ ਦੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ।

Etv Bharat
Etv Bharat
author img

By

Published : Nov 10, 2022, 10:43 PM IST

Updated : Nov 10, 2022, 10:51 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant maan) ਦੇ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਅਨੁਸਾਰ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਨੇ 12 ਨੌਜਵਾਨਾਂ ਨੂੰ ਵਾਰਡ ਅਟੈਂਡੈਂਟਾਂ ਦੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਉਹ ਇਮਾਨਦਾਰੀ ਨਾਲ ਆਪਣੀ ਸੇਵਾ ਲੋਕ ਹਿੱਤ ‘ਚ ਕਰਨ ਅਤੇ ਡਿਊਟੀ ਦੌਰਾਨ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਰਤਾਰਾ ਅਪਨਾਉਣਾ ਯਕੀਨੀ ਬਣਾਉਣ।

ਇਸੇ ਦੌਰਾਨ ਜੌੜਾਮਾਜਰਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਜਲਦੀ ਹੀ 634 ਮਾਹਿਰ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ਨੇੜੇ ਦੇ ਸਰਕਾਰੀ ਹਸਪਤਾਲਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਰਣਜੀਤ ਸਿੰਘ ਘੋਤੜਾ ਅਤੇ ਵਿਭਾਗ ਦੇ ਹੋਰ ਸੀਨੀਆਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ 'ਉਡਾਰੀਆਂ' -ਬਾਲ ਵਿਕਾਸ ਮੇਲਾ 14 ਨਵੰਬਰ ਤੋਂ ਸ਼ੁਰੂ: ਡਾ.ਬਲਜੀਤ ਕੌਰ

Last Updated : Nov 10, 2022, 10:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.