ETV Bharat / bharat

ਪੰਜਾਬ ਸਰਕਾਰ ਬਿਜਲੀ ਦਰਾਂ ਘਟਾ ਕੇ ਲੋਕਾਂ ਨੂੰ ਲੁਭ ਰਹੀ ਹੈ: ਰਾਘਵ ਚੱਡਾ - ਆਮ ਆਦਮੀ ਪਾਰਟੀ

ਪੰਜਾਬ ਸਰਕਾਰ (PUNJAB GOVERNMENT) ਵੱਲੋਂ ਬਿਜਲੀ ਦਰਾਂ ਵਿੱਚ ਕਟੌਤੀ ਦੇ ਐਲਾਨ ਤੋਂ ਬਾਅਦ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਇਸ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ 'ਤੇ ਹਮਲਾ ਬੋਲਿਆ ਹੈ।

ਪੰਜਾਬ ਸਰਕਾਰ ਬਿਜਲੀ ਦਰਾਂ ਘਟਾ ਕੇ ਲੋਕਾਂ ਨੂੰ ਲੁਭ ਰਹੀ ਹੈ

author img

By

Published : Nov 1, 2021, 10:08 PM IST

ਨਵੀਂ ਦਿੱਲੀ: ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਡਾ ਨੇ ਕਿਹਾ ਕਿ ਚੋਣਾਂ ਵਿੱਚ ਪੰਜ ਮਹੀਨੇ ਬਾਕੀ ਹਨ। ਪੰਜਾਬ ਸਰਕਾਰ (PUNJAB GOVERNMENT) ਬਿਜਲੀ ਦੀਆਂ ਕੀਮਤਾਂ ਘਟਾ ਕੇ ਲੋਕਾਂ ਨੂੰ ਭਰਮਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਹੀ ਬਿਜਲੀ ਦੇ ਰੇਟ ਘਟਾਉਣਾ ਚਾਹੁੰਦੀ ਹੈ ਤਾਂ ਜਿੱਥੇ ਵੀ ਕਾਂਗਰਸ ਦੀ ਸਰਕਾਰ ਹੈ, ਉਨ੍ਹਾਂ ਸੂਬਿਆਂ ਵਿੱਚ ਵੀ ਬਿਜਲੀ ਦਰਾਂ ਵਿੱਚ ਕਟੌਤੀ ਕਰੇ। ਨਹੀਂ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਜਨਤਾ ਇਨ੍ਹਾਂ ਨੂੰ ਸਬਕ ਸਿਖਾਉਣ ਜਾ ਰਹੀ ਹੈ ਅਤੇ ਪੰਜਾਬ ਵਿੱਚ ਪੂਰਨ ਬਹੁਮਤ ਨਾਲ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਜਾ ਰਹੀ ਹੈ।

ਇਹ ਵੀ ਪੜੋ: ਚੰਨੀ ਦਾ ਸਰਕਾਰ ਦਾ ਦੀਵਾਲੀ ਤੋਹਫਾ, ਸਸਤੀ ਹੋਈ ਬਿਜਲੀ

ਰਾਘਵ ਨੇ ਕਿਹਾ ਕਿ ਪੰਜਾਬ ਦੀ ਭ੍ਰਿਸ਼ਟ ਕਾਂਗਰਸ ਸਰਕਾਰ ਨੇ ਸਾਢੇ ਚਾਰ ਸਾਲ ਕੁਝ ਨਹੀਂ ਕੀਤਾ। ਜਦੋਂ ਆਮ ਆਦਮੀ ਪਾਰਟੀ (Aam Aadmi Party) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਸਰਕਾਰ ਬਣਨ 'ਤੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦੀ ਗਾਰੰਟੀ ਦਿੱਤੀ ਸੀ। ਉਸ ਤੋਂ ਬਾਅਦ ਪੰਜਾਬ ਸਰਕਾਰ (PUNJAB GOVERNMENT) ਪੰਜ ਮਹੀਨਿਆਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਝੂਠ ਅਤੇ ਦਿਖਾਵੇ ਵਿੱਚ ਆਉਣ ਵਾਲੇ ਨਹੀਂ ਹਨ। ਨਾਲ ਹੀ ਆਸ ਪ੍ਰਗਟਾਈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਪੂਰਨ ਬਹੁਮਤ ਨਾਲ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਜਾ ਰਹੀ ਹੈ।

