ਚੰਡੀਗੜ੍ਹ: ਰਾਜ ਸਭਾ ਦੀਆਂ ਪੰਜ ਸੀਟਾਂ ਲਈ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਵਲੋਂ ਪੰਜ ਚਿਹਰਿਆਂ ਦਾ ਨਾਮ ਐਲਾਨ ਕਰ ਦਿੱਤਾ ਗਿਆ ਹੈ।
-
Aam Aadmi Party to nominate cricketer Harbhajan Singh and Delhi MLA Raghav Chadha to Rajya Sabha, from Punjab
— ANI (@ANI) March 21, 2022 " class="align-text-top noRightClick twitterSection" data="
">Aam Aadmi Party to nominate cricketer Harbhajan Singh and Delhi MLA Raghav Chadha to Rajya Sabha, from Punjab
— ANI (@ANI) March 21, 2022Aam Aadmi Party to nominate cricketer Harbhajan Singh and Delhi MLA Raghav Chadha to Rajya Sabha, from Punjab
— ANI (@ANI) March 21, 2022
ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਲਈ ਡਾ. ਸੰਦੀਪ ਪਾਠਕ ਦਾ ਨਾਮ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਕ੍ਰਿਕਟਰ ਹਰਭਜਨ ਸਿੰਘ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਦੇ ਨਾਮ ਵੀ ਪੰਜਾਬ ਦੇ ਰਾਜ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤੇ ਗਏ ਹਨ।
-
Aam Aadmi Party to nominate Chancellor of Lovely Professional University, Ashok Mittal to Rajya Sabha, from Punjab
— ANI (@ANI) March 21, 2022 " class="align-text-top noRightClick twitterSection" data="
">Aam Aadmi Party to nominate Chancellor of Lovely Professional University, Ashok Mittal to Rajya Sabha, from Punjab
— ANI (@ANI) March 21, 2022Aam Aadmi Party to nominate Chancellor of Lovely Professional University, Ashok Mittal to Rajya Sabha, from Punjab
— ANI (@ANI) March 21, 2022
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੂੰ ਵੀ ਪੰਜਾਬ ਦੇ ਰਾਜ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਵਲ ਟਰੱਸਟ ਦੇ ਸੰਸਥਾਪਕ ਸੰਜੀਵ ਅਰੋੜਾ ਨੂੰ ਵੀ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ।
-
Aam Aadmi Party to nominate founder of Krishna Pran Breast Cancer Care Charitable Trust, Sanjiv Arora to Rajya Sabha, from Punjab
— ANI (@ANI) March 21, 2022 " class="align-text-top noRightClick twitterSection" data="
">Aam Aadmi Party to nominate founder of Krishna Pran Breast Cancer Care Charitable Trust, Sanjiv Arora to Rajya Sabha, from Punjab
— ANI (@ANI) March 21, 2022Aam Aadmi Party to nominate founder of Krishna Pran Breast Cancer Care Charitable Trust, Sanjiv Arora to Rajya Sabha, from Punjab
— ANI (@ANI) March 21, 2022
ਸੰਦੀਪ ਪਾਠਕ ਨੇ 2020 ਦੀਆਂ ਦਿੱਲੀ ਅਤੇ ਫਿਰ 2022 ਦੀਆਂ ਪੰਜਾਬ ਚੋਣਾਂ ਵਿੱਚ ਪਰਦੇ ਪਿੱਛੇ ਅਹਿਮ ਭੂਮਿਕਾ ਨਿਭਾਈ ਸੀ। ਬੀਤੇ ਦਿਨੀਂ ਅਰਵਿੰਦ ਕੇਜਰੀਵਾਲ ਨੇ ਵੀ ਸੰਦੀਪ ਪਾਠਕ ਦੇ ਕੰਮ ਦੀ ਤਾਰੀਫ ਕੀਤੀ ਸੀ। ਇਸ ਦੇ ਨਾਲ ਹੀ ਕ੍ਰਿਕਟਰ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਸੀਐਮ ਭਗਵੰਤ ਮਾਨ ਦੇ ਕਰੀਬੀ ਹਨ। ਮਾਨ ਉਨ੍ਹਾਂ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਸੌਂਪ ਸਕਦੇ ਹਨ।
ਵਿਰੋਧੀਆਂ ਨੇ ਬਾਹਰੀ ਦਾ ਮੁੱਦਾ ਉਠਾਇਆ
ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੈ ਕੇ ਬਾਹਰੀ ਲੋਕਾਂ ਦਾ ਮੁੱਦਾ ਉਠਾਉਣਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ, ਜੋ ਪਿਛਲੇ ਸਮੇਂ 'ਚ 'ਆਪ' ਆਗੂ ਸਨ, ਨੇ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਆਵਾਜ਼ ਬੁਲੰਦ ਕਰਨ ਲਈ ਸਿਰਫ਼ ਪੰਜਾਬੀਆਂ ਨੂੰ ਹੀ ਰਾਜ ਸਭਾ ਵਿੱਚ ਭੇਜਿਆ ਜਾਵੇ। ਅਕਾਲੀ ਦਲ ਦੇ ਬੁਲਾਰੇ ਹਰਚਰਨ ਸਿੰਘ ਬੈਂਸ ਨੇ ਵੀ ਇਸ ਦਾ ਵਿਰੋਧ ਕੀਤਾ ਹੈ।
ਇਹ ਸੀਟਾਂ ਖਾਲੀ ਹੋ ਰਹੀਆਂ ਹਨ
ਪੰਜਾਬ ਵਿੱਚ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋਂ, ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਤੇ ਨਰੇਸ਼ ਗੁਜਰਾਲ ਤੋਂ ਇਲਾਵਾ ਭਾਜਪਾ ਦੇ ਸ਼ਵੇਤ ਮਲਿਕ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਇਨ੍ਹਾਂ ਵਿੱਚੋਂ ਪ੍ਰਤਾਪ ਸਿੰਘ ਬਾਜਵਾ ਵੀ ਇਸ ਵਾਰ ਕਾਦੀਆਂ ਤੋਂ ਵਿਧਾਇਕ ਬਣੇ ਹਨ।
ਇਹ ਵੀ ਪੜ੍ਹੋ: ਰਾਜ ਸਭਾ ਦੇ ਮੈਂਬਰਾਂ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ', ਕਿਹਾ-'ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮਜ਼ਾਕ'