ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਇਕਾਂ ਨੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿਖੇ ਮੁਲਾਕਾਤ ਕੀਤੀ। ਵੀਰਵਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਅਤੇ ਬਿੱਲਾਂ ਦੀ ਕਾਪੀ ਵੀ ਫਾੜ ਦਿੱਤੀ ਸੀ। ਖੇਤੀ ਕਾਨੂੰਨਾਂ ਦੇ ਵਿਰੋਧ ਤੋਂ ਬਾਅਦ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਵੀ ਭੇਜੇ ਜਾਣ ਦਾ ਦਾਅਵਾ ਆਮ ਆਦਮੀ ਪਾਰਟੀ ਵੱਲੋਂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਿਧਾਇਕ ਧੰਨਵਾਦ ਕਰਨ ਲਈ ਦਿੱਲੀ ਵਿਧਾਨ ਸਭਾ ਪਹੁੰਚੇ।
ਬੈਠਕ ਤੋਂ ਬਾਅਦ ਈਟੀਵੀ ਭਾਰਤ ਨਾਲ ਕੁਲਤਾਰ ਸਿੰਘ ਸੰਧਵਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਰਵਿੰਦ ਕੇਜਰੀਵਾਲ ਵੱਲੋਂ ਸੱਦੇ ਸੈਸ਼ਨ ਨੂੰ ਨੌਟੰਕੀ ਕਰਾਰ ਦਿੱਤੇ ਜਾਣ ਤੋਂ ਬਾਅਦ ਕੁਲਤਾਰ ਸਿੰਘ ਨੇ ਕਿਹਾ ਕਿ ਇਹ ਕੋਈ ਨੌਟੰਕੀ ਨਹੀਂ ਅਤੇ ਨਾ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੈ ।
ਇਸ ਬੈਠਕ ਵਿੱਚ ਕੁਲਤਾਰ ਸਿੰਘ ਸੰਧਵਾਂ ਅਮਰਜੀਤ ਸਿੰਘ ਸੰਦੋਆ ਜੈ ਸਿੰਘ ਰੋੜੀ ਮਨਜੀਤ ਸਿੰਘ ਬਿਲਾਸਪੁਰ ਅਤੇ ਮਾਸਟਰ ਬਲਦੇਵ ਸਿੰਘ ਸ਼ਾਮਲ ਹੋਏ ।