ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਪਿਛਲੇ 18 ਦਿਨਾਂ ਤੋਂ ਦਿੱਲੀ ਦੀ ਸਰਹੱਦਾ 'ਤੇ ਅੰਦੋਲਨ ਕਰ ਰਹੇ ਹਨ। ਦਿੱਲੀ ਦੀ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਬੰਦ ਅਤੇ ਖੁੱਲੇ ਰੂਟਾਂ ਬਾਰੇ ਜਾਣਕਾਰੀ ਦੇਣ ਲਈ ਟ੍ਰੈਫਿਕ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਬਦਲਵੇਂ ਰਸਤੇ ਇਸਤੇਮਾਲ ਕਰਨ ਦੀ ਸਲਾਹ ਦਿੱਤੀ ਹੈ।
ਕਿਸਾਨ ਜੰਥੇਬੰਦੀਆਂ ਦੇ ਮੁੱਖੀ ਵੱਲੋਂ ਭੁੱਖ ਹੜਤਾਲ ਦੇ ਮੱਦੇਨਜ਼ਰ ਇੱਕ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ। ਕਿਸਾਨਾਂ ਦੀ ਭੁੱਖ ਹੜਤਾਲ ਸਵੇਰੇ 8 ਵੱਜੇ ਤੋਂ ਸ਼ਾਮ 5 ਵੱਜੇ ਤੱਕ ਰਹੇਗੀ।
ਟ੍ਰੈਫਿਕ ਪੁਲਿਸ ਦੇ ਮੁਤਾਬਕ ਐਡਵਾਇਜ਼ਰੀ ਵਿੱਚ ਦੱਸਿਆ ਗਿਆ ਕਿ ਸਿੰਘੂ ਬਾਰਡਰ, ਉਚੱਦੀ ਬਾਰਡਰ, ਪਿਆਓ ਮਨੀਆਰੀ, ਚਿੱਲਾ ਬਾਰਡਰ, ਗਾਜੀਪੁਰ, ਡਾਨਸਾ, ਮੰਗੇਸ਼ ਬਾਰਡਰ ਅਤੇ ਟਿੱਕਰੀ ਬਾਰਡਰ ਬੰਦ ਰਹਿਣਗੇ। ਪੁਲਿਸ ਨੇ ਆਪਣੇ ਅਧਿਕਾਰਤ ਟਵਿੱਟਰ ਪੇਜ਼ ਤੋਂ ਮਾਸਕ ਪਾਉਣ, ਸਮਾਜਕ ਦੂਰੀ ਬਣਾਉਣ ਅਤੇ ਹੱਥਾਂ ਨੂੰ ਸਾਫ ਕਰਨ ਲਈ ਕਿਹਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਉਹ ਸੋਮਵਾਰ ਨੂੰ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਲਈ ਭੁੱਖੇ ਰਹਿਣਗੇ। ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਾਰੇ ਸਮਰਥਕਾਂ ਨੂੰ ਇੱਕ ਦਿਨ ਦਾ ਭੁੱਖ ਹੜਤਾਲ ਕਰਨ ਦੀ ਅਪੀਲ ਕੀਤੀ ਹੈ।