ETV Bharat / bharat

ਖੇਤੀਬਾੜੀ ਮੰਤਰੀ ਰਣਧੀਰ ਨਾਭਾ ਕੇਂਦਰੀ ਮੰਤਰੀ ਮਨਸੁੱਖ ਮੰਡਾਵੀਆ ਨੂੰ ਮਿਲੇ - Supply of DAP

ਪੰਜਾਬ ਦੇ ਖੇਤੀਬਾੜੀ ਮੰਤਰੀ ਰਣਧੀਰ ਨਾਭਾ (Agriculture Minister Randhir Nabha) ਕੇਂਦਰੀ ਮੰਤਰੀ ਮਨਸੁੱਖ ਮੰਡਾਵੀਆ ਨੂੰ ਮਿਲੇ, ਜਿੱਥੇ ਉਨ੍ਹਾਂ ਨੇ ਪੰਜਾਬ ਵਿੱਚ DAP ਦੀ ਸਪਲਾਈ (Supply of DAP) ਦਾ ਮੁੱਦਾ ਉਠਾਇਆ ਹੈ।

ਖੇਤੀਬਾੜੀ ਮੰਤਰੀ ਰਣਧੀਰ ਨਾਭਾ ਕੇਂਦਰੀ ਮੰਤਰੀ ਮੰਡੀਵੀਆ ਨੂੰ ਮਿਲੇ

author img

By

Published : Oct 19, 2021, 12:44 PM IST

Updated : Oct 19, 2021, 6:45 PM IST

ਨਵੀ ਦਿੱਲੀ: ਪੰਜਾਬ ਵਿੱਚ ਡੀਏਪੀ ਸੰਕਟ ਦੇ ਮੱਦੇਨਜ਼ਰ ਸੂਬੇ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ (Agriculture Minister Randhir Nabha) ਦੀ ਦਖਲ ਅੰਦਾਜੀ ਤੋਂ ਬਾਅਦ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁੱਖ ਮੰਡਾਵੀਆ ਨੇ ਪੰਜਾਬ ਨੂੰ ਤਿੰਨ-ਚਾਰ ਦਿਨਾਂ ਦੇ ਅੰਦਰ ਡੀਏਪੀ ਦੇ 10 ਰੈਕ, ਐਨਪੀਕੇ ਦੇ 5 ਰੈਕ ਅਤੇ ਐਸ.ਐਸ.ਪੀ ਦੇ 2 ਰੈਕ ਸਪਲਾਈ ਕਰਨ ਦਾ ਭਰੋਸਾ ਦਿੱਤਾ। ਪੰਜਾਬ ਦੀ ਮੰਗ ਨੂੰ ਮੰਨਦੇ ਹੋਏ ਕੇਂਦਰੀ ਮੰਤਰੀ ਨੇ ਆਉਣ ਵਾਲੇ ਮਹੀਨਿਆਂ ਨਵੰਬਰ ਅਤੇ ਦਸੰਬਰ ਵਿੱਚ ਪੰਜਾਬ ਨੂੰ ਯੂਰੀਆ ਦੀ ਢੁੱਕਵੀਂ ਸਪਲਾਈ (Supply of DAP) ਦੇਣ ਦਾ ਭਰੋਸਾ ਵੀ ਦਿੱਤਾ।

ਮਨਸੁੱਖ ਮੰਡਾਵੀਆ ਨਾਲ ਉਨਾਂ ਦੇ ਦਫ਼ਤਰ ਵਿੱਚ ਮੁਲਾਕਾਤ ਕਰਨ ਦੌਰਾਨ ਖੇਤੀਬਾੜੀ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਹਾੜੀ ਦੀਆਂ ਫਸਲਾਂ ਲਈ ਕੁੱਲ 5.50 ਲੱਖ ਮੀਟਰਕ ਟਨ ਡੀ.ਏ.ਪੀ ਦੀ ਲੋੜ ਹੈ। ਜਿਸ ਵਿੱਚੋਂ ਅਕਤੂਬਰ ਅਤੇ ਨਵੰਬਰ ਵਿੱਚ ਕਣਕ ਦੀ ਫਸਲ ਦੀ ਸਮੇਂ ਸਿਰ ਬਿਜਾਈ ਲਈ 4.80 ਲੱਖ ਮੀਟਰਕ ਟਨ ਡੀਏਪੀ ਦੀ ਲੋੜ ਹੁੰਦੀ ਹੈ ਤਾਂ ਜੋ ਕਣਕ ਦੀ ਵੱਧ ਤੋਂ ਵੱਧ ਪੈਦਾਵਾਰ ਨੂੰ ਯਕੀਨੀ ਬਣਾਇਆ ਜਾ ਸਕੇ। ਦੱਸਣਯੋਗ ਹੈ ਕਿ ਪੰਜਾਬ ਵਿੱਚ ਲਗਭਗ 35.00 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ।