ਪੰਜਾਬ ਸਰਕਾਰ ਬਿਜਲੀ ਦਰਾਂ ਘਟਾ ਕੇ ਲੋਕਾਂ ਨੂੰ ਲੁਭ ਰਹੀ ਹੈ

ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੂੰ ਵਾਕਈ ਬਿਜਲੀ ਦਰਾਂ ਦੀ ਚਿੰਤਾ ਹੈ ਤਾਂ ਉਸ ਨੂੰ ਹਰ ਉਸ ਸੂਬੇ ਵਿੱਚ ਬਿਜਲੀ ਦਰਾਂ ਵਿੱਚ ਰਾਹਤ ਦੇਣੀ ਚਾਹੀਦੀ ਹੈ ਜਿੱਥੇ ਕਾਂਗਰਸ ਦੀ ਸਰਕਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਸਮੇਂ ਜੋ ਵੀ ਵਾਅਦੇ ਕੀਤੇ ਸਨ, ਚਾਹੇ ਉਹ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਹੋਣ ਜਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ, ਪੰਜਾਬ ਸਰਕਾਰ ਹਰ ਵਾਅਦੇ ਵਿੱਚ ਨਾਕਾਮ ਰਹੀ ਹੈ। ਪੰਜਾਬ 'ਚ ਜਦੋਂ ਚੋਣਾਂ 'ਚ ਕੁਝ ਦਿਨ ਰਹਿ ਗਏ ਹਨ ਤਾਂ ਲੋਕਾਂ ਦੀਆਂ ਅੱਖਾਂ 'ਚ ਧੂੜ ਸੁੱਟਣ ਦਾ ਸਾਰਾ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ: ਪੰਜਾਬ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ, ਇੰਨੇ ਫੀਸਦੀ ਮਿਲੇਗਾ ਡੀ.ਏ.

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ, ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਸਸਤੀ ਬਿਜਲੀ ਦਾ ਦਾਅਵਾ ਡਰਾਮੇਬਾਜ ਚੰਨੀ ਸਾਬ ਦਾ ਚੋਣਾਵੀ ਸਟੰਟ ਹੈ। ਬਿਜਲੀ ਦਰਾਂ ਵਿੱਚ ਕਟੌਤੀ ਸਿਰਫ਼ 31 ਮਾਰਚ 2022 ਤੱਕ ਕੀਤੀ ਗਈ ਹੈ। ਕਾਂਗਰਸ ਦੇ ਚੋਣਾਵੀ ਸਟੰਟ ਵਿੱਚ ਪੰਜਾਬ ਦੀ ਜਨਤਾ ਜੇ ਫਸ ਗਈ ਤਾਂ 31 ਮਾਰਚ 2022 ਤੋਂ ਬਾਅਦ ਫਿਰ ਤੋਂ ਬਿਜਲੀ ਮਹਿੰਗੀ ਹੋ ਜਾਵੇਗੀ। ਡਰਾਮੇਬਾਜ ਚੰਨੀ ਦਾ ਇਹ ਵਾਅਦਾ ਕੈਪਟਨ ਅਮਰਿੰਦਰ ਦੇ ਰੋਜ਼ਗਾਰ ਦੇ ਵਾਅਦੇ ਜਿਹਾ ਹੀ ਹੈ। ਉਨ੍ਹਾਂ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੰਦਿਆ ਕਿਹਾ ਕਿ ਜੇ ਇਹ ਚੋਣਾਵੀ ਸਟੰਟ ਨਹੀਂ ਹੈ ਤਾਂ ਕਾਂਗਰਸ ਸ਼ਾਸਿਤ ਰਾਜਸਥਾਨ, ਛੱਤੀਸ਼ਗੜ੍ਹ, ਅਤੇ ਮਹਾਂਰਾਸ਼ਟਰ ਵਿੱਚ ਵੀ ਬਿਜਲੀ ਸਸਤੀ ਕਰੇ। ਆਮ ਆਦਮੀ ਪਾਰਟੀ ਦੀ ਬਿਜਲੀ ਗਰੰਟੀ ਕਾਰਨ ਚਰਨਜੀਤ ਚੰਨੀ ਘਬਰਾ ਗਏ, ਕਿਉਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ। ਲੋਕਾਂ ਦੀ ਜ਼ੁਬਾਨ ’ਤੇ ਇੱਕ ਹੀ ਨਾਂਅ ਹੈ ਕਿ ਪੰਜਾਬ ਵਿੱਚ 2022 ਦੀਆਂ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.