ETV Bharat / bharat

Agriculture Laws: ਦੂਜੇ ਦਿਨ ਵੀ ਸੰਸਦ ਬਾਹਰ ਅਕਾਲੀ ਦਲ-ਬਸਪਾ ਦਾ ਪ੍ਰਦਰਸ਼ਨ - ਹੱਕਾਂ ਲਈ ਸੰਘਰਸ਼

ਅਕਾਲੀ ਦਲ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਕਿ ਕਿਸਾਨ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਸੜਕਾਂ 'ਤੇ ਰੁਲਣ ਲਈ ਮਜ਼ਬੂਰ ਹੈ।

ਖੇਤੀ ਕਾਨੂੰਨਾਂ ਨੂੰ ਲੈਕੇ ਅਕਾਲੀ ਦਲ ਬਸਪਾ ਦਾ ਸੰਸਦ ਬਾਹਰ ਪ੍ਰਦਰਸ਼ਨ

author img

By

Published : Jul 20, 2021, 1:00 PM IST

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈਕੇ ਜਿਥੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਨਾਲ ਹੀ ਪਾਰਲੀਮੈਂਟ ਸੈਸ਼ਨ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚਾ ਵਲੋਂ ਕਈ ਤਰ੍ਹਾਂ ਦੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ । ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਵੀ ਖੇਤੀ ਕਾਨੂੰਨਾਂ ਨੂੰ ਲੈਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੁੰਦੜ, ਹਰਸਿਮਰਤ ਕੌਰ ਬਾਦਲ ਅਤੇ ਬਸਪਾ ਤੋਂ ਸਤੀਸ਼ ਕੁਮਾਰ ਮਿਸ਼ਰਾ ਸ਼ਾਮਲ ਸਨ।

ਖੇਤੀ ਕਾਨੂੰਨਾਂ ਨੂੰ ਲੈਕੇ ਅਕਾਲੀ ਦਲ ਬਸਪਾ ਦਾ ਸੰਸਦ ਬਾਹਰ ਪ੍ਰਦਰਸ਼ਨ

ਇਸ ਮੌਕੇ ਅਕਾਲੀ ਦਲ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਕਿ ਕਿਸਾਨ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਸੜਕਾਂ 'ਤੇ ਰੁਲਣ ਲਈ ਮਜ਼ਬੂਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜ ਸੌ ਤੋਂ ਵੱਧ ਕਿਸਾਨ ਇਸ ਸੰਘਰਸ਼ 'ਚ ਆਪਣੀ ਜਾਨ ਗੁਆ ਚੁੱਕੇ ਹਨ, ਪਰ ਦੇਸ਼ ਦੇ ਪਧਾਨ ਮੰਤਰੀ ਵਲੋਂ ਕੋਈ ਸਾਰ ਨਹੀਂ ਲਈ ਜਾ ਰਹੀ।

ਇਸ ਦੇ ਨਾਲ ਹੀ ਸੁਖਬੀਰ ਬਾਦਲ ਦਾ ਕਹਿਣਾ ਕਿ ਜਿਥੇ ਕੇਂਦਰ ਸਰਕਾਰ ਕਿਸਾਨਾਂ ਦੀ ਵੈਰੀ ਬਣੀ ਹੋਈ ਹੈ,ਉਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਵੀ ਕਿਸਾਨਾਂ ਦਾ ਪੱਲਾ ਨਹੀਂ ਫੜਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੁਰਸੀ ਦੀ ਲੜਾਈ ਲੜ ਰਹੀ ਹੈ ਅਤੇ ਕਿਸਾਨਾਂ ਦੀ ਉਨ੍ਹਾਂ ਨੂੰ ਬਿਲਕੁਲ ਸਾਰ ਨਹੀਂ ਹੈ।

ਇਹ ਵੀ ਪੜ੍ਹੋ:ਪੰਜਾਬ ਦੀ ਰਾਜਨੀਤੀ ਵਿੱਚ ਸਿੱਧੂ ਨਵੀਂ ਉਮੀਦ:ਕਾਂਗਰਸੀ ਆਗੂ

ਇਸ ਸਬੰਧੀ ਬਸਪਾ ਦੇ ਸਤੀਸ਼ ਕੁਮਾਰ ਮਿਸ਼ਰਾ ਦਾ ਕਹਿਣਾ ਕਿ ਕਿਸਾਨ ਆਪਣੇ ਹੱਕਾਂ ਲਈ ਅੰਦੋਲਨ ਕਰ ਰਹੇ ਨ ਪਰ ਕੇਂਦਰ ਸਰਕਾਰ ਨੂੰ ਸ਼ਾਇਦ ਇਸਦਾ ਕੋਈ ਫ਼ਰਕ ਨਹੀਂ ਪੈ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵੀ ਕਿਸਾਨਾਂ ਦੀ ਅਵਾਜ ਸੰਸਦ 'ਚ ਨਹੀਂ ਚੁੱਕੀ ਜਾ ਰਹੀ।

ਇਹ ਵੀ ਪੜ੍ਹੋ:ਸੰਸਦ ਦਾ ਘੇਰਾਓ ਕਰਨ ਦੀ ਕੋਈ ਯੋਜਨਾ ਨਹੀਂ, ਜੰਤਰ-ਮੰਤਰ 'ਤੇ ਲੱਗੇਗੀ ਕਿਸਾਨ ਸੰਸਦ : ਬੀ.ਕੇ.ਯੂ.

ETV Bharat Logo

Copyright © 2025 Ushodaya Enterprises Pvt. Ltd., All Rights Reserved.