ਚੰਡੀਗੜ੍ਹ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈਕੇ ਪੰਜਾਬ ਦਾ ਸਿਆਸੀ ਅਖਾੜ੍ਹਾ ਭੱਖ ਚੁੱਕਿਆ ਹੈ। ਇਸ ਅਖਾੜੇ ਦੇ ਸਾਰੇ ਖਿਡਾਰੀ ਆਪੋ-ਆਪਣੀ ਜਿੱਤ ਦੇ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਇਨ੍ਹਾਂ ਸਿਆਸੀ ਲੀਡਰਾਂ ਵੱਲੋਂ ਇੱਕ-ਦੂਜੇ ‘ਤੇ ਇਲਜ਼ਾਮ ਵੀ ਲਗਾਏ ਜਾ ਰਹੇ ਹਨ। ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਰਾਘਵ ਚੱਡਾ (Raghav Chadha) ਨੇ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਕਾਂਗਰਸ (Congress) ਤੇ ਅਕਾਲੀ ਦਲ (Akali Dal) ਨੇ ਮਿਲ ਕੇ ਆਮ ਆਦਮੀ ਪਾਰਟੀ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਾਂਗਰਸ (Congress) ਤੇ ਅਕਾਲੀ ਦਲ (Akali Dal) ਇੱਕੋਂ ਪਾਰਟੀ ਹੈ। ਜੋ ਬਾਰੀ-ਬਾਰੀ ਪੰਜਾਬ ‘ਤੇ ਰਾਜ ਕਰਦਿਆ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਇਸ਼ਾਰੇ ‘ਤੇ ਚੱਲ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ‘ਤੇ ਇਲਜ਼ਾਮ ਲਗਾਏ ਹਨ ਕਿ ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਕੰਮ ਕਰ ਰਹੇ ਹਨ। ਕੇਂਦਰ ਵੱਲੋਂ ਪੰਜਾਬ ਵਿੱਚ 50 ਕਿੱਲੋਂ ਮੀਟਰ ਤੱਕ ਬੀਐੱਸਐੱਫ (BSF) ਦੇ ਅਧਿਕਾਰ ਵਧਾਉਣ ਦੇ ਲਈ ਵੀ ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਨੂੰ ਜ਼ਿੰਮੇਵਾਰ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਚੋਣਾਂ ਚੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਵਾਂਗ ਬੀਜੇਪੀ ਵਿੱਚ ਸ਼ਾਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਹੋਰ ਕਈ ਨਿੱਜੀ ਸਮਝੌਤਿਆ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਡੀਲ ਹੋ ਚੁੱਕੀ ਹੈ।
ਸੁਖਬੀਰ ਬਾਦਲ ‘ਤੇ ਇਲਜ਼ਾਮ
ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ‘ਤੇ ਇਲਜ਼ਾਮ ਲਗਾਏ ਹਨ, ਕਿ ਸੁਖਬੀਰ ਸਿੰਘ ਬਾਦਲ ਨੇ ਖੁਦ 2017 ਵਿੱਚ ਕਾਂਗਰਸ ਨਾਲ ਮਿਲ ਕੇ ਚੋਣਾਂ ਲੜਨ ਦੀ ਗੱਲ ਕਬੂਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਦਾ ਇੱਕੋਂ ਮਕਸਦ ਹੈ ਕਿ ਕਿਵੇਂ ਨਾ ਕਿਵੇਂ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਰੋਕਿਆ ਜਾਵੇ।
CM ਕੇਜਰੀਵਾਲ ਦਾ ਟਵੀਟ
ਉਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਵੀ ਟਵੀਟ ਕਰਕੇ ਕਿਹਾ ਹੈ ਕਿ ਇਹ ਸਾਰੀਆਂ ਪਾਰਟੀਆਂ ਅਤੇ ਆਗੂ ਮਿਲ ਕੇ ਆਮ ਆਦਮੀ ਪਾਰਟੀ ਵਿਰੁੱਧ ਲੜਦੇ ਹਨ। ਪਹਿਲਾਂ ਵੀ ਲੜਿਆ ਸੀ, ਇਸ ਵਾਰ ਫਿਰ ਉਹ ਸਾਰੇ ਮਿਲ ਕੇ ਲੜਨਗੇ, ਪਰ ਇਸ ਵਾਰ ਆਮ ਆਦਮੀ ਉਨ੍ਹਾਂ ਸਾਰਿਆਂ ਨੂੰ ਹਰਾ ਦੇਵੇਗਾ। ਇਸ ਵਾਰ ਇਹ ਸਾਰੀਆਂ ਪਾਰਟੀਆਂ ਅਤੇ ਆਗੂ ਹਾਰਣਗੇ, ਆਮ ਆਦਮੀ ਜਿੱਤੇਗਾ।