ਪੰਜਾਬ ਦੇ ਖੇਤੀ ਮੰਤਰੀ ਨੇ ਕਿਹਾ ਕਿ ਰਾਜ ਕੋਲ ਪਿਛਲੇ ਸਾਲ (01.10.2020) ਦੇ 3.63 ਐਲਐਮਟੀ ਦੇ ਮੁਕਾਬਲੇ 01.10.2021 ਨੂੰ ਡੀਏਪੀ ਦਾ 0.74 ਲੱਖ ਮੀਟਰਕ ਟਨ ਓਪਨਿੰਗ ਸਟਾਕ ਹੀ ਉਪਲਬਧ ਸੀ। ਭਾਰਤ ਸਰਕਾਰ ਨੇ ਅਕਤੂਬਰ -2021 ਦੌਰਾਨ 2.75 ਐਲਐਮਟੀ ਦੀ ਮੰਗ ਦੇ ਵਿਰੁੱਧ ਸਿਰਫ 1.97 ਲੱਖ ਮੀਟਿ੍ਰਕ ਟਨ ਡੀਏਪੀ ਹੀ ਅਲਾਟ ਕੀਤਾ ਹੈ। ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਕਣਕ ਦੀ ਫਸਲ ਦੀ ਬਿਜਾਈ ਲਈ ਇਸ ਮਹੱਤਵਪੂਰਨ ਖਾਦ ਦੀ ਘਾਟ ਹੈ ਅਤੇ ਕਣਕ ਦੀ ਬਿਜਾਈ ਲਈ ਸਿਰਫ 20-25 ਦਿਨ ਬਾਕੀ ਰਹਿ ਗਏ ਹਨ। ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਨੇ ਅਕਤੂਬਰ -2021 ਲਈ ਰਾਜ ਨੂੰ 1.50 ਐਲ.ਐਮ.ਟੀ ਡੀ.ਏ.ਪੀ ਦੀ ਵਾਧੂ ਅਲਾਟਮੈਂਟ ਸਬੰਧੀ ਮੰਗ ਵੀ ਕੀਤੀ ਹੈ ਅਤੇ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਂਦੀ ਹੈ।

ਅਕਤੂਬਰ 2021 ਦੇ ਮਹੀਨੇ ਲਈ ਕੇਂਦਰ ਸਰਕਾਰ ਦੀ ਸਪਲਾਈ ਯੋਜਨਾ ਅਤੇ ਅਸਲ ਡਿਸਪੈਚਾਂ ਸਬੰਧੀ ਜਾਣਕਾਰੀ ਦਿੰਦੇ ਹੋਏ, ਰਣਧੀਰ ਨਾਭਾ ਨੇ ਦੱਸਿਆ ਕਿ ਪੰਜਾਬ ਨੂੰ 197250 ਮੀਟਰਕ ਟਨ ਦੀ ਅਲਾਟਮੈਂਟ ਯੋਜਨਾ ਵਿਰੁੱਧ ਸਿਰਫ 80951 ਡੀਏਪੀ ਪ੍ਰਾਪਤ ਹੋਈ, ਇਸ ਤਰਾਂ ਕੁੱਲ ਅਲਾਟਮੈਂਟ ਦਾ ਸਿਰਫ 41 ਫੀਸਦ ਹੀ ਪ੍ਰਾਪਤ ਹੋਇਆ ਜਦੋਂ ਕਿ ਹਰਿਆਣਾ ਨੂੰ ਕੁੱਲ ਅਲਾਟਮੈਂਟ ਦਾ 89 ਫੀਸਦ (ਸਪਲਾਈ ਯੋਜਨਾ 58650 ,ਭੇਜਿਆ ਗਿਆ 52155), ਯੂਪੀ ਨੂੰ 170 ਫੀਸਦ (ਸਪਲਾਈ ਯੋਜਨਾ 60000 ਭੇਜਿਆ ਗਿਆ 102201 ) ਅਤੇ ਰਾਜਸਥਾਨ ਨੂੰ 88 ਫੀਸਦ (ਸਪਲਾਈ ਯੋਜਨਾ 67890 ਭੇਜਿਆ 59936) ਪ੍ਰਾਪਤ ਹੋਇਆ ਜੋ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਿਹਾਰ ਦਰਸਾਉਂਦਾ ਹੈ।

