ਨਵੀਂ ਦਿੱਲੀ: 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕੇਂਦਰੀ ਦਿੱਲੀ ਦੇ ਇਲਾਕਿਆਂ ਵਿੱਚ ਕਾਫੀ ਹੰਗਾਮਾ ਹੋਇਆ। ਇਸ ਦੌਰਾਨ, ਕੁਝ ਸ਼ਰਾਰਤੀਆਂ ਨੇ ਲਾਲ ਕਿਲ੍ਹੇ ਦੀ ਭੰਨਤੋੜ ਵੀ ਕੀਤੀ।
ਹਿੰਸਾ ਭੜਕਾਉਣ ਦੇ ਦੋਸ਼ੀ
ਪੁਲਿਸ ਦੀ ਜਾਂਚ ਵਿੱਚ ਲੱਖਾ ਸਿੰਘ ਸਿਧਾਨਾ ਦੀ ਵੀ ਭੂਮਿਕਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਉਸ 'ਤੇ 1 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਲੱਖਾ ਸਿੰਘ ਸਿਧਾਨਾ ਅਤੇ ਦੀਪ ਸਿੰਧੂ ਵਰਗੇ ਲੋਕਾਂ ਨੇ ਲਾਲ ਕਿਲ੍ਹੇ 'ਤੇ ਹਿੰਸਾ ਭੜਕਾਇਆ ਸੀ।
ਲੱਖਾ ਸਿਧਾਣਾ ਮਾਲਵਾ ਯੂਥ ਫੈਜਰੇਸ਼ਨ ਦੇ ਪ੍ਰਧਾਨ ਹਨ। ਉਨ੍ਹਾਂ ਆਖ਼ਿਰੀ ਬਾਰ 25 ਜਨਵਰੀ ਨੂੰ ਸਿੰਘੂ ਬਾਰਡਰ 'ਚ ਮੋਰਚੇ ਦੀ ਸਟੇਜ 'ਤੇ ਰਾਤ ਵੇਲੇ ਵੇਖਿਆ ਗਿਆ ਸੀ। ਉਸ ਵੇਲੇ ਉਹ ਨੌਜਵਾਨਾਂ ਨੂੰ 26 ਜਨਵਰੀ ਨੂੰ ਪਹਿਲਾਂ ਤੁਰਨ ਵਾਲਿਆਂ ਨਾਲ ਜਾਣ ਦਾ ਕਹਿ ਰਿਹਾ ਸੀ। ਦਿੱਲੀ ਪੁਲਿਸ ਥਾਂ ਥਾਂ 'ਤੇ ਗਸ਼ਤ ਕਰ ਉਸ ਦੀ ਭਾਲ ਕਰ ਰਹੀ ਹੈ। ਲੱਖਾ ਸਿਧਾਣਾ 'ਤੇ ਪਹਿਲਾਂ ਹੀ 2 ਦਰਜਨ ਤੋਂ ਵੱਧ ਕੇਸ ਦਰਜ ਹਨ।