ETV Bharat / bharat

ਅਕਾਲੀ ਦਲ ਦੀ ਸਿਆਸੀ ਮਾਨਤਾ ਹੋਏ ਰੱਦ: ਜੀਕੇ

ਸਾਬਕਾ ਦਿਲੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਚੋਣ ਕਮਿਸ਼ਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਹੈ।

ਅਕਾਲੀ ਦਲ ਦੀ ਸਿਆਸੀ ਮਾਨਤਾ ਹੋਏ ਰੱਦ: ਜੀਕੇ
author img

By

Published : Aug 17, 2021, 4:28 PM IST

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਚੋਣ ਕਮਿਸ਼ਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਹੈ। ਜੀਕੇ ਦਾ ਦਾਅਵਾ ਹੈ, ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸਾਰੇ ਉਮੀਦਵਾਰਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਪਾਰਟੀ ਦੇ ਅਧਿਕਾਰਤ ਲੈਟਰ ਹੈਡ ਉੱਤੇ, ਭਾਵ ਇਹ ਮੰਨ ਰਿਹਾ ਹੈ, ਕਿ ਸ਼੍ਰੋਮਣੀ ਅਕਾਲੀ ਦਲ ਇੱਕ ਧਾਰਮਿਕ ਪਾਰਟੀ ਹੈ। ਕੋਈ ਵੀ ਧਾਰਮਿਕ ਪਾਰਟੀ ਸਿਆਸੀ ਚੋਣਾਂ ਨਹੀਂ ਲੜ ਸਕਦੀ।

ਅਕਾਲੀ ਦਲ ਦੀ ਸਿਆਸੀ ਮਾਨਤਾ ਹੋਏ ਰੱਦ: ਜੀਕੇ

ਮੰਗਲਵਾਰ ਨੂੰ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਇਸ ਪੂਰੇ ਮਾਮਲੇ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਈ। ਨਾਲ ਹੀ ਕਿਹਾ, ਕਿ ਕੋਈ ਵੀ ਨਿਯਮਾਂ ਤੋਂ ਉੱਪਰ ਨਹੀਂ ਹੈ।
ਮਨਜੀਤ ਸਿੰਘ ਜੀਕੇ ਨੇ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਗੁਰੂ ਦੀ ਗੋਲਕ ਦੀ ਵਰਤੋਂ ਕਰਕੇ ਆਪਣੀਆਂ ਰਾਜਨੀਤਕ ਇੱਛਾਵਾਂ ਨੂੰ ਪੂਰਾ ਕਰ ਰਿਹਾ ਹੈ। ਇਹੀ ਕਾਰਨ ਹੈ, ਕਿ ਅੱਜ ਪੰਜਾਬ ਵਿੱਚ ਹੋਰ ਧਰਮਾਂ ਦਾ ਵਿਸਥਾਰ ਹੋ ਰਿਹਾ ਹੈ।

ਜਦੋਂ ਕਿ ਸਿੱਖ ਧਰਮ ਦਾ ਨਾ ਤਾਂ ਪ੍ਰਚਾਰ ਕੀਤਾ ਜਾ ਰਿਹਾ ਹੈ, ਅਤੇ ਨਾ ਹੀ ਗੁਰੂ ਦੀ ਸੇਵਾ ਵਿੱਚ ਕੋਈ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਉਨ੍ਹਾਂ ਦੀ ਸ਼ਿਕਾਇਤ ਦਾ ਨੋਟਿਸ ਲੈਣਾ ਪਵੇਗਾ, ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮੈਂਬਰਸ਼ਿਪ ਰੱਦ ਕਰਨੀ ਪਵੇਗੀ।
ਜ਼ਿਕਰਯੋਗ ਹੈ, ਕਿ ਦਿੱਲੀ ਗੁਰਦੁਆਰਾ ਕਮੇਟੀ ਐਕਟ ਵਿੱਚ ਸੋਧ ਤੋਂ ਬਾਅਦ ਕੋਈ ਵੀ ਧਾਰਮਿਕ ਪਾਰਟੀ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜ ਸਕਦੀ ਹੈ। ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਡੇਰੇ ਵੱਲੋਂ ਕਮੇਟੀ ਚੋਣਾਂ ਲੜਨ ਦਾ ਬਹੁਤ ਵਿਰੋਧ ਹੋਇਆ ਸੀ।

ਇਹ ਵੀ ਪੜ੍ਹੋ:ਰਿਜ਼ਬੀ ਦੀ ਕੱਟੜ ਜਥੇਬੰਦੀ ਨੇ ਤੋੜਿਆ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

ETV Bharat Logo

Copyright © 2024 Ushodaya Enterprises Pvt. Ltd., All Rights Reserved.