ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੋਵਿਡ ਸੰਕਰਮਿਤ ਹੋ ਗਈ ਹੈ। ਇਸ ਤੋਂ ਪਹਿਲਾਂ ਕੱਲ੍ਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਆਈ ਸੀ। ਦੱਸ ਦੇਈਏ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੱਲ੍ਹ ਹੀ ਲਖਨਊ ਤੋਂ ਦਿੱਲੀ ਪਰਤੀ ਸੀ। ਉਹ ਦੋ ਦਿਨਾਂ ਨਵ ਸੰਕਲਪ ਚਿੰਤਨ ਸ਼ਿਵਿਰ ਲਈ ਲਖਨਊ ਗਈ ਸੀ।
-
I've tested positive for COVID-19 with mild symptoms. Following all the protocols, I have quarantined myself at home.
— Priyanka Gandhi Vadra (@priyankagandhi) June 3, 2022 " class="align-text-top noRightClick twitterSection" data="
I would request those who came in contact with me to take all necessary precautions.
">I've tested positive for COVID-19 with mild symptoms. Following all the protocols, I have quarantined myself at home.
— Priyanka Gandhi Vadra (@priyankagandhi) June 3, 2022
I would request those who came in contact with me to take all necessary precautions.I've tested positive for COVID-19 with mild symptoms. Following all the protocols, I have quarantined myself at home.
— Priyanka Gandhi Vadra (@priyankagandhi) June 3, 2022
I would request those who came in contact with me to take all necessary precautions.
ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ ਕਿ ਮੈਂ ਕੋਵਿਡ ਸੰਕਰਮਿਤ ਹੋ ਗਈ ਹਾਂ। ਮੇਰੇ ਵਿੱਚ ਕੋਰੋਨਾ ਦੇ ਹਲਕੇ ਲੱਛਣ ਹਨ। ਸਾਰੇ ਪ੍ਰੋਟੋਕੋਲ ਦਾ ਖਿਆਲ ਰੱਖਦੇ ਹੋਏ, ਮੈਂ ਆਪਣੇ ਆਪ ਨੂੰ ਘਰ ਵਿੱਚ ਕੁਆਰੰਟੀਨ ਕਰ ਲਿਆ ਹੈ। ਪਾਰਟੀ ਦੇ ਬੁਲਾਰੇ ਸੁਰਜੇਵਾਲਾ ਨੇ ਇਹ ਵੀ ਕਿਹਾ ਸੀ ਕਿ ਸੋਨੀਆ ਗਾਂਧੀ ਨੇ ਪਿਛਲੇ ਦਿਨੀਂ ਜਿਨ੍ਹਾਂ ਨੇਤਾਵਾਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ 'ਚੋਂ ਕਈ ਵੀ ਕੋਰੋਨਾ ਸੰਕਰਮਿਤ ਨਿਕਲੇ ਹਨ। ਸੁਰਜੇਵਾਲਾ ਮੁਤਾਬਕ ਸੋਨੀਆ ਗਾਂਧੀ ਨੂੰ ਬੁੱਧਵਾਰ ਸ਼ਾਮ ਨੂੰ ਹਲਕਾ ਬੁਖਾਰ ਹੋਇਆ ਸੀ, ਜਿਸ ਤੋਂ ਬਾਅਦ ਉਹ ਕੋਵਿਡ ਟੈਸਟ 'ਚ ਸਕਾਰਾਤਮਕ ਆਈਆਂ। ਉੱਥੇ ਹੀ, ਸੋਨੀਆਂ ਗਾਂਧੀ ਦੇ ਕੋਰੋਨਾ ਪਾਜ਼ੀਟਿਵ ਦੀ ਖ਼ਬਰ ਆਉਣ ਤੋਂ ਬਾਅਦ ਪੀਐਮ ਮੋਦੀ ਨੇ ਟਵਿਟੀ ਕਰਦਿਆ ਉਨ੍ਹਾਂ ਦੀ ਚੰਗੀ ਸਿਹਤ ਹੋਣ ਦੀ ਕਾਮਨਾ ਕੀਤੀ।
-
Wishing Congress President Smt. Sonia Gandhi Ji a speedy recovery from COVID-19.
— Narendra Modi (@narendramodi) June 2, 2022 " class="align-text-top noRightClick twitterSection" data="
">Wishing Congress President Smt. Sonia Gandhi Ji a speedy recovery from COVID-19.
— Narendra Modi (@narendramodi) June 2, 2022Wishing Congress President Smt. Sonia Gandhi Ji a speedy recovery from COVID-19.
— Narendra Modi (@narendramodi) June 2, 2022
ਸੁਰਜੇਵਾਲਾ ਨੇ ਕਿਹਾ ਸੀ ਕਿ ਸੋਨੀਆ ਗਾਂਧੀ ਨੇ ਖੁਦ ਨੂੰ ਅਲੱਗ ਕਰ ਲਿਆ ਹੈ। ਸੁਰਜੇਵਾਲਾ ਨੇ ਉਮੀਦ ਜਤਾਈ ਕਿ ਸੋਨੀਆ 8 ਜੂਨ ਤੋਂ ਪਹਿਲਾਂ ਠੀਕ ਹੋ ਜਾਵੇਗੀ। ਉਸ ਦਿਨ ਸੋਨੀਆ ਨੂੰ ਨੈਸ਼ਨਲ ਹੈਰਾਲਡ ਮਾਮਲੇ ਨਾਲ ਸਬੰਧਤ ਪੁੱਛਗਿੱਛ ਲਈ ਈਡੀ ਦਫ਼ਤਰ ਜਾਣਾ ਪਵੇਗਾ।
ਇਹ ਵੀ ਪੜ੍ਹੋ : ਉਤਰਾਖੰਡ ਦੇ ਮੁੱਖ ਮੰਤਰੀ ਧਾਮੀ ਨੇ ਚੰਪਾਵਤ ਉਪ ਚੋਣ ਜਿੱਤੀ