ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਭਾਵੇਂ ਉਹ ਕਿਸਾਨਾਂ ਵੱਲੋਂ ਕੀਤਾ ਜਾਂਦਾ ਹੋਵੇ ਜਾਂ ਭਾਵੇਂ ਬੀਜੇਪੀ ਵਿਰੋਧੀ ਸਾਂਸਦਾਂ ਵੱਲੋਂ। ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਮੋਰਚਾ ਲਾਏ ਨੂੰ ਇਕ ਸਾਲ ਦਾ ਸਮਾਂ ਬੀਤਣ ਵਾਲਾ ਹੈ ਪਰ ਮੋਦੀ ਸਰਕਾਰ ਦੇ ਕੰਨ ਤੇ ਜੂੰਅ ਤਕ ਨਹੀਂ ਸਰਕੀ।
ਹੁਣ ਕਾਂਗਰਸ, ਬਸਪਾ ਅਤੇ ਹੋਰ ਪਾਰਟੀਆਂ ਦੇ ਸਾਂਸਦਾਂ ਨੇ ਮਾਨਸੂਨ ਸੈਸ਼ਨ ਦੌਰਾਨ ਇਨ੍ਹਾਂ ਤਿੰਨਾਂ ਕਾਨੂੰਨਾਂ ਖਿਲਾਫ਼ ਜੰਮ ਕੇ ਵਿਰੋਧ ਕੀਤਾ ਜਾ ਰਿਹੈ। ਇਸੇ ਲੜੀ ਦੇ ਤਹਿਤ ਅੱਜ ਅਕਾਲੀ ਦਲ ਦੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਾਹਰ ਕਣਕ ਦੇ ਛਿੱਟੇ (ਬੱਲਾਂ) ਬੀਜੇਪੀ ਮੰਤਰੀਆਂ ਨੂੰ ਦੇ ਕੇ ਇਹ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਕਿ ਅੰਨਦਾਤਾ ਵੱਲੋਂ ਉਗਾਏ ਅਨਾਜ ਨਾਲ ਤੁਸੀ ਢਿੱਡ ਭਰ ਕੇ ਸੌਂਦੇ ਹੋ ਉਹ ਅੱਜ ਸੜਕਾਂ ਤੇ ਰੁਲ ਰਿਹਾ ਹੈ। ਇਸ ਮੌਕੇ ਉਨ੍ਹਾਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਨਾਅਰੇਬਾਜ਼ੀ ਵੀ ਕੀਤੀ।