ETV Bharat / bharat

ਕੇਜਰੀਵਾਲ ਨੂੰ ਘਰ ਵਿੱਚ ਕੀਤਾ ਗਿਆ ਨਜ਼ਰਬੰਦ, ਦਿੱਲੀ ਪੁਲਿਸ ਨੇ ਦਿੱਤੀ ਸਫਾਈ

ਦਿੱਲੀ ਪੁਲਿਸ ਨੇ ਕੇਜਰੀਵਾਲ ਨੂੰ ਨਜ਼ਰਬੰਦ ਕਰਨ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕੀਤੇ ਵੀ ਆਉਣ ਜਾਣ ਲਈ ਆਜ਼ਾਦ ਹਨ।

ਕੇਜਰੀਵਾਲ
ਕੇਜਰੀਵਾਲ
author img

By

Published : Dec 8, 2020, 12:01 PM IST

Updated : Dec 8, 2020, 1:07 PM IST

ਨਵੀਂ ਦਿੱਲੀ: ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਆਮ ਆਦਮੀ ਪਾਰਟੀ ਨੇ ਦਿੱਲੀ ਪੁਲਿਸ 'ਤੇ ਵੱਡਾ ਦੋਸ਼ ਲਾਇਆ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਾਉਂਦਿਆਂ ਕਿਹਾ ਕਿ ਆਪ ਮੁਖੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

ਦਿੱਲੀ ਪੁਲਿਸ ਨੇ ਦਿੱਤੀ ਸਫਾਈ
ਦਿੱਲੀ ਪੁਲਿਸ ਨੇ ਦਿੱਤੀ ਸਫਾਈ

ਇਸ ਦੇ ਉਲਟ ਦਿੱਲੀ ਪੁਲਿਸ ਨੇ ਬਿਆਨ ਜਾਰੀ ਕਰਦਿਆਂ ਅਰਵਿੰਦ ਕੇਜਰੀਵਾਲ ਨੂੰ ਨਜ਼ਰਬੰਦ ਕਰਨ ਦੇ ਸਾਰੇ ਦੋਸਾਂ ਨੂੰ ਖ਼ਾਰਜ ਕੀਤਾ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕੇਜਰੀਵਾਲ ਨੂੰ ਨਜ਼ਰਬੰਦ ਨਹੀਂ ਕੀਤਾ ਗਿਆ ਉਹ ਕੀਤੇ ਵੀ ਆ ਜਾ ਸਕਦੇ ਹਨ।

ਦੂਜੇ ਪਾਸੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਵੀ ਟਵੀਟ ਕਰ ਭਾਜਪਾ ਸਰਕਾਰ ਦੀ ਨਿਖੇਦੀ ਕੀਤੀ ਹੈ ਅਤੇ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਨਜ਼ਰਬੰਦ ਕਰਨ ਦਾ ਮਤਲਬ ਹੈ ਕਿ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ।

  • BJP सरकार ने आज इमर्जेंसी की यादे ताज़ा कर दी, दिल्ली के मुख्यमंत्री श्री @arvindkejriwal के घर के चारो ओर, सींघु बॉर्डर से लौटने के बाद से ही बैरिकेडिंग करके उनको नजरबंद कर दिया गया हैं।
    जिसके कारण ना कोई उनसे मिल सकता है ना वो घर से बाहर आ जा सकते है।#BJPHouseArrestsKejriwal

    — Satyendar Jain (@SatyendarJain) December 8, 2020 " class="align-text-top noRightClick twitterSection" data=" ">

ਆਪ ਦਾ ਦੋਸ਼ ਹੈ ਕਿ ਦਿੱਲੀ ਪੁਲਿਸ ਨੇ ਭਾਜਪਾ ਦੀ ਮਦਦ ਨਾਲ ਮੁੱਖ ਮੰਤਰੀ ਕੇਜਰੀਵਾਲ ਨੂੰ ਘਰ 'ਚ ਨਜ਼ਰਬੰਦ ਕੀਤਾ ਹੈ। ਸਿੰਘੂ ਬਾਰਡਰ ਤੋਂ ਵਾਪਸ ਆਉਣ ਤੋਂ ਬਾਅਦ ਹੀ ਬੀਤੇ ਦਿਨ ਤੋਂ ਨਜ਼ਰਬੰਦ ਜਿਹੇ ਹਾਲਾਤ ਬਣੇ ਹੋਏ ਸਨ। ਮੁੱਖ ਮੰਤਰੀ ਕੇਜਰੀਵਾਲ ਦੀਆਂ ਸਾਰੀਆਂ ਬੈਠਕਾਂ ਰੱਦ ਹੋ ਗਈਆਂ ਹਨ।

ਆਮ ਆਦਮੀ ਪਾਰਟੀ ਨੇ ਦੋਸ਼ ਲਾਉਂਦਿਆਂ ਕਿਹਾ ਕਿ ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਪੁਲਿਸ ਨੇ ਦਿੱਲੀ ਨਗਰ ਨਿਗਮ ਦੇ ਤਿੰਨ ਮੇਅਰਾਂ ਨੂੰ ਮੁੱਖ ਮੰਤਰੀ ਅਰਵਿੰਦ ਕੇਰਜੀਵਾਲ ਦੇ ਘਰ ਦੇ ਮੁੱਖ ਗੇਟ ਦੇ ਬਾਹਰ ਬਿਠਾ ਦਿੱਤਾ ਗਿਆ ਹੈ। ਇਸੇ ਗੱਲ ਦਾ ਬਹਾਨਾ ਬਣਾ ਪੁਲਿਸ ਨੇ ਮੁਖ ਮੰਤਰੀ ਦੇ ਘਰ ਦੇ ਬਾਹਰ ਬੈਰੀਕੇਡਿੰਗ ਕਰ ਦਿੱਤੀ ਹੈ। ਜਿਸ ਕਾਰਨ ਕੇਜਰੀਵਾਲ ਨੂੰ ਨਾ ਤਾਂ ਕੋਈ ਮਿਲਣ ਆ ਸਕਦਾ ਹੈ ਅਤੇ ਨਾ ਹੀ ਕੋਈ ਬਾਹਰ ਜਾ ਸਕਦਾ ਹੈ। ਆਪ ਦਾ ਕਹਿਣਾ ਹੈ ਕਿ ਅੱਜ ਭਾਰਤ ਬੰਦ ਦੇ ਚੱਲਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ 'ਤੇ ਦਿੱਲੀ ਪੁਲਿਸ ਨੇ ਇਹ ਕੰਮ ਕੀਤਾ ਹੈ।

Last Updated : Dec 8, 2020, 1:07 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.