  • Agriculture Minister Randeep Singh Nabha Ji raised the issue of shortfall of DAP supply in Punjab during a meeting with Chemical and Fertiliser minister of India Mansukh Mandiviya in Delhi. The Congress Govt. in Punjab is leaving no stone unturned for the welfare of our farmers. pic.twitter.com/1c1OhZKrBb

    — Punjab Congress (@INCPunjab) October 19, 2021 \" class="align-text-top noRightClick twitterSection" data=" \"> \
“ਅਸੀਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਦੇਸ਼ ਦੇ ਅੰਨ ਦਾਤਾ ਵਜੋਂ ਜਾਣੇ ਜਾਂਦੇ ਪੰਜਾਬ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਮੁਕਾਬਲੇ ਡੀਏਪੀ ਦੀ ਬਹੁਤ ਘੱਟ ਮਾਤਰਾ ਅਲਾਟ ਕੀਤੀ ਜਾ ਰਹੀ ਹੈ। ਅਸੀਂ ਇਸ ਸੰਵੇਦਨਸ਼ੀਲ ਮੁੱਦੇ ‘ਤੇ ਪਿਛਲੇ ਛੇ ਮਹੀਨਿਆਂ ਤੋਂ ਕੇਂਦਰ ਸਰਕਾਰ ਨੂੰ ਲਿਖ ਰਹੇ ਹਾਂ। ਅਸੀਂ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਹਾੜੀ ਦੇ ਸੀਜ਼ਨ ਦੀ ਬਰੂਹਾਂ ‘ਤੇ ਹੈ ਅਤੇ ਅਜਿਹੇ ਸਮੇਂ ਡੀਏਪੀ ਦੀ ਘਾਟ ਕਿਸਾਨਾਂ ਦੀ ਬੇਚੈਨੀ ਦਾ ਕਾਰਨ ਬਣ ਸਕਦੀ ਹੈ। ਰਣਧੀਰ ਨਾਭਾ ਆਸ ਪ੍ਰਗਟਾਈ ਕਿ ਕੇਂਦਰ ਵੱਲੋਂ ਪੰਜਾਬ ਡੇਈਪੀ ਦੀ ਢੁੱਕਵੀਂ ਸਪਲਾਈ ਦੇਣ ਵਾਲੀ ਵਚਨਬੱਧਤਾ ਪੂਰੀ ਕੀਤੀ ਜਾਵੇਗੀ।ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਮੰਡੀ ਵਿੱਚ ਖਾਦਾਂ ਦੀ ਅਣਹੋਂਦ ਕਾਰਨ ਹੀ ਡੀਏਪੀ ਦੀ ਘਾਟ ਪੈਦਾ ਹੋਈ ਹੈ ਅਤੇ ਕੇਂਦਰ ਸਰਕਾਰ ਜਲਦ ਹੀ ਪੰਜਾਬ ਨੂੰ ਡੀਏਪੀ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਏਗੀ।ਮੀਟਿੰਗ ਦੌਰਾਨ ਅਸੀਂ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਰੱਦ ਕਰੇ ਜਿਸ ਲਈ ਕਿਸਾਨ ਪਿਛਲੇ ਇੱਕ ਸਾਲ ਤੋਂ ਵਿਰੋਧ ਕਰ ਰਹੇ ਹਨ। ਨਾਭਾ ਨੇ ਕਿਹਾ ਕਿ ਕਿਸਾਨ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਕਿਉਂਕਿ ਉਨਾਂ ਦੀ ਦਲੀਲ ਹੈ ਕਿ ਇਨਾਂ ਖੇਤੀ ਕਾਨੂੰਨਾਂ ਨਾਲ ਵੱਡੇ ਕਾਰਪੋਰੇਟ ਘਰਾਣੇ ਉਨਾਂ ਦੀਆਂ ਖੇਤੀਯੋਗ ਜਮੀਨਾਂ ਖੋਹ ਲੈਣਗੇ।ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਮੁੱਦੇ ‘ਤੇ ਪੁੱਛੇ ਜਾਣ ‘ਤੇ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲਾਂ ਹੀ ਕਿਸਾਨਾਂ ਨੂੰ ਮੁਆਵਜਾ ਦੇਣ ਦਾ ਵਾਅਦਾ ਕੀਤਾ ਹੈ। ਉਨਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਨਰਮੇ ਦੀ ਫਸਲ ਨੂੰ ਇਸ ਤਰਾਂ ਦੇ ਹਮਲਿਆਂ ਤੋਂ ਬਚਾਉਣ ਲਈ ਸੂਬੇ ਵਲੋਂ ਪ੍ਰਸਿੱਧ ਵਿਗਿਆਨੀ ਡਾ. ਮਾਰਕੰਡੇ ਨਾਲ ਮਿਲ ਕੇ ਨਵੀਨਤਮ ਟਿਊਬ ਤਕਨੀਕ ਅਪਣਾਈ ਜਾ ਰਹੀ ਹੈ।

