ETV Bharat / bharat

ਸਿਰਸਾ ਤੋਂ ਬਾਅਦ ਭਾਰਤ ਸਰਕਾਰ ਨੇ ਕਿਰਪਾਨ ਨੂੰ ਲੈ ਕੇ ਕੀਤਾ ਇਹ ਟਵੀਟ ...

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸਿੱਖ ਕਰਮਤਚਾਰੀਆਂ ਦੇ ਘਰੇਲੂ ਹਵਾਈ ਅੱਡਿਆਂ 'ਤੇ ਕਿਰਪਾਨ ਪਹਿਨਣ 'ਤੇ ਪਾਬੰਦੀ ਲਗਾਉਣ ਵਾਲੇ ਹੁਕਮਾਂ 'ਚ ਸੋਧ ਕੀਤੀ ਹੈ। ਇਸ ਬਾਰੇ ਸਿਰਸਾ ਵਲੋਂ ਟਵੀਟ ਕਰ ਜਾਣਕਾਰੀ ਦਿੱਤੀ ਗਈ, ਪਰ ਉਸ ਤੋਂ ਬਾਅਦ ਭਾਰਤ ਸਰਕਾਰ ਵਲੋਂ ਇੱਕ ਹੋਰ ਟਵੀਟ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਇਨ੍ਹਾਂ ਨਿਯਮਾਂ ਨੂੰ ਨਕਾਰ ਰਹੇ ਹਨ।

After Sirsa, the Indian government tweeted about the kirpan

author img

By

Published : Mar 14, 2022, 2:35 PM IST

Updated : Mar 14, 2022, 3:27 PM IST

ਨਵੀਂ ਦਿੱਲੀ: ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸਿੱਖ ਮੁਲਾਜ਼ਮਾਂ ਦੇ ਘਰੇਲੂ ਹਵਾਈ ਅੱਡਿਆਂ 'ਤੇ ਕਿਰਪਾਨ ਪਹਿਨਣ 'ਤੇ ਪਾਬੰਦੀ ਲਗਾਉਣ ਵਾਲੇ ਹੁਕਮਾਂ 'ਚ ਸੋਧ ਕੀਤੀ ਹੈ। ਕੇਂਦਰ ਸਰਕਾਰ ਵਲੋਂ ਪਾਬੰਦੀ ਵਾਲੇ ਹੁਕਮਾਂ ਵਿੱਚ ਸੋਧ ਕੀਤੀ ਗਈ ਹੈ। ਪਰ, ਇਸ ਨੂੰ ਲੈ ਕੇ ਭਾਰਤ ਸਰਕਾਰ ਨੇ ਇਸ ਬਾਰੇ ਟਵੀਟ ਕੀਤਾ ਹੈ ਕਿ ਇਸ ਤਰ੍ਹਾਂ ਨਿਯਮਾਂ ਵਿੱਚ ਕੋਈ ਬਦਲੀ ਨਹੀਂ ਕੀਤੀ ਗਈ ਹੈ।

After Sirsa, the Indian government tweeted about the kirpan
ਧੰ. ਏਐਨਆਈ

ਉਨ੍ਹਾਂ ਨੇ ਆਪਣੇ ਸੋਧੇ ਹੋਏ ਹੁਕਮ ਵਿੱਚ ਕਿਹਾ ਹੈ ਕਿ ਕਰਮਚਾਰੀ ਭਾਰਤੀ ਘਰੇਲੂ ਹਵਾਈ ਅੱਡਿਆਂ 'ਤੇ ਕਿਰਪਾਨ ਲੈ ਕੇ ਜਾ ਸਕਦੇ ਹਨ ਬਸ਼ਰਤੇ ਕਿਰਪਾਣ ਦੀ ਲੰਬਾਈ 15.24 ਸੈਂਟੀਮੀਟਰ ਤੋਂ ਵੱਧ ਨਾ ਹੋਵੇ ਅਤੇ ਕਿਰਪਾਨ ਦੀ ਕੁੱਲ ਲੰਬਾਈ 22.86 ਸੈਂਟੀਮੀਟਰ ਤੋਂ ਵੱਧ ਨਾ ਹੋਵੇ। ਹਾਲਾਂਕਿ, ਇਸ ਨੂੰ ਲੈ ਕੇ ਭਾਰਤ ਸਰਕਾਰ ਨੇ ਇਸ ਬਾਰੇ ਟਵੀਟ ਕੀਤਾ ਹੈ ਕਿ ਇਸ ਤਰ੍ਹਾਂ ਨਿਯਮਾਂ ਵਿੱਚ ਕੋਈ ਬਦਲੀ ਨਹੀਂ ਕੀਤੀ ਗਈ ਹੈ।

ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਸੀ ਟਵੀਟ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਾਣਕਾਰੀ ਦਿੰਦੇ ਹੋਏ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ ਹੈ। ਸਿਰਸਾ ਨੇ ਟਵੀਟ ਕਰਦਿਆ ਲਿਖਿਆ ਕਿ, "ਸਿੱਖ ਕਰਮੀਆਂ ਨੂੰ ਡਿਊਟੀ ਦੌਰਾਨ ਹਵਾਈ ਅੱਡਿਆਂ ਉੱਤੇ ਕਿਰਪਾਨ ਲਿਜਾਉਣ ਦੀ ਪਾਬੰਦੀ ਵਿੱਚ ਤਬਦੀਲੀ ਕੀਤੀ ਗਈ ਹੈ। ਸੋਧ ਕਰਦੇ ਹੋਏ ਇਸ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਕਰਮੀ ਅਤੇ ਯਾਤਰੀ ਕਿਰਪਾਨ ਨੂੰ ਭਾਰਤੀ ਹਵਾਈ ਅੱਡਿਆਂ ਉੱਤੇ ਲੈ ਜਾ ਸਕਦੇ ਹਨ।"

  • Thanking @PMOIndia & @JM_Scindia Ji for swift action on changing the order order of @MoCA_GoI restricting Sikh Employees from carrying kirpan at airport during duty.
    The corrigendum removed objectionable restriction. Employees (& passengers) can carry Kripan at Indian airports pic.twitter.com/lfgCHQMrMW

    — Manjinder Singh Sirsa (@mssirsa) March 14, 2022 " class="align-text-top noRightClick twitterSection" data=" ">

ਇਸ ਦੇ ਨਾਲ ਹੀ ਸਿਰਸਾ ਨੇ ਪੀ.ਐਮ. ਨਰਿੰਦਰ ਮੋਦੀ ਅਤੇ ਜਿਓਤਿਰਾਦਿਤਿਆ ਸਿੰਧੀਆ ਨੇ ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕਰਨ ਲਈ ਧੰਨਵਾਦ ਵੀ ਕਿਹਾ ਹੈ।

ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਨੇ ਆਪਣੇ ਅਧਿਕਾਰਤ ਆਦੇਸ਼ ਵਿੱਚ ਕਿਹਾ ਹੈ ਕਿ ਭਾਰਤੀ ਹਵਾਈ ਅੱਡੇ 'ਤੇ ਸਿੱਖ ਯਾਤਰੀ ਅਤੇ ਸਟਾਫ਼ ਕਿਰਪਾਨ ਲੈ ਕੇ ਜਾ ਸਕਦਾ ਹੈ, ਬਸ਼ਰਤੇ ਬਲੇਡ ਦੀ ਲੰਬਾਈ 15.24 ਸੈਂਟੀਮੀਟਰ ਤੋਂ ਵੱਧ ਨਾ ਹੋਵੇ ਅਤੇ ਕਿਰਪਾਨ ਦੀ ਕੁੱਲ ਲੰਬਾਈ 22.86 ਸੈਂਟੀਮੀਟਰ ਤੋਂ ਵੱਧ ਨਾ ਹੋਵੇ। ਇਹ ਆਰਡਰ ਸਿਰਫ਼ ਉਦੋਂ ਹੀ ਵੈਧ ਹੁੰਦਾ ਹੈ ਜਦੋਂ ਘਰੇਲੂ ਟਰਮੀਨਲਾਂ ਤੋਂ ਸੰਚਾਲਿਤ ਭਾਰਤ ਦੇ ਅੰਦਰ ਭਾਰਤੀ ਹਵਾਈ ਜਹਾਜ਼ 'ਤੇ ਯਾਤਰਾ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: ਹੁਣ ਹਵਾਈ ਅੱਡਿਆਂ ਉੱਤੇ ਕਿਰਪਾਨ ਪਾ ਸਕਣਗੇ ਸਿੱਖ ਕਰਮਚਾਰੀ

Last Updated : Mar 14, 2022, 3:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.