ETV Bharat / bharat

ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਕੀਤੀ ਮੀਟਿੰਗ, ਸੁਣੀਆਂ ਕਿਸਾਨਾਂ ਦੀਆਂ ਸਮੱਸਿਆਵਾਂ - Kisan Morcha leaders

ਬੁੱਧਵਾਰ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲੇ। ਜਿੱਥੇ ਉਨ੍ਹਾਂ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ। ਜਿਸ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਜਲਦ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।

Agriculture Minister Kuldeep Singh Dhaliwal

author img

By

Published : Apr 19, 2023, 10:34 PM IST

Updated : Apr 19, 2023, 10:51 PM IST

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਆਪਣੇ ਦਫ਼ਤਰ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਕਿਸਾਨੀ ਮਸਲਿਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਆਦੇਸ਼ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਨੂੰ ਫਸਲਾਂ ਦੇ ਖ਼ਰਾਬੇ ਦਾ ਮੁਆਵਜ਼ਾਂ ਨਹੀਂ ਮਿਲਿਆ ਉਨ੍ਹਾਂ ਦੇ ਵੇਰਵੇ ਡਿਪਟੀ ਕਮਿਸ਼ਨਰਾਂ ਤੋਂ 15 ਮਈ ਤੱਕ ਪ੍ਰਾਪਤ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਜਲਦੀ ਦਿੱਤਾ ਜਾ ਸਕੇ।

ਕੰਡਿਆਲੀ ਤਾਰ ਦੇ ਆਸ-ਪਾਸ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ: ਧਾਲੀਵਾਲ ਨੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਫਸਲਾਂ ਦੇ ਖਰਾਬੇ ਦੀ ਸਹੀ ਗਿਰਦਾਵਰੀ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ। ਉਨ੍ਹਾਂ ਨੇ ਕਿਸਾਨ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਸਾਇਲੋਜ਼ ਮੰਡੀਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੰਡਿਆਲੀ ਤਾਰ ਦੇ ਆਸ-ਪਾਸ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲਿਖਿਆ ਹੋਇਆ ਹੈ। ਕਿਸਾਨ ਨੁਮਾਇੰਦਿਆਂ ਵੱਲੋਂ ਕਿਹਾ ਗਿਆ ਕਿ ਕੰਡਿਆਲੀ ਤਾਰ ਨੇੜਲੀਆਂ ਜ਼ਮੀਨਾਂ ਜਾਂ ਤਾਂ ਬੀ.ਐਸ.ਐਫ. ਐਕਵਾਇਰ ਕਰ ਲਵੇ ਜਾਂ ਉਨ੍ਹਾਂ ਨੂੰ ਜ਼ਮੀਨਾਂ ਬਦਲੇ ਹੋਰ ਥਾਂ ਜ਼ਮੀਨ ਅਲਾਟ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਕੰਮ ਚਲਦਾ ਰਹੇ।

ਬਿਮਾਰੀ ਨਾਲ ਮਰੇ ਪਸ਼ੂਆਂ ਦਾ ਮੁਆਵਜ਼ਾ: ਖੇਤੀ ਮੰਤਰੀ ਨੇ ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂ ਦਾ ਮੁਆਵਜ਼ਾ ਦੇਣ ਬਾਰੇ ਕਿਸਾਨ ਨੁਮਾਇੰਦਿਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਸਹਾਇਤਾ ਦੇਣ ਲਈ ਲਿਖਿਆ ਹੋਇਆ ਹੈ। ਪਸ਼ੂ ਪਾਲਣ ਵਿਭਾਗ ਨਾਲ ਮੀਟਿੰਗ ਕਰਕੇ ਨੁਕਸਾਨ ਦੇ ਵੇਰਵੇ ਪ੍ਰਾਪਤ ਕਰਨ ਉਪਰੰਤ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਲੈਂਡ ਮਾਰਟਗੇਜ ਬੈਂਕ ਵੱਲੋਂ ਜਾਰੀ ਵਾਰੰਟਾਂ ‘ਤੇ ਹਾਲ ਦੀ ਘੜੀ ਕੋਈ ਕਾਰਵਾਈ ਨਾ ਕਰਨ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਜ਼ਮੀਨ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦੇਣ ਲਈ ਜਲਦ ਨਵੀਂ ਨੀਤੀ ਬਣਾਈ ਜਾਵੇਗੀ।

ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ: ਇਸ ਮੌਕੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਰਹਿੰਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਸਬੰਧੀ ਧਾਲੀਵਾਲ ਨੇ ਦੱਸਿਆ ਕਿ ਮੌਜੂਦਾ ਸਮੇਂ ਸਾਡੇ ਕੋਲ ਕੋਈ ਕੇਸ ਪੈਂਡਿੰਗ ਨਹੀਂ ਹੈ, ਜੇਕਰ ਕੋਈ ਪਰਿਵਾਰ ਮੁਆਵਜ਼ੇ ਤੋਂ ਵਾਂਝਾ ਰਹਿ ਗਿਆ ਹੈ ਤਾਂ ਕਿਸਾਨ ਯੂਨੀਅਨਾਂ ਉਨ੍ਹਾਂ ਦੀ ਸੂਚੀ ਬਣਾ ਕੇ ਭੇਜਣ ਤਾਂ ਜੋ ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਮੁਆਵਜ਼ਾ ਦਿਵਾਇਆ ਜਾ ਸਕੇ। ਮੀਟਿੰਗ ਵਿੱਚ ਕਿਸਾਨ ਯੂਨੀਅਨ ਦੇ ਨੁਮਾਇੰਦੇ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਤੋਂ ਇਲਾਵਾ ਖੇਤੀ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। (ਪ੍ਰੈਸ ਨੋਟ)

ਇਹ ਵੀ ਪੜ੍ਹੋ:- Rajjit Singh : ਨਸ਼ੇ ਦੇ ਮਾਮਲੇ ਵਿੱਚ ਮੁਅੱਤਲ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ

Last Updated : Apr 19, 2023, 10:51 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.