ਡੀ.ਏ.ਪੀ ਕੀ ਹੈ

ਡੀ-ਅਮੋਨੀਅਮ ਫਾਸਫੇਟ ਜੋ ਕਿ ਡੀਏਪੀ ਦੇ ਨਾਂ ਨਾਲ ਮਸ਼ਹੂਰ ਹੈ, ਭਾਰਤ ਵਿੱਚ ਇੱਕ ਪਸੰਦੀਦਾ ਖਾਦ ਹੈ। ਕਿਉਂਕਿ ਇਸ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਦੋਵੇਂ ਹੁੰਦੇ ਹਨ, ਜੋ ਮੁੱਢਲੇ ਮੈਕਰੋ-ਪੌਸ਼ਟਿਕ ਅਤੇ 18 ਜ਼ਰੂਰੀ ਬੂਟਿਆਂ ਦੇ ਪੌਸ਼ਟਿਕ ਤੱਤਾਂ ਦਾ ਹਿੱਸਾ ਹੁੰਦੇ ਹਨ।

ਡੀਏਪੀ ਦੀ ਗੁਣਵੱਤਾ

ਇਸ ਦੀ ਸ਼ਾਨਦਾਰ ਭੌਤਿਕ ਵਿਸ਼ੇਸ਼ਤਾਵਾਂ ਅਤੇ ਪੌਸ਼ਟਿਕ ਤੱਤਾਂ ਦੇ ਕਾਰਨ ਇਹ ਇੱਕ ਬਹੁਤ ਮਸ਼ਹੂਰ ਖਾਦ ਹੈ। ਡੀਏਪੀ ਪਾਣੀ ਵਿੱਚ ਲਗਭਗ ਘੁਲਣਸ਼ੀਲ ਹੁੰਦਾ ਹੈ ਅਤੇ ਅੰਤ ਵਿੱਚ ਅਮੋਨੀਆ (ਐਨਐਚ 4) ਦੇ ਕਾਰਨ ਮਿੱਟੀ ਤੇ ਤੇਜ਼ਾਬ ਪ੍ਰਭਾਵ ਛੱਡਦਾ ਹੈ। ਜਦੋਂ ਡੀ.ਏ.ਪੀ ਨੂੰ ਮਿੱਟੀ ਵਿੱਚ ਮਿਲਾਇਆ ਜਾਂਦਾ ਹੈ, ਇਹ ਪਾਣੀ ਨਾਲ ਪ੍ਰਤੀਕ੍ਰਿਆ ਕਰਦਾ ਹੈ ਅਤੇ ਐਚ.ਪੀ.ਓ ਅਤੇ ਐਨ.ਐਚ ਵਿੱਚ ਬਦਲ ਜਾਂਦਾ ਹੈ। ਯੂਰੀਆ ਦੇ ਮਾਮਲੇ ਵਿੱਚ, ਅਮੋਨੀਅਮ (ਐਨਐਚ 4) ਉਹੀ ਮਾਰਗਾਂ ਦੀ ਪਾਲਣਾ ਕਰਦਾ ਹੈ। ਡੀਏਪੀ ਵਿੱਚ ਫਾਸਫੋਰਸ (ਐਚਪੀਓ 4) ਸਭ ਤੋਂ ਵਧੀਆ ਉਪਲਬਧ ਵਿੱਚ ਮੌਜੂਦ ਹੈ। ਮਿੱਟੀ ਦੇ ਪ੍ਰਤੀਕਰਮ (ਪੀਐਚ) ਦੇ ਅਧਾਰ 'ਤੇ, ਫਾਸਫੋਰਸ 3 ਰੂਪਾਂ ਵਿੱਚ ਮੌਜੂਦ ਹੈ, ਜੋ ਬੂਟਿਆਂ ਦੀਆਂ ਜੜ੍ਹਾਂ ਦੁਆਰਾ ਲੀਨ ਹੋ ਸਕਦੇ ਹਨ। ਇਹ HPO4, H2PO4 ਅਤੇ PO4 ਹੈ। ਫਾਸਫੋਰਸ, ਜੋ ਮਿੱਟੀ ਵਿੱਚ ਸਥਿਰ ਹੈ, (leaching losses) ਦੇ ਅਧੀਨ ਨਹੀਂ ਹੈ।

ਇਹ ਵੀ ਪੜ੍ਹੋ:- ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਕੱਢੀ ਸਰਕਾਰਾਂ ਖਿਲਾਫ ਭੜਾਸ

Last Updated : Oct 19, 2021, 6:45 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.